ਮਾਲ ਗੱਡੀਆਂ ਬੰਦ ਹੋਣ ਕਾਰਨ ਹੋਇਆ ਕਰੋੜਾਂ ਦਾ ਨੁਕਸਾਨ -ਅਰੋੜਾ
Published : Nov 15, 2020, 5:57 pm IST
Updated : Nov 15, 2020, 5:57 pm IST
SHARE ARTICLE
Sunder Sham Arora
Sunder Sham Arora

ਬਿਜਲੀ ਮੁਲਾਜ਼ਮ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਲ ਦਫਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਚੰਡੀਗੜ੍ਹ - ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਉਦਯੋਗ ਤੇ ਵਣਜ ਵਿਭਾਗ ਸੁੰਦਰ ਸ਼ਾਮ ਅਰੋੜਾ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੇਂਦਰ ਵਲੋਂ ਮਾਲ ਗੱਡੀਆਂ ਬੰਦ ਕਰਨ ਕਰਕੇ ਪੰਜਾਬ ਦੇ ਸਨਅਤਕਾਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ,ਜਿਸ ਵਿਚੋਂ ਇਕੱਲੇ ਲੁਧਿਆਣਾ ਦੇ ਸਨਅਤਕਾਰਾਂ ਦਾ 22000 ਕਰੋੜ ਦਾ ਨੁਕਸਾਨ ਹੋਇਆ ਹੈ ਅਤੇ 13500 ਕਰੋੜ ਦਾ ਮਾਲ ਨਿਰਯਾਤ ਹੋਣ ਲਈ ਰੁਕਿਆ ਪਿਆ ਹੈ ।

Captain Amarinder Singh Captain Amarinder Singh

ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨਾਂ ਵਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਮਾਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਵਿਧਾਇਕ ਸੁਰਿੰਦਰ ਡਾਬਰ, ਅਮਰਜੀਤ ਸਿੰਘ ਟਿੱਕਾ, ਕਿ੍ਸ਼ਨ ਕੁਮਾਰ ਬਾਵਾ, ਅਸ਼ਵਨੀ ਸ਼ਰਮਾ ਤੇ ਹੋਰ ਹਾਜ਼ਰ ਸਨ। 

Jalandhar city powercom will file a case against the people who steal electricityElectricity

ਇਸ ਦੇ ਨਾਲ ਹੀ ਦੱਸ ਦਈਏ ਕਿ ਬਿਜਲੀ ਮੁਲਾਜ਼ਮ ਨੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਲ ਦਫਤਰ ਅੱਗੇ ਰੋਸ ਧਰਨਾ ਦਿੱਤਾ ਹੈ। ਇਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਭੂੰਬਾਲੀ ਨੇ ਕੀਤੀ। ਇਸ ਸਮੇਂ ਦੌਰਾਨ ਆਗੂਆਂ ਨੇ ਕਿਹਾ ਕਿ ਕੋਵਿਡ -19 ਦੌਰਾਨ ਪਾਵਰਕਾਮ ਨੇੜੇ ਸਾਰੇ ਉੱਚ ਅਧਿਕਾਰੀ ਅਤੇ ਕਰਮਚਾਰੀ ਘਰਾਂ ਵਿੱਚ ਰਹਿਣ ਲਈ ਮਜਬੂਰ ਸਨ,

ElectricityElectricity

ਜਦੋਂ ਕਿ ਜੂਨੀਅਰ ਇੰਜੀਨੀਅਰ 24 ਘੰਟੇ ਡਿਉਟੀ ’ਤੇ ਰਹੇ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕੀਤੀ ਇਸ ਦੇ ਬਾਵਜੂਦ ਪ੍ਰਬੰਧਕਾਂ ਵੱਲੋਂ ਮੁਸ਼ਕਲਾਂ ਦਾ ਕੋਈ ਸਹੀ ਹੱਲ ਨਹੀਂ ਮਿਲ ਰਿਹਾ। ਇੰਜੀਨੀਅਰ ਵਿਸ਼ਾਲ ਕੁਮਾਰ ਨੇ ਦੱਸਿਆ ਕਿ 30 ਨਵੰਬਰ ਤੱਕ ਕੰਮ ਦਾ ਬਾਈਕਾਟ ਕਰ ਦਿੱਤਾ ਜਾਵੇਗਾ ਅਤੇ ਇਸ ਤੋਂ ਪਹਿਲਾਂ 26 ਨਵੰਬਰ ਨੂੰ ਪਟਿਆਲਾ ਵਿਖੇ ਮੁੱਖ ਦਫ਼ਤਰ ਵਿਖੇ ਧਰਨਾ ਦਿੱਤਾ ਜਾਵੇਗਾ। 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement