ਸਿੱਖਿਆ ਮੰਤਰੀ ਨੇ ਕਿੱਤਾ ਮੁਖੀ ਅਗਵਾਈ ਲਈ ਪੰਜਾਬ ਕਰੀਅਰ ਪੋਰਟਲ ਕੀਤਾ ਲੋਕ ਅਰਪਣ
Published : Nov 15, 2021, 6:30 pm IST
Updated : Nov 15, 2021, 6:30 pm IST
SHARE ARTICLE
Education Minister launches Punjab Career Portal for Vocational Leadership
Education Minister launches Punjab Career Portal for Vocational Leadership

10 ਲੱਖ ਵਿਦਿਆਰਥੀ ਨੂੰ ਕਰੀਅਰ ਕਾਊਂਸਲਿੰਗ, ਕੋਰਸਾਂ, ਸਕਾਲਰਸ਼ਿਪ ਆਦਿ ਖੇਤਰਾਂ ਬਾਰੇ ਘਰ ਬੈਠਿਆ ਮਿਲੇਗੀ ਜਾਣਕਾਰੀ- ਪਰਗਟ ਸਿੰਘ

 

ਚੰਡੀਗੜ੍ਹ  - ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਅਗਵਾਈ ਦੇਣ ਲਈ ਲਈ ਪੰਜਾਬ ਕਰੀਅਰ ਪੋਰਟਲ ਦਾ ਲੋਕ ਅਰਪਣ ਕੀਤਾ।

Education Minister launches Punjab Career Portal for Vocational Leadership

ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ. ਪਰਗਟ ਸਿੰਘ ਨੇ ਕਿਹਾ ਕਿ ਬੇਰੋਜ਼ਗਾਰੀ ਦੀ ਸਮੱਸਿਆ ਪਿੱਛੇ ਇਕ ਕਾਰਨ ਸਹੀ ਕਰੀਅਰ ਦੀ ਚੋਣ ਨਾ ਹੋਣਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਜੇਕਰ ਸਹੀ ਸਮੇਂ ਉਤੇ ਕਰੀਅਰ ਦੀ ਚੋਣ ਦੀ ਸੇਧ ਮਿਲ ਜਾਵੇ ਤਾਂ ਉਹ ਆਪਣੀ ਸਹੀ ਸਮਰੱਥਾ ਨਾਲ ਆਪਣੇ ਪਸੰਦ ਦੇ ਖੇਤਰ ਵਿੱਚ ਬਿਹਤਰ ਨਤੀਜੇ ਦੇ ਸਕਦਾ ਹੈ। ਉਨ੍ਹਾਂ ਆਪਣੀ ਨਿੱਜੀ ਗੱਲ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਉਹ ਹਾਕੀ ਖੇਡ ਦੀ ਬਜਾਏ ਕੋਈ ਹੋਰ ਖੇਡ ਅਪਣਾਉਂਦੇ ਤਾਂ ਸ਼ਾਇਦ ਇੰਨਾ ਵਧੀਆ ਨਾ ਖੇਡ ਸਕਦੇ।

Education Minister launches Punjab Career Portal for Vocational LeadershipEducation Minister launches Punjab Career Portal for Vocational Leadership

ਸ. ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਕਿੱਤਾ ਅਗਵਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿੱਚ ਬੱਚਿਆਂ ਨੂੰ ਆਨ-ਲਾਈਨ ਵੱਖ-ਵੱਖ ਕੋਰਸਾਂ, ਵਜ਼ੀਫਿਆਂ ਅਤੇ ਕਿੱਤਿਆਂ ਬਾਰੇ ਕਾਊਂਸਲਿੰਗ ਕਰਨ ਲਈ ਜਾਣਕਾਰੀ ਦੇਣ ਲਈ ਪੰਜਾਬ ਕਰੀਅਰ ਪੋਰਟਲ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ 10 ਲੱਖ ਵਿਦਿਆਰਥੀ ਨੂੰ ਕਰੀਅਰ ਕਾਊਂਸਲਿੰਗ, ਕੋਰਸਾਂ, ਸਕਾਲਰਸ਼ਿਪ ਆਦਿ ਖੇਤਰਾਂ ਬਾਰੇ ਘਰ ਬੈਠਿਆ ਹੀ ਜਾਣਕਾਰੀ ਮਿਲੇਗੀ।

Education Minister launches Punjab Career Portal for Vocational LeadershipEducation Minister launches Punjab Career Portal for Vocational Leadership

ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸ਼ਰਮਾ ਨੇ ਕਿਹਾ ਕਿ ਇਸ ਪੋਰਟਲ ਰਾਹੀਂ ਵਿਦਿਆਰਥੀਆਂ ਨੂੰ ਕਿਹੜੇ ਕਿੱਤੇ ਲਈ ਕਿਹੜੀਆਂ-ਕਿਹੜੀਆਂ ਵਿੱਦਿਅਕ ਯੋਗਤਾਵਾਂ ਅਤੇ ਕੌਸ਼ਲਾਂ ਦੀ ਲੋੜ ਹੈ, ਉਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਪੋਰਟਲ ਬੱਚੇ ਦੇ ਜੀਵਨ ਦੇ ਨਾਲ ਜੁੜਿਆ ਹੋਵੇਗਾ ਅਤੇ ਉਸਦੇ ਮਿੱਥੇ ਉਦੇਸ਼ ਦੀ ਪ੍ਰਾਪਤੀ ਲਈ ਸਹਾਇਕ ਵੀ ਹੋਵੇਗਾ।

Education Minister launches Punjab Career Portal for Vocational LeadershipEducation Minister launches Punjab Career Portal for Vocational Leadership

ਇਸ ਪੋਰਟਲ ਨੂੰ ਸੋਸ਼ਲ਼ ਮੀਡੀਆ ਰਾਹੀਂ ਵੀ ਵੱਧ ਤੋਂ ਵੱਧ ਪ੍ਰਚਾਰਿਆ ਜਾਵੇਗਾ ਤਾਂ ਜੋ ਇਸਦੀ ਮੁੱਢਲੀ ਸੂਚਨਾਂ ਵੱਧ ਤੋਂ ਵੱਧ ਬੱਚਿਆਂ ਅਤੇ ਮਾਪਿਆਂ ਤੱਕ ਪਹੁੰਚਾਈ ਜਾ ਸਕੇ। ਡੀ.ਜੀ.ਐੱਸ.ਈ. ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਨਿਵੇਕਲਾ ਉਪਰਾਲਾ ਹੈ ਜਿਸ ਵਿੱਚ ਵਿਦਿਆਰਥੀਆਂ ਦੀਆਂ ਕਿੱਤੇ ਸਬੰਧੀ ਚੋਣ ਦੀਆਂ ਪੈਦਾ ਹੋ ਰਹੀਆਂ ਸਮੱਸਿਆਵਾਂ ਨੂੰ ਇੱਕ ਸਾਂਝੇ ਪਲੇਟਫਾਰਮ  ਦੁਆਰਾ ਹੱਲ ਕੀਤਾ ਜਾ ਸਕੇਗਾ।

Education Minister launches Punjab Career Portal for Vocational LeadershipEducation Minister launches Punjab Career Portal for Vocational Leadership

ਯੂਨੀਸੈਫ ਇੰਡੀਆ ਤੋਂ ਕਿੱਤਾ ਅਗਵਾਈ ਮਾਹਿਰ ਲਲਿਤਾ ਸਚਦੇਵਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਜ਼ਮਾਨੇ ਦੇ ਨਵੀਨਤਮ ਕਿੱਤਿਆਂ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਪੋਰਟਲ ਰਾਹੀਂ ਪੰਜਾਬ ਦੇ ਬੱਚਿਆਂ ਦੀਆਂ ਭਵਿੱਖ ਸਬੰਧੀ ਸੋਚ ਬਾਰੇ ਜਾਣਿਆ ਜਾਵੇਗਾ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਨੂੰ ਸਾਂਝੇ ਤੌਰ ਵਿਚਾਰਿਆ ਵੀ ਜਾਵੇਗਾ। ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਪੰਜਾਬ ਕਰੀਅਰ ਪੋਰਟਲ ਇਨ੍ਹਾਂ ਸੰਭਾਵਨਵਾਂ ਲਈ ਮੌਕੇ ਪ੍ਰਦਾਨ ਕਰੇਗਾ।

ਆਸਮਾਂ ਫਾਊਂਡੇਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਯੁਸ਼ ਬਾਂਸਲ ਨੇ ਪੰਜਾਬ ਕਰੀਅਰ ਪੋਰਟਲ ਦੀ ਪ੍ਰਕਿਰਿਆ, ਵਰਤੋਂ ਅਤੇ ਇਸ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਵਿਦਿਆਰਥੀਆਂ ਦੇ ਕੌਸ਼ਲਾਂ ਅਤੇ ਵਿੱਦਿਅਕ ਯੋਗਤਾਵਾਂ ਬਾਰੇ ਜਾਣਕਾਰੀ ਮਿਲੇਗੀ। ਵਿਦਿਆਰਥੀ ਇਸ ਰਾਹੀਂ ਆਪਣੀ ਉਚੇਰੀ ਸਿੱਖਿਆ ਨੂੰ ਜਾਰੀ ਰੱਖਣ ਲਈ ਵੱਖ-ਵੱਖ ਵਿੱਦਿਅਕ ਸੰਸਥਾਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।

ਟਾਟਾ ਪਾਵਰ ਲਿਮਿਟਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਮੈਨੇਜਿੰਗ ਡਾਇਰੈਕਟਰ ਪਰਬੀਰ ਸਿਨਹਾ ਨੇ ਕਿਹਾ ਕਿ ਇਹਨਾਂ ਕਿੱਤਾ ਮੁਖੀ ਅਗਵਾਈ ਕੋਰਸਾਂ ਲਈ ਵਿਦਿਆਰਥੀਆਂ ਸਮਾਜਿਕ ਸਹਿਯੋਗ ਦੀ ਵੀ ਲੋੜ ਪੈਂਦੀ ਹੈ ਜਿਸ ਲਈ ਵੱਖ-ਵੱਖ ਉਦਯੋਗਿਕ ਖੇਤਰਾਂ ਦੀਆਂ ਸੀ.ਐੱਸ.ਆਰ. ਪਾਲਿਸੀ ਇਨ੍ਹਾਂ ਪ੍ਰਾਜੈਕਟਾਂ ਲਈ ਲਾਹੇਵੰਦ ਹੋ ਸਕਦੀ ਹੈ।

ਪੰਜਾਬ ਸੀ.ਐੱਸ.ਆਰ. ਅਥਾਰਟੀ ਦੇ ਸਲਾਹਕਾਰ ਐੱਸ.ਐੱਮ. ਗੋਇਲ ਨੇ ਕਿਹਾ ਕਿ ਪੰਜਾਬ ਸੀ.ਐੱਸ.ਆਰ ਅਥਾਰਟੀ ਵੱਲੋਂ ਲਗਾਤਾਰ ਵੱਖ-ਵੱਖ ਸਹਾਇਕ ਸੰਸਥਾਵਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਇਹ ਸੰਸਥਾਵਾਂ ਵਧ ਚੜ੍ਹ ਕੇ ਸਹਿਯੋਗ ਵੀ ਦੇ ਰਹੀਆਂ ਹਨ। ਉਹਨਾਂ ਕਿਹਾ ਸੀ.ਐੱਸ.ਆਰ. ਅਥਾਰਟੀ ਇਸ ਪੋਰਟਲ ਰਾਹੀਂ ਵੱਧ ਤੋਂ ਵੱਧ ਬੱਚਿਆਂ ਨੂੰ ਸੂਚਨਾ ਦਾ ਲਾਭਪਾਤਰੀ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੀ ਕਾਮਨਾ ਹੈ ਕਿ ਇਸ ਪੋਰਟਲ ਰਾਹੀਂ ਵੱਧ ਤੋਂ ਵੱਧ ਵਿਦਿਆਰਥੀ ਆਪਣੇ ਕਿੱਤੇ ਦੇ ਟੀਚੇ ਤੱਕ ਪਹੁੰਚ ਸਕਣ।

 

ਅੰਤ ਵਿੱਚ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਇਸ ਪੰਜਾਬ ਕਰੀਅਰ ਪੋਰਟਲ ਦੇ ਲੋਕ ਅਰਪਣ ਸਮਾਗਮ ਵਿੱਚ ਭਾਗ ਲੈਣ ਵਾਲੀਆਂ ਮਾਣਮੱਤੀਆਂ ਸ਼ਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਡਿਪਟੀ ਸਟੇਟ ਪ੍ਰਾਜੈਕਟ ਡਾਇਰੈਕਟਰ ਮਨੋਜ ਕੁਮਾਰ, ਅਮਰਦੀਪ ਸਿੰਘ ਬਾਠ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜ਼ਿਲ੍ਹਾ ਸਿੱਖਿਆ ਅਫ਼ਸਰ, ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਆਨਲਾਈਨ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement