ਰਾਏ ਬੁਲਾਰ ਭੱਟੀ ਤੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
Published : Oct 15, 2022, 7:26 pm IST
Updated : Oct 15, 2022, 7:28 pm IST
SHARE ARTICLE
 The picture of Rai Bular Bhatti and Balwinder Singh Jatana is decorated in the Central Sikh Museum
The picture of Rai Bular Bhatti and Balwinder Singh Jatana is decorated in the Central Sikh Museum

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ

 

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ ਅਹਿਮਦ ਭੱਟੀ, ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਨਿਭਾਈ। 

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਹਿਮ ਸੋਮਾ ਹੈ ਅਤੇ ਇਥੇ ਕੌਮ ਲਈ ਘਾਲਣਾ ਘਾਲਣ ਵਾਲਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਕੇ ਕੌਮੀ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵਾਬ ਰਾਏ ਬੁਲਾਰ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਸਨ, ਜਿਨ੍ਹਾਂ ਨੇ ਗੁਰੂ ਸਾਹਿਬ ਦੀ ਛੋਟੀ ਉਮਰ ਵਿਚ ਹੀ ਉਨ੍ਹਾਂ ਅੰਦਰੋਂ ਰੱਬੀ ਜੋਤਿ ਦੇ ਦਰਸ਼ਨ ਕੀਤੇ ਅਤੇ ਉਨ੍ਹਾਂ ਨੂੰ ਵੱਡਾ ਸਤਿਕਾਰ ਦਿੱਤਾ।

ਰਾਏ ਬੁਲਾਰ ਭੱਟੀ ਨੇ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਦਿਆਂ ਆਪਣੀ ਜਾਇਦਾਦ ਦਾ ਵੱਡਾ ਹਿੱਸਾ ਭੇਟ ਕੀਤਾ। ਐਡਵੋਕੇਟ ਧਾਮੀ ਨੇ ਸਰਕਾਰਾਂ ’ਤੇ ਇਤਰਾਜ਼ ਜਤਾਇਆ ਕਿ ਸ਼੍ਰੋਮਣੀ ਕਮੇਟੀ ਨੇ ਰਾਏ ਬੁਲਾਰ ਦੀ ਤਸਵੀਰ ਲਗਾਉਣ ਲਈ ਉਨ੍ਹਾਂ ਦੇ ਵੰਜ਼ਸ਼ਾਂ ਨੂੰ ਕਈ ਵਾਰ ਸੱਦਾ ਭੇਜਿਆ, ਪਰ ਵੀਜ਼ਾ ਨਾ ਦਿੱਤੇ ਜਾਣ ਕਰਕੇ ਉਹ ਸ਼ਾਮਲ ਨਹੀਂ ਹੋ ਸਕੇ। ਸ਼੍ਰੋਮਣੀ ਕਮੇਟੀ ਚਾਹੁੰਦੀ ਸੀ ਕਿ ਉਨ੍ਹਾਂ ਦੇ ਵੰਜ਼ਸ਼ ਇਸ ਮੌਕੇ ’ਤੇ ਜ਼ਰੂਰ ਮੌਜੂਦ ਹੁੰਦੇ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕਰਦਿਆਂ ਆਖਿਆ ਕਿ ਪਾਣੀਆਂ ਦੇ ਰਖਵਾਲੇ ਇਸ ਸੰਘਰਸ਼ੀ ਯੋਧੇ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਰੜਾ ਵਿਰੋਧ ਕੀਤਾ। ਐਡਵੋਕੇਟ ਧਾਮੀ ਨੇ ਪੰਜਾਬ ਦੇ ਪਾਣੀਆਂ ਦੇ ਮਾਮਲੇ ’ਤੇ ਸਰਕਾਰਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਇਹ ਪੰਜਾਬ ਦਾ ਅਤਿ ਅਹਿਮ ਤੇ ਸੰਵੇਦਨਸ਼ੀਲ ਮਸਲਾ ਹੈ ਅਤੇ ਸਰਕਾਰਾਂ ਨੂੰ ਇਸ ਨਾਲ ਬਿਨਾਂ ਮਤਲਬ ਛੇੜ-ਛਾੜ ਅਤੇ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਲਵਿੰਦਰ ਜਟਾਣਾ ਦੇ ਸਾਥੀ ਭਾਈ ਚਰਨਜੀਤ ਸਿੰਘ ਦਾ ਜ਼ਿਕਰ ਕਰਕੇ ਉਨ੍ਹਾਂ ਨੂੰ ਵੀ ਯਾਦ ਕੀਤਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਹਰਿੰਦਰ ਸਿੰਘ ਰਣੀਆਂ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਕੀਤੇ ਪੰਥਕ ਕਾਰਜਾਂ ਨੂੰ ਵੀ ਚੇਤੇ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੌਮ ਲਈ ਕੁਰਬਾਨੀਆਂ ਦੇਣ ਵਾਲਿਆਂ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਉਣ ਵਾਲਿਆਂ ਨੂੰ ਕੌਮ ਹਮੇਸ਼ਾ ਯਾਦ ਰੱਖਦੀ ਹੈ ਅਤੇ ਇਸੇ ਤਹਿਤ ਹੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਅਜਿਹੀਆਂ ਕੌਮੀ ਸ਼ਖ਼ਸੀਅਤਾਂ ਦੇ ਚਿੱਤਰ ਸਥਾਪਤ ਕਰਕੇ ਮਾਣ ਦਿੱਤਾ ਜਾਂਦਾ ਹੈ। 

ਇਸ ਦੌਰਾਨ ਬਲਵਿੰਦਰ ਸਿੰਘ ਜਟਾਣਾ, ਸਾਬਕਾ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਰਥ ਤੇ ਭਾਈ ਹਰਿੰਦਰ ਸਿੰਘ ਰਣੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਤੋਂ ਪਹਿਲਾਂ ਗੁਰਬਾਣੀ ਕੀਰਤਨ ਹੋਇਆ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਬੁਲਾਰਿਆਂ ਨੂੰ ਸਮਾਂ ਦੇਣ ਦੀ ਸੇਵਾ ਵਧੀਕ ਸਕੱਤਰ ਸ. ਪ੍ਰਤਾਪ ਸਿੰਘ ਨੇ ਨਿਭਾਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement