Mohali News : ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਸ਼ੁੱਧ ਤੇ ਮਿਆਰੀ ਮਠਿਆਈਆਂ ਵੇਚਣ ਦੀਆਂ ਹਦਾਇਤਾਂ

By : BALJINDERK

Published : Oct 15, 2024, 6:35 pm IST
Updated : Oct 15, 2024, 6:35 pm IST
SHARE ARTICLE
ਜਾਣਕਾਰੀ ਦਿੰਦੇ ਹੋਏ ਡਾ. ਰੇਨੂੰ ਸਿੰਘ।
ਜਾਣਕਾਰੀ ਦਿੰਦੇ ਹੋਏ ਡਾ. ਰੇਨੂੰ ਸਿੰਘ।

Mohali News : ਫ਼ੂਡ ਸੇਫ਼ਟੀ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ

Mohali News : ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ ਖ਼ਾਸਕਰ ਹਲਵਾਈਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓਜ਼.) ਨੂੰ ਹਦਾਇਤ ਕੀਤੀ ਹੈ ਕਿ ਉਹ ਸ਼ੁੱਧ, ਮਿਆਰੀ ਤੇ ਸਾਫ਼-ਸੁਥਰੀਆਂ ਚੀਜ਼ਾਂ ਵੇਚਣ।

ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਆਖਿਆ ਕਿ ਜੇ ਕੋਈ ਹਲਵਾਈ ਜਾਂ ਹੋਰ ਦੁਕਾਨਦਾਰ ਮਿਲਾਵਟੀ ਖਾਧ ਪਦਾਰਥ ਬਣਾਉਂਦਾ ਜਾਂ ਵੇਚਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਫ਼ੂਡ ਸੇਫ਼ਟੀ ਸਟੈਂਡਰਡਜ਼ ਐਂਡ ਰੈਗੂਲੇਸ਼ਨ ਐਕਟ” ਤਹਿਤ ਹਰ ਦੁਕਾਨਦਾਰ, ਦੋਧੀ ਜਾਂ ਹੋਰ ਸਬੰਧਤ ਵਿਅਕਤੀ ਲਈ ਸ਼ੁੱਧ, ਮਿਲਾਵਟ-ਰਹਿਤ ਤੇ ਪੌਸ਼ਟਿਕ ਚੀਜ਼ਾਂ ਵੇਚਣਾ ਜ਼ਰੂਰੀ ਹੈ। ਅਜਿਹਾ ਨਾ ਕਰਨ ਦੀ ਹਾਲਤ ਵਿਚ ਉਨ੍ਹਾਂ ਦਾ ਵਿਕਰੀ ਲਾਇਸੰਸ ਰੱਦ ਕੀਤਾ ਜਾਵੇਗਾ ਅਤੇ ਨਾਲ ਹੀ ਕਾਨੂੰਨ ਵਿਚ ਜੁਰਮਾਨੇ ਅਤੇ ਸਜ਼ਾ ਦਾ ਵੀ ਪ੍ਰਬੰਧ ਹੈ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਵੀ ਜਾਗਰੂਕ ਹੋਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਦੀ ਖ਼ਰੀਦ ਸਮੇਂ ਮਿਆਰ ਅਤੇ ਸ਼ੁੱਧਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕਰਨ। ਉੁਨ੍ਹਾਂ ਇਹ ਵੀ ਕਿਹਾ ਕਿ ਫ਼ੂਡ ਸੇਫ਼ਟੀ ਕਾਨੂੰਨ ਤਹਿਤ ਮਠਿਆਈ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਰਸਾਉਣਾ ਪਵੇਗਾ ਕਿ ਦੁਕਾਨ ਵਿਚ ਟਰੇਅ ਜਾਂ ਕਾਊਂਟਰ ਵਿਚ ਵਿਕਰੀ ਲਈ ਪਈਆਂ ਖੁਲ੍ਹੀਆਂ ਮਠਿਆਈਆਂ ਕਿਹੜੀ ਤਰੀਕ ਤਕ ਖਾਣ ਯੋਗ ਹਨ। ਦੁਕਾਨਦਾਰ ਨੂੰ ਟਰੇਅ ਉਤੇ ਮਿਆਦ ਦੀ ਤਰੀਕ ਦਰਸਾਉਣੀ ਪਵੇਗੀ। ਇਹ ਨਿਯਮ 1 ਅਕਤੂਬਰ, 2020 ਤੋਂ ਲਾਗੂ ਹੈ।     

ਡਾ. ਰੇਨੂੰ ਸਿੰਘ ਨੇ ਦਸਿਆ ਕਿ ਤਿਉਹਾਰਾਂ ਦੇ ਚਾਲੂ ਸੀਜ਼ਨ ਦੌਰਾਨ ਸਿਹਤ ਵਿਭਾਗ ਦੀ ਫ਼ੂਡ ਸੇਫ਼ਟੀ ਬ੍ਰਾਂਚ ਨੂੰ ਜ਼ਿਲ੍ਹੇ ਦੇ ਸਾਰੇ ਖੇਤਰਾਂ ਵਿਚ ਜਾਂਚ ਤੇਜ਼ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਦਿਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਜਾਂਚ ਦਾ ਮੰਤਵ ਕਿਸੇ ਦੁਕਾਨਦਾਰਾਂ ਨੂੰ ਤੰਗ ਕਰਨਾ ਨਹੀਂ ਸਗੋਂ ਚੀਜ਼ਾਂ ਦੇ ਮਿਆਰ ਨੂੰ ਯਕੀਨੀ ਕਰਨਾ ਹੈ ਤਾਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜੇ ਕੋਈ ਦੁਕਾਨਦਾਰ ਖ਼ਾਲਸ ਤੇ ਮਿਆਰੀ ਚੀਜ਼ਾਂ ਵੇਚਦਾ ਹੈ ਤਾਂ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਖ਼ੁਰਾਕ ਸੁਰੱਖਿਆ ਕਾਨੂੰਨ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾ ਰਿਹਾ ਹੈ ਅਤੇ ਇਸ ਮਾਮਲੇ ਵਿਚ ਕਿਸੇ ਨਾਲ ਵੀ ਕੋਈ ਲਿਹਾਜ਼ ਨਹੀਂ ਕੀਤੀ ਜਾ ਰਹੀ।      

ਸੀਨੀਅਰ ਸਿਹਤ ਅਧਿਕਾਰੀ ਨੇ ਦੁਕਾਨਦਾਰਾਂ ਨੂੰ ਇਹ ਵੀ ਕਿਹਾ ਕਿ ਸਿਹਤ ਵਿਭਾਗ ਜਾਂ ਫ਼ੂਡ ਸੇਫ਼ਟੀ ਵਿੰਗ ਦੇ ਕਿਸੇ ਵੀ ਅਧਿਕਾਰੀ ਦੇ ਨਾਮ ’ਤੇ ਕਿਸੇ ਕਿਸਮ ਦੀ ਰਿਸ਼ਵਤ ਜਾਂ ਪੈਸੇ ਮੰਗੇ ਜਾਣ ’ਤੇ ਤੁਰੰਤ ਸਿਹਤ ਵਿਭਾਗ ਕੋਲ ਸ਼ਿਕਾਇਤ ਕੀਤੀ ਜਾਵੇ ਤਾਕਿ ਅਜਿਹੇ ਮਾੜੇ ਅਨਸਰਾਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਕਿਸੇ ਵੀ ਜਾਣਕਾਰੀ ਲਈ ਸੰਪਰਕ ਕੀਤਾ ਜਾ ਸਕਦਾ ਹੈ।

(For more news apart from Instructions from district health department to shopkeepers to sell pure and quality sweets News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement