ਚੰਡੀਗੜ੍ਹ 'ਚ ਮੰਡਰਾ ਰਿਹਾ ਬਿਜਲੀ ਸੰਕਟ, ਮੁਲਾਜ਼ਮਾਂ 'ਤੇ ਦਰਜ ਕੇਸ ਰੱਦ ਕਰਨ ਦੀ ਕੀਤੀ ਮੰਗ
Published : Oct 15, 2022, 11:40 am IST
Updated : Oct 15, 2022, 11:40 am IST
SHARE ARTICLE
electricity
electricity

ਜੇਕਰ ਕੇਸ ਰੱਦ ਨਾ ਹੋਏ ਤਾਂ ਰਾਸ਼ਟਰੀ ਪੱਧਰ 'ਤੇ ਹੋਵੇਗਾ ਪ੍ਰਦਰਸ਼ਮ, ਈਈਐਫਆਈ ਦੀ ਰਾਸ਼ਟਰੀ ਕਾਨਫਰੰਸ 'ਚ ਲਿਆ ਫ਼ੈਸਲਾ

ਚੰਡੀਗੜ੍ਹ : ਚੰਡੀਗੜ੍ਹ ਦੇ ਬਿਜਲੀ ਕਾਮਿਆਂ ’ਤੇ ਐਫਆਈਆਰ ਦਰਜ ਕਰਨ ਅਤੇ ਕੁਝ ਨੂੰ ਨੌਕਰੀ ਤੋਂ ਕੱਢਣ ਦੀ ਸਖ਼ਤ ਕਾਰਵਾਈ ਖ਼ਿਲਾਫ਼ ਵਿਆਪਕ ਪ੍ਰਦਰਸ਼ਨ ਹੋ ਸਕਦਾ ਹੈ। ਇਲੈਕਟ੍ਰੀਸਿਟੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ (ਈ.ਈ.ਐੱਫ.ਆਈ.) ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ ਖ਼ਿਲਾਫ਼ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਪ੍ਰਦਰਸ਼ਨ ਨਾਲ ਇੱਕ ਵਾਰ ਫਿਰ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ। ਇਹ ਫ਼ੈਸਲਾ EEFI ਦੀ ਨੈਸ਼ਨਲ ਕਾਨਫਰੰਸ ਵਿੱਚ ਲਿਆ ਗਿਆ ਹੈ।

ਗੋਪਾਲ ਦੱਤ ਜੋਸ਼ੀ ਨੇ ਦੱਸਿਆ ਕਿ ਈ.ਈ.ਐਫ.ਆਈ ਦੀ ਨੈਸ਼ਨਲ ਕਾਨਫਰੰਸ 13 ਤੋਂ 15 ਅਕਤੂਬਰ ਤੱਕ ਚੰਡੀਗੜ੍ਹ ਵਿਖੇ ਹੋ ਰਹੀ ਹੈ। ਅੱਜ ਇਸ ਦਾ ਆਖਰੀ ਦਿਨ ਹੈ। ਬਿਜਲੀ ਵਿਭਾਗ ਵੱਲੋਂ ਸ਼ਹਿਰ ਵਿੱਚ ਧਰਨਾ ਲਾਇਆ ਜਾ ਰਿਹਾ ਹੈ। ਇਸ ਨੂੰ ਜਲਦੀ ਤੋਂ ਜਲਦੀ ਵਿਆਪਕ ਰੂਪ ਦੇਣ ਲਈ ਕਾਨਫਰੰਸ ਵਿੱਚ ਦਿਨ ਨਿਸ਼ਚਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੇ ਹੀ ਫਰਵਰੀ ਮਹੀਨੇ ਵਿੱਚ ਕੁਝ ਥਾਵਾਂ ’ਤੇ ਬਿਜਲੀ ਪ੍ਰਭਾਵਿਤ ਕਰਵਾ ਕੇ ਯੂਨੀਅਨ ਨੂੰ ਬਦਨਾਮ ਕੀਤਾ ਹੈ। ਖਰਾਬ ਮੌਸਮ ਕਾਰਨ ਬਿਜਲੀ ਵੀ ਪ੍ਰਭਾਵਿਤ ਹੋਈ।

ਚੰਡੀਗੜ੍ਹ ਵਿੱਚ ਵੀ ਮੁਲਾਜ਼ਮਾਂ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ 22 ਤੋਂ 24 ਫਰਵਰੀ ਤੱਕ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਸ਼ਹਿਰ ਵਿੱਚ ਬਿਜਲੀ ਦੀ ਸਮੱਸਿਆ ਰਹੀ ਸੀ ਅਤੇ ਇਹ ਮਾਮਲਾ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਕੁਝ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਸਨ ਜਦੋਂ ਕਿ ਕੁਝ ਨੂੰ ਐਫਆਈਆਰ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਅਤੇ ਕੁਝ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਸਨ।

EEFI ਦੇ ਡਿਪਟੀ ਹੈੱਡ ਅਤੇ ਮੀਡੀਆ ਇੰਚਾਰਜ ਸੁਭਾਸ਼ ਲਾਂਬਾ ਦੇ ਅਨੁਸਾਰ, ਚੰਡੀਗੜ੍ਹ ਪ੍ਰਸ਼ਾਸਨ ਨੇ ਮੁਨਾਫੇ ਵਾਲੇ ਚੰਡੀਗੜ੍ਹ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦਾ ਫ਼ੈਸਲਾ ਕੀਤਾ ਸੀ। ਮੁਲਾਜ਼ਮਾਂ ਨੇ ਇਸ ਦਾ ਵਿਰੋਧ ਕੀਤਾ। ਪ੍ਰਸ਼ਾਸਨ ਨੇ 23 ਫਰਵਰੀ ਨੂੰ ਮੁਲਾਜ਼ਮ ਯੂਨੀਅਨ ਨਾਲ ਸਮਝੌਤਾ ਕੀਤਾ ਸੀ, ਜਿਸ ਤੋਂ ਬਾਅਦ ਮੁਲਾਜ਼ਮ ਕੰਮ ’ਤੇ ਪਰਤ ਗਏ ਸਨ। ਸ਼ਹਿਰ ਦੀ ਬਿਜਲੀ ਸਪਲਾਈ ਵੀ ਆਮ ਵਾਂਗ ਹੋ ਗਈ।

ਲਾਂਬਾ ਨੇ ਕਿਹਾ ਕਿ ਪ੍ਰਸ਼ਾਸਨ ਨੇ ਸਮਝੌਤੇ ਦੀ ਪਾਲਣਾ ਕਰਨ ਦੀ ਬਜਾਏ 143 ਕਰਮਚਾਰੀਆਂ ਵਿਰੁੱਧ ਐਸਮਾ ਤਹਿਤ ਐਫਆਈਆਰ ਦਰਜ ਕਰ ਦਿੱਤੀ। ਯੂਟੀ ਪਾਵਰਮੈਨ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ ਅਤੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਦੇ ਨਾਂ ਵੀ ਸ਼ਾਮਲ ਸਨ। ਇਸ ਦੇ ਨਾਲ ਹੀ 17 ਕੰਟਰੈਕਟ ਵਰਕਰਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। 129 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਈਈਐਫਆਈ ਨੇ ਪ੍ਰਸ਼ਾਸਨ ’ਤੇ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਬਿਜਲੀ ਵਿਭਾਗ ਦੇ ਮੁਲਾਜ਼ਮਾਂ 'ਤੇ ਕਾਰਵਾਈ ਕਰ ਕੇ ਡਰ ਦਾ ਮਾਹੌਲ ਪੈਦਾ ਕਰ ਦਿੱਤਾ ਗਿਆ। ਈਈਐਫਆਈ ਨੇ ਮੰਗ ਕੀਤੀ ਹੈ ਕਿ ਬਦਲੇ ਦੀ ਭਾਵਨਾ ਨਾਲ ਮੁਲਾਜ਼ਮਾਂ ’ਤੇ ਕੀਤੀ ਗਈ ਇਸ ਸਖ਼ਤ ਕਾਰਵਾਈ ਨੂੰ ਵਾਪਸ ਲਿਆ ਜਾਵੇ। ਅਜਿਹਾ ਨਾ ਕਰਨ 'ਤੇ ਵਿਰੋਧ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਗਈ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement