ਸੜਕ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ , ਦੋ ਵਕੀਲ ਜ਼ਿੰਦਾ ਸੜੇ
Published : Nov 15, 2020, 7:13 pm IST
Updated : Nov 15, 2020, 7:13 pm IST
SHARE ARTICLE
file Photo
file Photo

ਮ੍ਰਿਤਕਾਂ ਦੀ ਪਛਾਣ ਵਕੀਲ ਭਗਵੰਤ ਕਿਸ਼ੋਰ ਗੁਪਤਾ ਤੇ ਸੀਆ ਖੁੱਲਰ ਵਜੋਂ ਹੋਈ ਹੈ।

ਹੁਸ਼ਿਆਰਪੁਰ - ਹੁਸ਼ਿਆਰਪੁਰ ਵਿਚ ਵਾਪਰੇ ਦਰਦਨਾਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਦੋਵੇਂ ਮ੍ਰਿਤਕ ਪੇਸ਼ੇ ਵਜੋਂ ਵਕੀਲ ਸਨ। ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਇੱਕ ਦਰਖ਼ਤ ਨਾਲ ਟਕਰਾ ਗਈ। ਜਿਸ ਮਗਰੋਂ ਉਸ ਵਿੱਚ ਅੱਗ ਲੱਗ ਗਈ। ਸੈਂਟਰ ਲੌਕ ਨਾ ਖੁੱਲ੍ਹਣ ਕਾਰਨ ਦੋਵਾਂ ਕਾਰ ਸਵਾਰਾਂ ਦੀ ਅੰਦਰ ਹੀ ਸੜਨ ਕਾਰਨ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਵਕੀਲ ਭਗਵੰਤ ਕਿਸ਼ੋਰ ਗੁਪਤਾ ਤੇ ਸੀਆ ਖੁੱਲਰ ਵਜੋਂ ਹੋਈ ਹੈ। ਸੂਚਨਾ ਮਗਰੋਂ ਪੁਲਿਸ ਮੌਕੇ ਉਤੇ ਪਹੁੰਚੀ ਤੇ ਫਾਇਰ ਬ੍ਰਿਗੇਡ ਬੁਲਾ ਕੇ ਅੱਗ ਬੁਝਾਈ ਪਰ ਉਦੋਂ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪੁਲਿਸ ਮੁਤਾਬਕ ਹਾਦਸੇ ਤੋਂ ਬਾਅਦ ਕਾਰ ਦਾ ਸੈਂਟਰਲ ਲਾਕਿੰਗ ਸਿਸਟਮ ਜਾਮ ਹੋ ਗਿਆ ਅਤੇ ਦੋਵੇਂ ਕਾਰ ਤੋਂ ਬਾਹਰ ਨਾ ਆ ਸਕੇ, ਜਿਸ ਕਾਰਨ ਉਹ ਕਾਰ ਅੰਦਰ ਹੀ ਜ਼ਿੰਦਾ ਸੜ ਗਏ। ਸੂਚਨਾ ਮਿਲਣ 'ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ, ਜਿਸ ਨੇ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਜੱਦੋਜਹਿਦ ਕਰਨ ਤੋਂ ਬਾਅਦ ਅੱਗ ਬੁਝਾਈ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement