
ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਦੀ ਜਾਂਚ ਦੇ ਮਾਮਲੇ 'ਚ ਹਾਈ ਕੋਰਟ ਵਿਚ ਸੁਣਵਾਈ ਹੋਈ.........
ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਦੀ ਜਾਂਚ ਦੇ ਮਾਮਲੇ 'ਚ ਹਾਈ ਕੋਰਟ ਵਿਚ ਸੁਣਵਾਈ ਹੋਈ ਜਿਸ ਦੌਰਾਨ ਪੰਜਾਬ ਸਰਕਾਰ ਨੇ ਸੀਲਬੰਦ ਰੀਪੋਰਟ ਅਦਾਲਤ ਵਿਚ ਪੇਸ਼ ਕੀਤੀ। ਬੈਂਚ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਦਾਇਰ ਐਫ਼ਆਈਆਰ 'ਤੇ ਪਿਛਲੀ ਸੁਣਵਾਈ ਮੌਕੇ ਇਹ ਸਟੇਟਸ ਰੀਪੋਰਟ ਪੇਸ਼ ਕਰਨ ਲਈ ਕਿਹਾ ਸੀ।
ਬੈਂਚ ਨੇ ਸਬੰਧਤ ਮਾਮਲਿਆਂ 'ਚ ਅੰਤਰਮ ਹੁਕਮ ਬਰਕਰਾਰ ਰਖਦਿਆਂ ਕੇਸ 22 ਨਵੰਬਰ ਤਕ ਅੱਗੇ ਪਾ ਦਿਤਾ ਹੈ। ਇਸ ਤੋਂ ਪਹਿਲਾਂ ਅੱਜ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਸਾਬਕਾ ਕੇਂਦਰੀ ਮੰਤਰੀ ਪੀ ਚਿਦੰਬਰਮ ਪੰਜਾਬ ਸਰਕਾਰ ਵਲੋਂ ਹਾਈ ਕੋਰਟ ਬੈਂਚ ਕੋਲ ਪੇਸ਼ ਹੋਏ।