ਅਬੋਹਰ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਮ੍ਰਿਤਕ ਦੋ ਬੱਚਿਆਂ ਦਾ ਸੀ ਪਿਤਾ

By : GAGANDEEP

Published : Oct 15, 2023, 4:03 pm IST
Updated : Oct 15, 2023, 4:03 pm IST
SHARE ARTICLE
photo
photo

ਖੇਤ 'ਚ ਗਿੱਲੀ ਜ਼ਮੀਨ ਕਾਰਨ ਵਾਪਰਿਆ ਹਾਦਸਾ

 

ਅਬੋਹਰ: ਅਬੋਹਰ ਦੇ ਬੱਲੂਆਣਾ ਥਾਣੇ ਅਧੀਨ ਪੈਂਦੇ ਪਿੰਡ ਜੋਧਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਖੇਤਾਂ ਵਿਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੋ ਮਾਸੂਮ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਥੇ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿਤਾ।

ਇਹ ਵੀ ਪੜ੍ਹੋ: ਪੰਜਾਬ ਵਿਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ਼, ਅਗਲੇ 2 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਜਾਰੀ 

ਪ੍ਰਾਪਤ ਜਾਣਕਾਰੀ ਅਨੁਸਾਰ 24 ਸਾਲਾ ਕੇਵਲ ਸਿੰਘ ਪੁੱਤਰ ਗੁਰਮੀਤ ਐਤਵਾਰ ਸਵੇਰੇ ਕਰੀਬ 10 ਵਜੇ ਪਿੰਡ ਚੌਕੀ ਦੇ ਇੰਚਾਰਜ ਸੁਖਦੀਪ ਸਿੰਘ ਦੇ ਖੇਤ ਵਿਚ ਮਜ਼ਦੂਰੀ ਕਰ ਰਿਹਾ ਸੀ। ਫਿਰ ਉਥੇ ਟਰਾਂਸਫਾਰਮਰ ਲਗਾਉਂਦੇ ਸਮੇਂ ਅਚਾਨਕ ਉਸ ਨੂੰ ਕਰੰਟ ਲੱਗ ਗਿਆ। ਜਿਸ ਕਾਰਨ ਉਹ ਜ਼ਮੀਨ 'ਤੇ ਡਿੱਗ ਗਿਆ। ਖੇਤ ਮਾਲਕ ਨੇ ਉਸ ਨੂੰ ਸੰਭਾਲਿਆ ਅਤੇ ਤੁਰੰਤ ਹਸਪਤਾਲ ਦਾਖਲ ਕਰਵਾਇਆ।

ਇਹ ਵੀ ਪੜ੍ਹੋ: ਬੀਐਸਐਫ ਨੇ ਫ਼ਿਰੋਜ਼ਪੁਰ ਦੇ ਪਿੰਡ ਚੱਕ ਭੰਗੇ ਵਾਲਾ ਚੋਂ ਬਰਾਮਦ ਕੀਤਾ ਪਾਕਿਸਤਾਨੀ ਡਰੋਨ

ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਪਏ ਮੀਂਹ ਕਾਰਨ ਟਰਾਂਸਫਾਰਮਰ ਨੇੜੇ ਜ਼ਮੀਨ ਗਿੱਲੀ ਹੋਣ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ਕਾਰਨ ਦੋ ਮਾਸੂਮ ਬੱਚਿਆਂ ਦੇ ਸਿਰ ਤੋਂ ਪਿਓ ਦਾ ਸਾਇਆ ਉੱਠ ਗਿਆ। ਮ੍ਰਿਤਕ ਦੇ ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shambhu Border ਤੇ ਪਿਛਲੇ ਸਾਲ ਵਾਲਾ ਹੋ ਗਿਆ ਕੰਮ, ਪੁਲ ਦੇ ਥੱਲੇ ਵੀ Force ਕੀਤੀ ਤਾਇਨਾਤ ਤੇ ਘੱਗਰ ਦੇ ਪਾਰ ਵੀ

06 Dec 2024 12:48 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Dec 2024 12:44 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

05 Dec 2024 12:19 PM

ਤਖ਼ਤ ਸ੍ਰੀ ਕੇਸਗੜ੍ਹ ਤੀਸਰੇ ਦਿਨ ਦੀ ਸਜ਼ਾ ਭੁਗਤਣ ਪਹੁੰਚੇ ਸੁਖਬੀਰ ਬਾਦਲ, ਭਾਰੀ ਫੋਰਸ ਤਾਇਨਾਤ

05 Dec 2024 12:13 PM

ਇੰਨ੍ਹਾ ਨੇ ਗੋਲੀ ਵੀ ਚਲਾਈ ਤੇ ਕਤਲ ਵੀ ਕੀਤੇ, Sukhbir Badal ਨੂੰ ਦਿੱਤੀ ਸਜ਼ਾ ਨਹੀ

04 Dec 2024 12:26 PM
Advertisement