ਰੋਸ ਧਰਨੇ ਦੇ 46 ਵੇਂ ਦਿਨ ਕਿਸਾਨ ਜਥੇਬੰਦੀਆਂ ਨੇ ਵੱਡੀ ਗਿਣਤੀ ‘ਚ ਲਵਾਈ ਹਾਜਰੀ
Published : Nov 15, 2020, 4:32 pm IST
Updated : Nov 15, 2020, 4:32 pm IST
SHARE ARTICLE
protest
protest

ਦਿੱਲੀ ਮੋਰਚੇ ਦੀ ਵੱਡੀ ਤਿਆਰੀ ਕਰਨ ਦਾ ਸੱਦਾ ਦਿੱਤਾ

ਸੰਗਰੂਰ: ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਦਾ ਸੀਜ਼ਨ ਸਿਖਰ ‘ਤੇ ਹੋਣ ਦੇ ਬਾਵਜੂਦ ਅੱਜ ਵੀ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਕਿਸਾਨ ਮੋਰਚਾ ਆਪਾ ਖਹਿ ਰਿਹਾ ਤੇ ਵੱਡੀ ਪੱਧਰ ‘ਤੇ ਬੀਬੀਆਂ ਨੇ ਮੋਰਚੇ ਵਿਚ ਹਾਜ਼ਰੀ ਲਵਾਈ । 0 ਅੱਜ ਦੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਦੇ ਆਗੂ  ਸੁਖਪਾਲ ਕੌਰ , ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਧਨੇਰ ਕਲਾਂ  ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਦੀਪ ਸਿੰਘ ਯੂਥ ਵਿੰਗ ਆਗੂ  ,ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਜਰਨੈਲ ਸਿੰਘ ਜਨਾਲ ,ਬੀਕੇਯੂ ਡਕੌਦਾ ਦੇ ਬਲਾਕ ਪ੍ਰਧਾਨ ਦਰਸਨ ਸਿੰਘ ਨੱਤਾਂ,ਬੀਕੇਯੂ ਸਿੱਧੂਪੁਰ ਦੇ ਜਿਲ੍ਹਾ ਆਗੂ ਰਣ ਸਿੰਘ ਚੱਠਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਆਗੂ ਨਰੰਜਣ ਸਿੰਘ  , ਬੀਕੇਯੂ ਰਾਜੇਵਾਲ ਦੇ

protestprotestਸੂਬਾ ਆਗੂ  ਮਲਕੀਤ ਸਿੰਘ ਨੇ ਪੰਜਾਬ ਦੀ ਆਰਥਿਕ ਤੌਰ ਤੇ ਘੇਰਾਬੰਦੀ ਕਰਨ ਲਈ 12 ਨਵੰਬਰ ਤੱਕ ਮਾਲ ਗੱਡੀਆਂ ਨਾ ਚਲਾਉਣ ਦੇ ਫ਼ੈਸਲੇ ਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਮੋਦੀ ਸਰਕਾਰ ਨੂੰ  ਕਿਸਾਨਾਂ ਦੇ ਨਾਲ ਨਾਲ ਵਪਾਰੀਆਂ ਦੀ ਵਿਰੋਧੀ ਵੀ ਗਰਦਾਨਿਆ। ਆਗੂਆਂ ਨੇ ਕਿਹਾ ਕਿ ਵੇ 60 ਵੇਂ ਦਹਾਕੇ ਵਿੱਚ ਅੰਨ ਸੰਕਟ ਦਾ ਸਾਹਮਣਾ ਕਰ ਰਹੇ ਦੇਸ਼ ਨੂੰ ਪੰਜਾਬ ਦੇ ਲੋਕਾਂ ਨੇ ਆਪਣੀ ਸਖ਼ਤ ਮਿਹਨਤ ਨਾਲ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਇਆ ਅਤੇ ਦੇਸ਼  ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਨੇ ਦਿੱਤਾ। ਪੰਜਾਬ ਦੇ ਕਿਸਾਨਾਂ ਦੀ ਪਿੱਠ ਥਾਪੜਨ ਦੀ ਬਜਾਏ ਅੱਜ ਕੇਂਦਰ ਸਰਕਾਰ ਦੇ ਮੂੰਹ ਫੱਟ ਮੰਤਰੀ ਕਿਸਾਨਾਂ ਨੂੰ ਦਲਾਲ ਅਤੇ ਸ਼ਹਿਰੀ ਨਕਸਲੀ ਕਹਿ ਕੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਮਸਲਿਆਂ ਤੇ ਸੰਘਰਸ਼ ਕਰ ਰਹੀਆਂ

PhotoPhotoਜਥੇਬੰਦੀਆਂ ਨਾਲ ਗੱਲਬਾਤ ਕਰਨ ਦੀ ਬਜਾਏ ਹੈਂਕੜਬਾਜ਼ ਨੀਤੀ ਰਾਹੀਂ ਸੰਘਰਸ਼ ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੇ ਹਨ । ਇਨ੍ਹਾਂ ਤੋਂ ਬਿਨਾਂ ਇਸਤਰੀ ਆਗੂ ਸੁਖਪਾਲ ਕੌਰ ਛਾਜਲੀ,ਊਧਮ ਸਿੰਘ ਸੰਤੋਖਪੁਰਾ ਸੂਬਾਈ ਆਗੂ ਜਮਹੂਰੀ ਕਿਸਾਨ ਸਭਾ ਪੰਜਾਬ ਹਰਬੰਸ ਸਿੰਘ ਜਲਾਲ ਸੂਬਾਈ ਆਗੂ ਕੁਲਹਿੰਦ ਕਿਸਾਨ ਸਭਾ ਪੰਜਾਬ ਦਰਸ਼ਨ ਸਿੰਘ  ਕੁੰਦਰਾ ਜ਼ਿਲ੍ਹਾ ਆਗੂ ਕਿਰਤੀ ਕਿਸਾਨ ਯੂਨੀਅਨ ਵਰਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਕਾਦੀਆਂ ਸਰਬਜੀਤ ਸਿੰਘ ਵੜੈਚ ਜ਼ਿਲ੍ਹਾ ਆਗੂ ਸੀਟੂ ਸੁਖਦੇਵ ਸ਼ਰਮਾ ਸੂਬਾ ਸਕੱਤਰ  ਏਟਕ ਪੰਜਾਬ ਅਮਰੀਕ ਸਿੰਘ ਤੋਲਾਵਾਲ ਬਲਾਕ ਪ੍ਰਧਾਨ ਸੁਨਾਮ ਬੀਕੇਯੂ ਰਾਜੇਵਾਲ ਭਰਪੂਰ ਸਿੰਘ ਜ਼ਿਲ੍ਹਾ ਆਗੂ ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਪਿਆਰਾ ਸਿੰਘ ਜ਼ਿਲ੍ਹਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਨੇ ਲੋਕਾਂ ਨੂੰ  ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਮੋਰਚੇ ਦੀ ਵੱਡੀ ਤਿਆਰੀ ਕਰਨ  ਦਾ ਸੱਦਾ ਦਿੱਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement