
1 ਔਰਤ ਜ਼ਖ਼ਮੀ
ਗੁਰਦਾਸਪੁਰ: ਗੁਰਦਾਸਪੁਰ ਦੇ ਬਟਾਲਾ ਅੰਮ੍ਰਿਤਸਰ ਜੀ.ਟੀ ਰੋਡ 'ਤੇ ਬੱਸ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਮੋਟਰਸਾਈਕਲ 'ਤੇ ਦੋ ਔਰਤਾਂ ਅਤੇ ਇਕ ਨੌਜਵਾਨ ਸਵਾਰ ਸਨ। ਹਾਦਸੇ 'ਚ ਦੋ ਔਰਤਾਂ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੂਜੀ ਔਰਤ ਜ਼ਖ਼ਮੀ ਹੋ ਗਈ। ਜਿਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਨਹੀਂ ਰਹੇ ਸਾਬਕਾ ਕੇਂਦਰੀ ਮੰਤਰੀ ਤੇ ਭਾਰਤ ਦੇ ਸਾਬਕਾ ਚੋਣ ਕਮਿਸ਼ਨਰ ਡਾ. ਮਨੋਹਰ ਸਿੰਘ ਗਿੱਲ
ਮੌਕੇ 'ਤੇ ਪਹੁੰਚੇ ਥਾਣਾ ਸਿਵਲ ਲਾਈਨ ਦੇ ਇੰਚਾਰਜ ਸੁਖਪਾਲ ਸਿੰਘ ਨੇ ਦਸਿਆ ਕਿ ਮ੍ਰਿਤਕ ਔਰਤ ਪੂਜਾ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤੀ ਹੈ। ਇਸ ਮਾਮਲੇ 'ਤੇ ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਲੋਕਾਂ ਨੇ ਬੱਸ ਚਾਲਕ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ। ਪੁਲਿਸ ਹਵਾਲੇ ਕਰ ਦਿਤਾ ਅਤੇ ਬੱਸ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ STF ਦੀ ਵੱਡੀ ਕਾਰਵਾਈ, 45 ਕਰੋੜ ਦੀ ਹੈਰੋਇਨ ਕੀਤੀ ਜ਼ਬਤ