ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬੀਆਂ ਲਈ ਲਾਹੇਵੰਦ ਸਿੱਧ ਹੋਵੇਗੀ: ਬ੍ਰਹਮ ਸ਼ੰਕਰ ਜਿੰਪਾ

By : KOMALJEET

Published : Oct 15, 2022, 7:52 pm IST
Updated : Oct 15, 2022, 7:52 pm IST
SHARE ARTICLE
WEBSITE TO ENROLL KHANGI TAQSEEM (FAMILY PARTITION) WILL BE BENEFICIAL FOR PUNJAB RESIDENTS: SAYS JIMPA
WEBSITE TO ENROLL KHANGI TAQSEEM (FAMILY PARTITION) WILL BE BENEFICIAL FOR PUNJAB RESIDENTS: SAYS JIMPA

ਬਹੁਤ ਸਾਰੀਆਂ ਸਹੂਲਤਾਂ ਤੇ ਸੁਵਿਧਾਵਾਂ ਲੈਣ ਵਿਚ ਹੋਵੇਗੀ ਆਸਾਨੀ

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ ਜਿਸ ਰਾਹੀਂ ਕੋਈ ਵੀ ਖੇਵਟਦਾਰ ਆਪਣੀ ਸਾਂਝੀ ਖੇਵਟ ਸਬੰਧੀ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਤਿਆਰ ਤਕਸੀਮ ਦਾ ਦਸਤਾਵੇਜ਼ ਸ਼ਾਮਲ ਕਰਕੇ ਦਰਖਾਸਤ ਵੈੱਬਸਾਈਟ ‘ਤੇ ਅੱਪਲੋਡ ਕਰ ਸਕਦਾ ਹੈ। ਇਸ ਵੈੱਬਸਾਈਟ ਦੀ ਸ਼ੁਰੂਆਤ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਗਈ ਹੈ। 

ਵੈੱਬਸਾਈਟ ਦੇ ਸ਼ੁਰੂ ਹੋਣ ਤੋਂ ਬਾਅਦ ਤਕਸੀਮ ਦੇ ਫਾਇਦਿਆਂ ਬਾਬਤ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ। ਜ਼ਮੀਨ ਦੀ ਖਰੀਦ-ਫਰੋਖਤ ਵਿੱਚ ਆਸਾਨੀ ਹੋਵੇਗੀ। ਵੱਖਰੇ ਖਾਤੇ ਹੋਣ ਨਾਲ ਆਪਸੀ ਝਗੜਿਆ ਵਿੱਚ ਕਮੀ ਆਵੇਗੀ। ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਲੈਣਾ ਆਸਾਨ ਹੋਵੇਗਾ। ਇਸ ਤੋਂ ਇਲਾਵਾ ਜਮਾਂਬੰਦੀ ਦੀ ਨਕਲ ਸਸਤੀ ਪ੍ਰਾਪਤ ਕੀਤੀ ਜਾ ਸਕੇਗੀ। ਹਿੱਸੇਦਾਰਾਂ ਦੇ ਨਾਮ ਦਰਜ ਰਹਿਣ ਨਾਲ ਅਦਾਲਤਾਂ ਦੇ ਹੁਕਮਾਂ ਤੋਂ ਨਿਜਾਤ ਮਿਲੇਗੀ।

ਮਾਲ ਮੰਤਰੀ ਨੇ ਦੱਸਿਆ ਕਿ ਜ਼ਮੀਨ ਦਾ ਮਾਲਕ ਆਪਣੀ ਖਾਨਗੀ ਤਕਸੀਮ ਸਬੰਧੀ ਅਰਜ਼ੀ ਵੈੱਬਸਾਈਟ https://eservices.punjab.gov.in ਉਪਰ ਦਰਜ ਕਰ ਸਕਦਾ ਹੈ ਅਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਜਾਣ ਸਕਦਾ ਹੈ। ਦਰਖਾਸਤਕਰਤਾ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਦੇਣਾ ਹੋਵੇਗਾ।

ਇਸ ਤੋਂ ਬਾਅਦ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ।  ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ।  ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ।

ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਵੈੱਬਸਾਈਟ ’ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ।  ਵੈੱਬਸਾਈਟ ਦੀ ਵਰਤੋਂ ਕਰਨ ਸਬੰਧੀ ਸਾਰੀ ਪ੍ਰਕਿਰੀਆਂ ਵੈੱਬਸਾਈਟ ‘ਤੇ ਵੀ ਅੱਪਲੋਡ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਇਸ ਸੇਵਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਗੁੰਝਲਦਾਰ ਹੋ ਚੁੱਕੇ ਮਾਲ ਰਿਕਾਰਡ ਨੂੰ ਵੀ ਸਰਲ ਕੀਤਾ ਜਾ ਸਕੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement