
Panchayat Elections: ਮ੍ਰਿਤਕ ਮੁਲਾਜ਼ਮ ਦੀ ਪਛਾਣ ਲੱਖਾ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ।
A policeman died during the panchayat elections: ਬਰਨਾਲਾ ਵਿੱਚ ਪੰਚਾਇਤੀ ਚੋਣ ਡਿਊਟੀ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਲੱਖਾ ਸਿੰਘ (53 ਸਾਲ) ਵਜੋਂ ਹੋਈ ਹੈ।
ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਸ ਨੂੰ ਤੁਰੰਤ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਪੁਲਿਸ ਮੁਲਾਜ਼ਮ ਆਈਆਰਬੀ ਬਰਨਾਲਾ ਵਿਖੇ ਚੋਣ ਡਿਊਟੀ ’ਤੇ ਸੀ। ਉਹ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੀਨਾ ਦਾ ਵਸਨੀਕ ਸੀ। ਬਰਨਾਲਾ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਮੁਲਾਜ਼ਮ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।