25 ਸਾਲ ਬਾਅਦ ਨੰਦ ਸਿੰਘ ਜੇਲ੍ਹ 'ਚੋਂ ਹੋਏ ਰਿਹਾਅ
Published : Nov 15, 2019, 1:37 pm IST
Updated : Nov 15, 2019, 2:55 pm IST
SHARE ARTICLE
bhai nand singh
bhai nand singh

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ 8

ਪਟਿਆਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਨਜ਼ਰਬੰਦ 8 ਸਿੱਖ ਕੈਦੀਆਂ ਦੀ ਰਿਹਾਈ ਸੂਚੀ ਵਿਚ ਸ਼ਾਮਿਲ ਕੀਤੇ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡ ਸੁਹਰੋਂ ਦੇ ਵਸਨੀਕ ਭਾਈ ਨੰਦ ਸਿੰਘ ਲਗਭਗ 25 ਸਾਲ ਬਾਅਦ ਰਿਹਾਅ ਹੋਏ ਹਨ। ਨੰਦ ਸਿੰਘ ਨੂੰ ਲੈਣ ਲਈ ਬੀਤੇ ਦਿਨੀਂ ਕੇਂਦਰੀ ਜੇਲ੍ਹ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਹੁੰਚੇ। ਜੇਲ੍ਹ ਤੋਂ ਬਾਹਰ ਆ ਉਨ੍ਹਾਂ ਕੇ ਮੀਡੀਆ ਨਾਲ਼ ਗੱਲਬਾਤ ਕਰਦਿਆਂ ਸਾਰੀ ਸਿੱਖ ਜੱਥੇਬੰਦੀਆਂ ਦਾ ਧੰਨਵਾਦ ਕੀਤਾ।

bhai nand singhbhai nand singh

ਉਨ੍ਹਾਂ ਕਿਹਾ ਉਹ ਬਹੁਤ ਸ਼ੁਕਰਗੁਜ਼ਾਰ ਹਨ ਕਿ ਉਨ੍ਹਾਂ ਦੀ ਰਿਹਾਈ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ। ਨੰਦ ਸਿੰਘ ਦੀ ਪਰਿਵਾਰਕ ਮੈਂਬਰ ਕੁਲਵਿੰਦਰ ਕੌਰ ਨੇ ਮੀਡੀਆ ਨਾਲ਼ ਗੱਲਬਾਤ ਕਰਦਿਆਂ ਦੱਸਿਆ ਕਿ ਨੰਦ ਸਿੰਘ ਖ਼ਿਲਾਫ਼ 1995 'ਚ ਕਤਲ ਦਾ ਕੇਸ ਦਰਜ ਹੋਇਆ ਸੀ। ਇਸ ਦੌਰਾਨ ਬੁੜੈਲ ਜੇਲ੍ਹ ਵਿਚ ਬੰਦ ਰਹਿੰਦਿਆਂ ਨੰਦ ਸਿੰਘ ਦੀ ਦੋਸਤੀ ਜਗਤਾਰ ਸਿੰਘ ਹਵਾਰਾ ਨਾਲ ਹੋਈ ਜਿਸ ਕਾਰਨ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ।

bhai nand singhbhai nand singh

ਜਿਸ ਤੋਂ ਬਾਅਦ ਬੁੜੈਲ ਜੇਲ੍ਹ ਬ੍ਰੇਕ ਮਾਮਲੇ 'ਚ ਨੰਦ ਸਿੰਘ ਦਾ ਨਾਂ ਵੀ ਸ਼ਾਮਲ ਹੋਇਆ ਸੀ। ਹਾਲਾਂਕਿ ਬਾਅਦ ਵਿਚ ਅਦਾਲਤ ਨੇ ਇਸ ਕੇਸ ਵਿਚੋਂ ਨੰਦ ਸਿੰਘ ਨੂੰ ਬਰੀ ਕਰ ਦਿੱਤਾ ਸੀ। ਕੁਲਵਿੰਦਰ ਕੌਰ ਨੇ ਦੱਸਿਆ ਕਿ ਉਹ ਨੰਦ ਸਿੰਘ ਨੂੰ ਰਿਹਾਅ ਕਰਵਾਉਣ ਲਈ ਲਗਾਤਾਰ ਅਦਾਲਤ ਵਿਚ ਅਰਜ਼ੀਆਂ ਦਾਖ਼ਲ ਕਰ ਰਹੇ ਸਨ ਪਰ ਹਰ ਵਾਰ ਪੁਲਿਸ ਦੀ ਨੈਗੇਟਿਵ ਰਿਪੋਰਟ ਹੋਣ ਕਾਰਨ ਰਿਹਾਈ ਸੰਭਵ ਨਹੀਂ ਹੋ ਸਕੀ ਤੇ ਹੁਣ ਹਾਈਕੋਰਟ ਦੇ ਹੁਕਮਾਂ ‘ਤੇ ਰਿਹਾਈ ਮਿਲੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement