
ਗ਼ੈਰ-ਮਿਆਰੀ ਫੱਲ ਅਤੇ ਸਬਜ਼ੀਆਂ ਵੇਚਣ ਵਾਲਿਆਂ ਨੂੰ ਪਾਈ ਠੱਲ੍ਹ : ਪੰਨੂ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਵੀਜ਼ਨਲ, ਜ਼ਿਲ੍ਹਾ ਅਤੇ ਮਾਰਕੀਟ ਕਮੇਟੀ ਪੱਧਰ 'ਤੇ ਗਠਿਤ ਟੀਮਾਂ ਵਲੋਂ ਵੀਰਵਾਰ ਨੂੰ ਸੂਬੇ ਭਰ ਦੀਆਂ 47 ਫਲ ਅਤੇ ਸਬਜ਼ੀ ਮੰਡੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ, ਸ. ਕਾਹਨ ਸਿੰਘ ਪੰਨੂ ਨੇ ਦਿਤੀ।
35.68 Quintal Fruits And Veggies unfit For Consumption Destroyed
ਉਨ੍ਹਾਂ ਦਸਿਆ ਕਿ ਸੂਬੇ ਵਿਚ ਗ਼ੈਰ ਸਿਹਤਮੰਦ ਅਤੇ ਮਿਲਾਵਟੀ ਭੋਜਨ ਪਦਾਰਥਾਂ 'ਤੇ ਸ਼ਿਕੰਜਾ ਕਸਣ ਦੇ ਨਾਲ ਨਾਲ ਮੰਡੀਆਂ ਵਿਚ ਵੇਚੇ ਜਾ ਰਹੇ ਭੋਜਨ ਪਦਾਰਥਾਂ ਦੇ ਮਿਆਰ ਵਿਚ ਸੁਧਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧ ਵਿਚ ਸਿਹਤ, ਬਾਗ਼ਬਾਨੀ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀਆਂ ਟੀਮਾਂ ਵਲੋਂ ਸੂਬੇ ਵਿਚ ਨਿਯਮਤ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਟੀਮਾਂ ਵਲੋਂ ਮੰਡੀਆਂ ਵਿਚ ਗਲੇ ਸੜੇ ਅਤੇ ਗ਼ੈਰ ਵਿਗਿਆਨਿਕ ਢੰਗ ਨਾਲ ਪਕਾਏ ਫਲਾਂ ਅਤੇ ਸਬਜ਼ੀਆਂ ਦੀ ਭਾਲ ਲਈ ਚੈਕਿੰਗ ਕੀਤੀ ਗਈ।
Mission tandrust Punjab
ਸ. ਪੰਨੂ ਨੇ ਦਸਿਆ ਕਿ ਛਾਪੇਮਾਰੀ ਦੌਰਾਨ 35.68 ਕੁਇੰਟਲ ਗਲੇ ਸੜੇ ਫਲ ਅਤੇ ਸਬਜ਼ੀਆਂ ਮੌਕੇ 'ਤੇ ਨਸ਼ਟ ਕੀਤੇ ਗਏ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿਚ ਜਾਂਚ ਮੁਹਿੰਮਾਂ ਚਲਾ ਰਹੇ ਹਾਂ ਅਤੇ ਅਤੇ ਇਹ ਦੇਖਿਆ ਗਿਆ ਹੈ ਕਿ ਫਲਾਂ ਨੂੰ ਗ਼ੈਰ ਕੁਦਰਤੀ ਢੰਗ ਨਾਲ ਪਕਾਉਣ ਲਈ ਕੈਲਸ਼ੀਅਮ ਕਾਰਬਾਈਡ ਜਿਹੇ ਰਸਾਇਣਾਂ ਦੀ ਵਰਤੋਂ ਕਾਫ਼ੀ ਹੱਦ ਤਕ ਘਟੀ ਹੈ, ਅਸਲ ਵਿਚ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ ਅਤੇ ਲਗਾਤਾਰ ਜਾਂਚ ਮੁਹਿੰਮਾਂ ਨੇ ਗ਼ੈਰ ਮਿਆਰੀ ਫਲ ਅਤੇ ਸਬਜ਼ੀਆਂ ਵੇਚਣ ਵਾਲਿਆਂ ਨੂੰ ਠੱਲ੍ਹ ਪਾਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।