ਬਰਨਾਲਾ-ਚੰਡੀਗੜ੍ਹ ਹਾਈਵੇ 'ਤੇ ਧਨੌਲਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ
Published : Oct 15, 2025, 12:30 pm IST
Updated : Oct 15, 2025, 12:30 pm IST
SHARE ARTICLE
Terrible road accident near Dhanaula on Barnala-Chandigarh highway
Terrible road accident near Dhanaula on Barnala-Chandigarh highway

ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਹੋਈ ਮੌਤ, 2 ਹੋਏ ਗੰਭੀਰ ਜ਼ਖਮੀ

ਧਨੌਲਾ : ਬਰਨਾਲਾ-ਚੰਡੀਗੜ੍ਹ ਹਾਈਵੇ ’ਤੇ ਧਨੌਲਾ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਅਤੇ ਇਸ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਵਿਚ ਜ਼ਖਮੀ ਹੋ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਬਰਨਾਲਾ ਤੋਂ ਚੰਡੀਗੜ੍ਹ ਜਾ ਰਹੀ ਗੱਡੀ, ਜਿਸ ਵਿਚ ਪਤੀ-ਪਤਨੀ ਅਤੇ ਉਨ੍ਹਾਂ ਦਾ ਡਰਾਈਵਰ ਸਵਾਰ ਸਨ ਜਦਕਿ ਧਨੌਲਾ ਸਾਈਡ ਤੋਂ ਬਰਨਾਲਾ ਵੱਲ ਆ ਰਹੀ ਬੇਕਾਬੂ ਹੋਈ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਚੰਡੀਗੜ੍ਹ ਜਾ ਰਹੀ ਕਾਰ ਨਾਲ ਟਕਰਾ ਗਈ।

ਧਨੌਲਾ ਵੱਲੋਂ ਆ ਰਹੀ ਕਾਰ ਵਿਚ ਪੰਜ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ 3 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਗਈ ਜਦਕਿ ਦੋ ਨੌਜਵਾਨਾਂ ਨੂੰ ਜ਼ਖਮੀ ਹਾਲਤ ਵਿਚ ਬਰਨਾਲਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।  ਜਦਕਿ ਦੂਜੀ ਗੱਡੀ ਵਿਚ ਸਵਾਰ ਪਤੀ-ਪਤਨੀ ਨੂੰ ਧਨੌਲਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement