ਮੰਡੀਆਂ ਨੂੰ ਗ੍ਰੀਨ ਐਨਰਜੀ ਵੱਲ ਮੋੜੇਗਾ ਪੰਜਾਬ ਮੰਡੀ ਬੋਰਡ: ਹਰਚੰਦ ਸਿੰਘ ਬਰਸਟ
Published : Oct 15, 2025, 5:59 pm IST
Updated : Oct 15, 2025, 5:59 pm IST
SHARE ARTICLE
Punjab Mandi Board will shift mandis towards green energy: Harchand Singh Burst
Punjab Mandi Board will shift mandis towards green energy: Harchand Singh Burst

“ਚਾਰ ਜ਼ਿਲ੍ਹਿਆਂ ਵਿੱਚ ਲੱਗਣਗੇ ਸੋਲਰ ਪਾਵਰ ਪਲਾਂਟ”

ਚੰਡੀਗੜ੍ਹ: ਪੰਜਾਬ ਦੀਆਂ ਮੰਡੀਆਂ ਨੂੰ ਆਧੁਨਿਕ ਤਕਨੀਕ ਨਾਲ ਜੋੜਨ ਅਤੇ ਨਵਿਆਉਣਯੋਗ ਊਰਜਾ ਨੂੰ ਵਧਾਵਾ ਦੇਣ ਵੱਲ ਅਹਿਮ ਕਦਮ ਚੁੱਕਦਿਆਂ ਹੋਇਆ ਪੰਜਾਬ ਮੰਡੀ ਬੋਰਡ ਨੇ ਪਹਿਲੇ ਫੇਜ਼ ਵਿੱਚ ਜਿਲ੍ਹਾ ਪਟਿਆਲਾ, ਜਲੰਧਰ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ ਸੋਲਰ ਪਾਵਰ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ, ਜਿਸ ਤੇ ਜੰਗੀ ਪੱਧਰ ਤੇ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਯੋਜਨਾ ਤੇ ਲਗਭਗ 24.42 ਕਰੋੜ ਰੁਪਏ ਖਰਚ ਆਵੇਗਾ। ਇਸ ਪਹਿਲਕਦਮੀ ਨਾਲ ਬਿਜਲੀ ਖਰਚਿਆਂ ਵਿੱਚ ਸਾਲਾਨਾ ਲਗਭਗ 8.33 ਕਰੋੜ ਰੁਪਏ ਦੀ ਬਚਤ ਹੋਣ ਦੀ ਉਮੀਦ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਦੀਆਂ ਮੰਡੀਆਂ ਵਿੱਚ ਨਵੀਨਤਮ ਤਕਨੀਕ ਲਿਆਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਾਬਤ ਹੋਵੇਗੀ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਮੰਡੀਆਂ ਨੂੰ ਆਧੁਨਿਕ ਅਤੇ ਸੁਵਿਧਾਜਨਕ ਬਣਾਇਆ ਜਾ ਰਿਹਾ ਹੈ, ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਅਤੇ ਮੰਡੀਆਂ ਵਿੱਚ ਆਉਣ ਵਾਲੇ ਹੋਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇਸ ਯੋਜਨਾ ਦੀ ਸ਼ੁਰੂਆਤ ਦਾਣਾ ਮੰਡੀ, ਪਟਿਆਲਾ ਤੋਂ ਕੀਤੀ ਜਾ ਚੁੱਕੀ ਹੈ ਅਤੇ ਪਟਿਆਲਾ ਮੰਡੀ ਵਿਖੇ 74 ਕਿਲੋਵਾਟ ਦੀ ਸਮਰੱਥਾ ਵਾਲਾ ਰੂਫ਼ ਟੌਪ ਸੋਲਰ ਪਾਵਰ ਪਲਾਂਟ ਲਗਾਇਆ ਜਾ ਰਿਹਾ ਹੈ। ਜਿਲ੍ਹਾ ਪਟਿਆਲਾ ਦੀਆਂ 10 ਵੱਖ-ਵੱਖ ਮੰਡੀਆਂ ਵਿੱਚ 656 ਕਿਲੋਵਾਟ ਸਮਰੱਥਾ ਵਾਲੇ ਸੋਲਰ ਪਾਵਰ ਪਲਾਂਟ ਦੀ ਸਥਾਪਨਾ ਕੀਤੀ ਜਾਵੇਗੀ, ਜਿਸ ਤੇ ਕਰੀਬ 6.49 ਕਰੋੜ ਰੁਪਏ ਖਰਚ ਆਵੇਗਾ।

ਇਸੇ ਤਰ੍ਹਾਂ ਜਿਲ੍ਹਾ ਲੁਧਿਆਣਾ ਦੀਆਂ 11 ਵੱਖ-ਵੱਖ ਮੰਡੀਆਂ ਵਿੱਚ ਲਗਭਗ 7.12 ਕਰੋੜ ਰੁਪਏ ਦੀ ਲਾਗਤ ਨਾਲ 757 ਕਿਲੋਵਾਟ ਸਮਰੱਥਾ ਦਾ ਪਲਾਂਟ ਲਗਾਇਆ ਜਾਵੇਗਾ। ਜਿਲ੍ਹਾ ਫਿਰੋਜਪੁਰ ਵਿਖੇ ਕਰੀਬ 5.10 ਕਰੋੜ ਰੁਪਏ ਦੀ ਲਾਗਤ ਨਾਲ 8 ਵੱਖ-ਵੱਖ ਮੰਡੀਆਂ ਵਿੱਚ 647 ਕਿਲੋਵਾਟ ਸਮਰੱਥਾ ਦਾ ਪਲਾਂਟ ਲਗਾਇਆ ਜਾਣਾ ਹੈ। ਜਿਲ੍ਹਾ ਜਲੰਧਰ ਦੀਆਂ 11 ਵੱਖ-ਵੱਖ ਮੰਡੀਆਂ ਵਿੱਚ 794 ਕਿਲੋਵਾਟ ਸਮਰੱਥਾ ਦਾ ਸੋਲਰ ਪਾਵਰ ਪਲਾਂਟ ਲਗਾਇਆ ਜਾਣਾ ਹੈ, ਜਿਸ ਤੇ ਕਰੀਬ 5.71 ਕਰੋੜ ਰੁਪਏ ਖਰਚ ਆਵੇਗਾ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪਟਿਆਲਾ, ਜਲੰਧਰ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ 40 ਵੱਖ-ਵੱਖ ਮੰਡੀਆਂ ਵਿੱਚ ਲਗਾਏ ਜਾਣ ਵਾਲੇ ਸੋਲਰ ਪਾਵਰ ਪਲਾਂਟ ਤੇ ਕਰੀਬ 24.42 ਕਰੋੜ ਰੁਪਏ ਖਰਚ ਆਵੇਗਾ, ਜਿਸ ਨਾਲ ਪੰਜਾਬ ਮੰਡੀ ਬੋਰਡ ਨੂੰ ਸਾਲਾਨਾ ਲਗਭਗ 8 ਕਰੋੜ 33 ਲੱਖ ਰੁਪਏ ਬਿਜਲੀ ਖਰਚਿਆਂ ਦੇ ਬਚਤ ਹੋਣ ਦੀ ਉਮੀਦ ਹੈ ਅਤੇ ਲਗਭਗ 3 ਸਾਲਾਂ ਵਿੱਚ ਇਹਨਾਂ ਸੋਲਰ ਪਾਵਰ ਪਲਾਂਟਾ ਤੇ ਹੋਏ ਖਰਚੇ ਦਾ ਭੁਗਤਾਨ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੋਲਰ ਪਾਵਰ ਪਲਾਂਟ ਲਗਾਉਣ ਨਾਲ ਜਿੱਥੇ ਮੰਡੀਆਂ ਦੀ ਬਿਜਲੀ ਲਾਗਤ ਘਟੇਗੀ, ਉੱਥੇ ਹੀ ਲੰਬੇ ਸਮੇਂ ਦੌਰਾਨ ਸਰਕਾਰੀ ਖਰਚ ਵਿੱਚ ਵੀ ਮਹੱਤਵਪੂਰਨ ਕਮੀ ਆਵੇਗੀ। ਇਹ ਉਪਰਾਲਾ ਨਾ ਕੇਵਲ ਆਰਥਿਕ ਬਚਤ ਦੇ ਰਾਹ ਖੋਲ੍ਹੇਗਾ, ਸਗੋਂ ਵਾਤਾਵਰਣ ਦੇ ਸੰਰਕਸ਼ਣ ਵੱਲ ਵੀ ਵੱਡਾ ਕਦਮ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM
Advertisement