
ਜੰਮੂ ਤੋਂ ਖਾਟੂਸ਼ਾਮ ਦੇ ਦਰਸ਼ਨਾਂ ਲਈ ਜਾ ਰਿਹਾ ਸੀ ਫ਼ੌਜੀ ਪਰਿਵਾਰ
ਦਸੂਹਾ : ਹੁਸ਼ਿਆਰਪੁਰ ਦੇ ਦਸੂਹਾ ਨੇੜੇ ਅੱਡਾ ਉਚੀ ਬਸੀ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਪਿਓ-ਧੀ ਇਸ ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਹ ਹਾਦਸਾ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਰਿਵਾਰ ਜੰਮੂ ਤੋਂ ਖਾਟੂਸ਼ਾਮ ਦੇ ਦਰਸ਼ਨਾਂ ਲਈ ਜਾ ਰਿਹਾ ਸੀ।
ਕਾਰ ਵਿਚ ਇਕੋ ਪਰਿਵਾਰ ਦੇ ਚਾਰ ਮੈਂਬਰ ਸਵਾਰ ਸਨ ਜਿਨ੍ਹਾਂ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਹਾਦਸੇ ਦੌਰਾਨ ਮੀਰਾ ਮਿਨਹਾਸ ਅਤੇ ਉਨ੍ਹਾਂ ਦੇ ਚਾਰ ਦੇ ਪੁੱਤਰ ਹਰੀਅੰਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਸ਼ਕਤੀ ਸਿੰਘ ਅਤੇ ਧੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਦਾ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਇਲਾਜ਼ ਚੱਲ ਰਿਹਾ ਹੈ।