Amritsar News : ਵਿਰਸਾ ਸਿੰਘ ਵਲਟੋਹਾ ਨੇ ਖ਼ੁਦ ਹੀ ਛਡਿਆ ਅਕਾਲੀ ਦਲ

By : BALJINDERK

Published : Oct 15, 2024, 5:55 pm IST
Updated : Oct 15, 2024, 5:55 pm IST
SHARE ARTICLE
ਵਿਰਸਾ ਸਿੰਘ ਵਲਟੋਹਾ
ਵਿਰਸਾ ਸਿੰਘ ਵਲਟੋਹਾ

Amritsar News : ਸਿੰਘ ਸਹਿਬਾਨ ਨੇ ਸਵੇਰੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਸੀ

Amritsar News : ਅੱਜ ਅਕਾਲ ਤਖ਼ਤ ਵਿਖੇ ਪੇਸ਼ ਹੋਣ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਦਿਤਾ ਹੈ। ਸੋਸ਼ਲ ਮੀਡੀਆ ’ਤੇ ਜਾਰੀ ਇਕ ਬਿਆਨ ਅਨੁਸਾਰ ਵਲਟੋਹਾ ਨੇ ਕਿਹਾ, ‘‘ਸ਼੍ਰੀ ਅਕਾਲ ਤਖਤ ਸਾਹਿਬ 'ਤੇ ਅੱਜ ਸਿੰਘ ਸਾਹਿਬਾਨ ਸਾਮਣੇ ਹੋਈ ਮੇਰੀ ਪੇਸ਼ੀ ਤੋਂ ਬਾਦ ਮੇਰੇ ਬਾਰੇ ਜੋ ਆਦੇਸ਼ ਜਾਰੀ ਕੀਤਾ ਗਿਆ ਹੈ ਉਸ ਨੂੰ ਸਿਰ ਝੁਕਾਕੇ ਪ੍ਰਵਾਨ ਕਰਦਾ ਹਾਂ।’’ ਹਾਲਾਂਕਿ ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਵਾਰ ਹਲਕਾ ਖੇਮਕਰਨ ’ਚ ਪਹਿਲਾਂ ਵਾਂਗ ਹੀ ਸਿਆਸਤ ’ਚ ਸਰਗਰਮ ਰਹਿਣਗੇ ਅਤੇ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਤੇ ਕੰਮਾਂ ਲਈ ਹਮੇਸ਼ਾ ਹਾਜ਼ਰ ਰਹਿਣਗੇ।

ਜ਼ਿਕਰੋਗ ਹੈ ਕਿ ਅੱਜ ਸਵੇਰੇ ਸਿੰਘ ਸਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ ਸੀ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।ਅੱਜ ਸਵੇਰੇ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ, ਜਿਸ ਦੌਰਾਨ ਉਨ੍ਹਾਂ ਨੇ ਮੁਆਫ਼ੀ ਵੀ ਮੰਗੀ ਸੀ। ਵਲਟੋਹਾ ਨੇ ਇਲਜ਼ਾਮ ਲਾਏ ਸਨ ਕਿ ਅਕਾਲ ਤਖ਼ਤ ਦੇ ਜਥੇਦਾਰ ਆਰ.ਐਸ.ਐਸ. ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਬਾਅ ਹੇਠ ਕੰਮ ਕਰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਅਕਾਲ ਤਖ਼ਤ ’ਤੇ ਤਲਬ ਕੀਤਾ ਗਿਆ ਸੀ। 

ਅਪਣੇ ਬਿਆਨ ’ਚ ਉਨ੍ਹਾਂ ਕਿਹਾ, ‘‘ਇਸ ਆਦੇਸ਼ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਸੰਕਟ 'ਚ ਪਾਏ ਬਿਨਾਂ ਮੈਂ ਖੁਦ ਹੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਨੂੰ ਛੱਡਦਾ ਹਾਂ।ਮੈਨੂੰ ਪਤਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਮੈਨੂੰ ਬਹੁਤ ਪਿਆਰ ਕਰਦੀ ਹੈ ਤੇ ਉਹ ਮੈਨੂੰ ਹਮੇਸ਼ਾਂ ਹੀ ਪੰਥਕ ਸੋਚ ਵਾਲੇ ਟਕਸਾਲੀ ਅਕਾਲੀ ਦਾ ਦਰਜਾ ਦੇਂਦੀ ਹੈ। ਮੇਰੀਆਂ ਰਗਾਂ 'ਚ ਅਕਾਲੀ ਖੂਨ ਵਗਦਾ ਹੈ ਤੇ ਹਮੇਸ਼ਾਂ ਵਗਦਾ ਰਹੇਗਾ।’’
ਉਨ੍ਹਾਂ ਅੱਗੇ ਕਿਹਾ, ‘‘ਮੈਨੂੰ ਸਿੰਘ ਸਾਹਿਬਾਨ ਦਾ ਆਦੇਸ਼ ਇੱਕ ਨਿਮਾਣੇ ਸਿੱਖ ਦੇ ਤੌਰ 'ਤੇ ਰੂਹ ਤੋਂ ਪ੍ਰਵਾਨ ਹੈ।ਸ਼੍ਰੀ ਅਕਾਲ ਤਖਤ ਸਾਹਿਬ ਤੋਂ ਹਮੇਸ਼ਾਂ ਸੰਗਤ ਨੂੰ ਅਕਾਲੀ ਦਲ ਦੇ ਨਾਲ ਜੋੜਿਆ ਹੀ ਜਾਂਦਾ ਰਿਹਾ ਹੈ।ਮੇਰੀ ਜ਼ਿੰਦਗੀ ਵਿੱਚ ਇੱਕ ਅਕਾਲੀ ਨੂੰ ਅਕਾਲੀ ਦਲ ਨਾਲੋਂ ਤੋੜਣ ਲਈ ਸ਼ਾਇਦ ਸਿੱਖ ਰਾਜਨੀਤੀ ਵਿੱਚ ਇਹ ਪਹਿਲਾ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਆਦੇਸ਼ ਆਇਆ ਹੈ।ਅੱਜ ਅਕਾਲੀ ਵਿਰੋਧੀ ਸ਼ਕਤੀਆਂ ਜਰੂਰ ਖੁਸ਼ ਹੋਣਗੀਆਂ।ਹਾਂ ਗਿਆਨੀ ਹਰਪ੍ਰੀਤ ਹੋਰਾਂ ਨੇ ਅਜਿਹਾ ਆਦੇਸ਼ ਕਰਵਾਕੇ ਅਕਾਲੀ ਸਫਾਂ ਵਿੱਚ ਦਹਿਸ਼ਤ ਪੈਦਾ ਕਰਨ ਦੀ ਜਰੂਰ ਕੋਸ਼ਿਸ਼ ਕੀਤੀ ਹੈ।ਪਰ ਤਖਤਾਂ ਤੋਂ ਸਿੱਖਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਕਦਮ ਨਹੀਂ ਚੁੱਕੇ ਜਾਂਦੇ ਸਗੋਂ ਸਿੱਖੀ ਨਾਲ ਜੋੜਣ ਤੇ ਅਕਾਲੀ ਸੋਚ ਨਾਲ ਜੋੜਨ ਦੇ ਯਤਨ ਕੀਤੇ ਜਾਂਦੇ ਰਹੇ ਹਨ।’’

ਉਨ੍ਹਾਂ ਕਹਿਾ, ‘‘ਮੈਂ ਤਾਂ ਅੱਜ ਆਪਣਾ ਪੱਖ ਨਿਮਰਤਾ ਨਾਲ ਸਿੰਘ ਸਾਹਿਬਾਨ ਅੱਗੇ ਰੱਖਿਆ ਸੀ।ਜਿਸਦੀ ਸਾਰੀ ਵੀਡੀਓਗ੍ਰਾਫੀ ਕੀਤੀ ਗਈ ਸੀ।ਮੈਨੂੰ ਸਿੰਘ ਸਾਹਿਬਾਨ ਨੇ ਪੇਸ਼ੀ ਦੀ ਮੀਟਿੰਗ ਸ਼ੁਰੂ ਹੋਣ ਵੇਲੇ ਕਿਹਾ ਸੀ ਕਿ,ਤੁਹਾਡੀ ਸਾਰੀ ਸੁਣਵਾਈ ਦੀ ਵੀਡੀਓਗ੍ਰਾਫੀ ਕੀਤੀ ਜਾ ਰਹੀ ਹੈ ਜੋ ਬਾਦ ਵਿੱਚ ਮੀਡੀਆ ਨੂੰ ਜਾਰੀ ਕੀਤੀ ਜਾਵੇਗੀ।ਮੇਰੀ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਹੈ ਕਿ ਉਹ ਵੀਡੀਓਗ੍ਰਾਫੀ ਦੀ ਵੀਡੀਓ ਮੀਡੀਆ ਨੂੰ ਜਨਤਕ ਕਰਨ  ਦੀ ਕਿਰਪਾਲਤਾ ਕਰਨ।’’
ਉਨ੍ਹਾਂ ਇਹ ਵੀ ਕਿਹਾ, ‘‘ਮੇਰੀ ਬੇਨਤੀ ਹੈ ਕਿ ਮੇਰੇ ਸਪਸ਼ਟੀਕਰਨ ਦੀ ਚਿੱਠੀ ਤੇ ਪੈਨਡਰਾਈਵ (pendrive) ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਜੀ ਦੀਆਂ BJP ਤੇ ਕੇਂਦਰ ਸਰਕਾਰ ਨਾਲ ਸਾਂਝ ਨੂੰ ਸਾਬਤ ਕਰਦੇ ਹੋਏ ਡਾਕੂਮੈਂਟਸ ਪੇਸ਼ ਕੀਤੇ ਗਏ ਸੀ ਉਹ ਵੀ ਜਨਤਕ ਕਰਨ ਦੀ ਕਿਰਪਾਲਤਾ ਕਰਨ। ਜੇਕਰ ਕਿਸੇ ਕਾਰਨ ਸ਼੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੇਰੀ ਸਪੱਸ਼ਟੀਕਰਨ ਵਾਲੀ ਪੱਤ੍ਰਿਕਾ ਤੇ ਸਬੂਤਾਂ ਵਾਲੀ pendrive  ਨਹੀਂ ਜਾਰੀ ਹੁੰਦੀ ਤਾਂ ਮੈਂ ਕੱਲ ਨੂੰ ਇਹ ਸਭ ਕੁੱਝ ਆਪ ਜਨਤਕ ਕਰਾਂਗਾ।’’

(For more news apart from Virsa Singh Valtoha left the Akali Dal himself News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement