ਵਿਜੀਲੈਂਸ ਨੇ 30,000 ਦੀ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਦਬੋਚਿਆ
Published : Nov 15, 2018, 6:26 pm IST
Updated : Nov 15, 2018, 6:26 pm IST
SHARE ARTICLE
Vigilance nabs head constable taking bribe Rs. 30,000
Vigilance nabs head constable taking bribe Rs. 30,000

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਟੀ.ਐਫ ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਮੁਖਤਿਆਰ ਸਿੰਘ ਨੂੰ 30,000 ਰੁਪਏ...

ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਟੀ.ਐਫ ਫਿਰੋਜ਼ਪੁਰ ਵਿਖੇ ਤਾਇਨਾਤ ਹੌਲਦਾਰ ਮੁਖਤਿਆਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਮੰਗਲ ਸਿੰਘ ਵਾਸੀ ਪਿੰਡ ਚਪਾਤੀ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ 'ਤੇ ਫ਼ੜਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਵਿਰੁੱਧ ਦਿਤੀ ਗਈ ਦਰਖ਼ਾਸਤ 'ਤੇ ਕਾਰਵਾਈ ਨਾ ਕਰਨ ਬਦਲੇ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ ਹੈ। ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਹੌਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ।

ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement