
ਜੁਝਾਰੂ ਸਿੰਘਾਂ ਨੇ ਗਤਕੇ ਦੇ ਦਿਖਾਏ ਜੌਹਰ !
ਬੇਗੋਵਾਲ: ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਜਿੱਥੇ ਵੱਡੇ ਪੱਧਰ 'ਤੇ ਸਮਾਗਮ ਕਰਵਾਏ ਗਏ ਉੱਥੇ ਹੀ ਗੁਰੂ ਸਾਹਿਬ ਨੂੰ ਸਮਰਪਿਤ ਬੇਗੋਵਾਲ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਗੁਰਦੁਆਰਾ ਸਾਹਿਬ ਤੋਂ ਬੀਬੀ ਜਗੀਰ ਕੌਰ ਦੀ ਰਹਿਨੁਮਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਨਗਰ ਕੀਰਤਨ ਕੱਢਿਆ ਗਿਆ।
Nagar Kirtanਨਗਰ ਕੀਰਤਨ ਦੌਰਾਨ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਓਥੇ ਹੀ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ 'ਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੱਜਦਾ ਕਰਦਿਆ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰਪਾਓ ਦੇਕੇ ਸਨਮਾਨਿਤ ਕੀਤਾ ਗਿਆ।
Nagar Kirtanਜਗੀਰ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਸਾਰੀ ਸੰਗਤ ਨੂੰ ਲੱਖ ਲੱਖ ਵਧਾਈ ਦਿੱਤੀ। ਨਾਲ ਹੀ ਉਹਨਾਂ ਨੇ ਸੰਗਤ ਦਾ ਧੰਨਵਾਦ ਕੀਤਾ ਕਿ ਉਹਨਾਂ ਨੇ ਸੇਵਾ ਵਿਚ ਅਪਣਾ ਯੋਗਦਾਨ ਦਿੱਤਾ। ਉਹਨਾਂ ਕਿਹਾ ਕਿ ਉਹ ਸੰਗਤ ਦੀ ਦਿਲੋਂ ਧੰਨਵਾਦੀ ਹੈ ਕਿ ਉਹ ਹੂਮ ਹੂਮਾਂ ਕੇ ਨਗਰ ਕੀਰਤਨ ਵਿਚ ਪਹੁੰਚੀ ਹੈ ਤੇ ਸਾਰੀ ਸੰਗਤ ਸਦਕਾ ਹੀ ਉਹਨਾਂ ਦੀ ਸੇਵਾ ਸਫਲ ਹੋਈ ਹੈ। ਉਹਨਾਂ ਨੇ ਸ਼੍ਰੋਮਣੀ ਕਮੇਟੀ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ ਹੈ।
Nagar Kirtanਉਹਨਾਂ ਨੇ ਰਾਗੀਆਂ, ਢਾਡੀਆਂ, ਜਥੇਦਾਰਾਂ, ਸੰਗਤਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਕਿ ਉਹ ਉਹਨਾਂ ਦੀ ਸੇਵਾ ਸਦਕਾ ਹੀ ਅਪਣੀ ਜ਼ਿੰਮੇਵਾਰੀ ਨੂੰ ਪੂਰਿਆ ਕਰ ਸਕੇ ਹਨ। ਦੱਸ ਦੇਈਏ ਕਿ ਨਗਰ ਕੀਰਤਨ ਦੌਰਾਨ ਜੁਝਾਰੂ ਸਿੰਘਾਂ ਨੇ ਦਿਲ ਖਿੱਚਵੇਂ ਮੁਕਾਬਲੇ 'ਚ ਗਤਕੇ ਦੇ ਜੌਹਰ ਦਿਖਾਏ। ਸੰਗਤਾਂ ਵਲੋਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਦੇਰ ਸ਼ਾਮ ਨੂੰ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।