'ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸ਼ਨ ਉਤੇ ਆਮਦਨ ਹੱਦ ਦੀ ਲਗਾਈ ਸ਼ਰਤ ਹਟਾਈ ਜਾਵੇਗੀ'
Published : Nov 15, 2021, 4:02 pm IST
Updated : Nov 15, 2021, 4:02 pm IST
SHARE ARTICLE
Pargat Singh
Pargat Singh

ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪਰਗਟ ਸਿੰਘ ਨੇ ਸਾਬਕਾ ਓਲੰਪੀਅਨਾਂ ਨਾਲ ਕੀਤਾ ਸਲਾਹ ਮਸ਼ਵਰਾ

 

ਚੰਡੀਗੜ੍ਹ: ਸਾਬਕਾ ਓਲੰਪੀਅਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸ਼ਨ ਉਤੇ ਆਮਦਨ ਹੱਦ ਦੀ ਲਗਾਈ ਸ਼ਰਤ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਪੁਰਾਣੇ ਖਿਡਾਰੀਆਂ ਨਾਲ ਸੱਦੀ ਇਕ ਮਿਲਣੀ ਦੌਰਾਨ ਕਹੀ।

 

Pargat SinghPargat Singh

 

ਪਰਗਟ ਸਿੰਘ ਨੇ ਕਿਹਾ ਕਿ ਵੱਡੇ ਸਟੇਡੀਅਮ ਦੀ ਬਜਾਏ ਸਿਖਲਾਈ ਕੇਂਦਰ ਸਥਾਪਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।ਸੂਬੇ ਵਿੱਚ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖਿਡਾਰੀਆਂ ਦੀ ਹੀ ਕਮੇਟੀ ਬਣਾਈ ਜਾ ਰਹੀ ਹੈ ਜਿਸ ਵਿੱਚ 20 ਦੇ ਕਰੀਬ ਖੇਡਾਂ ਨਾਲ ਸਬੰਧਤ ਖੇਡ ਦਾ ਖਿਡਾਰੀ ਮੈਂਬਰ ਹੋਵੇਗਾ ਜੋ ਉਸ ਦੇ ਨਿੱਜੀ ਤਜ਼ਰਬੇ ਦਾ ਲਾਹਾ ਲਿਆ ਜਾਵੇ।

Pargat SinghPargat Singh

 

ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਦੇ ਕੋਟੇ ਤਹਿਤ ਸਰਕਾਰੀ ਨੌਕਰੀ ਕਰ ਰਹੇ ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲਈਆਂ ਜਾਣਗੀਆਂ ਜਿਸ ਬਾਰੇ ਸਰਕਾਰ ਨੀਤੀ ਬਣਾ ਰਹੀ ਹੈ।ਉਨ੍ਹਾਂ ਸਾਰੀਆਂ ਖੇਡਾਂ ਦੇ ਖਿਡਾਰੀਆਂ ਨੂੰ ਸੱਦਾ ਦਿੱਤਾ ਜਿਹੜੇ ਆਪਣੀ ਇੱਛਾ ਨਾਲ ਡੈਪੂਟੇਸ਼ਨ ਉਤੇ ਖੇਡ ਵਿਭਾਗ ਨਾਲ ਜੁੜ ਕੇ ਸਬੰਧਤ ਖੇਡ ਦੀ ਵਾਗਡੋਰ ਸੰਭਾਲ ਸਕਣ। ਉਨ੍ਹਾਂ ਇਸ ਗੱਲ ਦੀ ਵੀ ਵਕਾਲਤ ਕੀਤੀ ਕਿ ਵੱਡੇ ਖਿਡਾਰੀ ਸਰਕਾਰੀ ਨੌਕਰੀ ਜੁਆਇਨ ਕਰਨ ਲੱਗਿਆ ਖੇਡ ਵਿਭਾਗ ਨੂੰ ਤਰਜੀਹ ਦੇਣ ਤਾਂ ਜੋ ਉਹ ਆਪਣੀ ਸਬੰਧਤ ਖੇਡ ਦੀ ਅਗਵਾਈ ਕਰ ਸਕਣ।ਉਨ੍ਹਾਂ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇਣ ਲਈ ਵੀ ਸੱਦਾ ਦਿੱਤਾ ਤਾਂ ਜੋ ਛੋਟੀ ਉਮਰ ਤੋਂ ਖਿਡਾਰੀ ਦੀ ਨੀਂਹ ਰੱਖੀ ਜਾਵੇ।

Pargat SinghPargat Singh

 

ਖੇਡ ਮੰਤਰੀ ਨੇ ਤਿੰਨ ਪੱਧਰ ਉਤੇ ਖੇਡਾਂ ਅਪਣਾਉਣ ਉਤੇ ਜ਼ੋਰ ਦਿੱਤਾ ਜਿਸ ਵਿੱਚ ਹੇਠਲੇ ਪੱਧਰ ਉਤੇ, ਵਿਸ਼ੇਸ਼ੀਕ੍ਰਿਤ ਤੇ ਸੁਪਰ ਵਿਸ਼ੇਸ਼ਕ੍ਰਿਤ ਉਤੇ ਖਿਡਾਰੀ ਤਿਆਰ ਕੀਤੇ ਜਾਣ।ਉਨ੍ਹਾਂ ਕਿਹਾ ਕਿ ਸੂਬੇ ਦੇ 5 ਲੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ।ਉਨ੍ਹਾਂ ਕਿਹਾ ਕਿ ਖੇਡ ਮਾਹੌਲ ਸਿਰਜਣ ਲਈ ਕਾਰਪੋਰੇਟ ਅਦਾਰਿਆਂ, ਪ੍ਰਾਈਵੇਟ ਕੰਪਨੀਆਂ ਤੇ ਪਰਵਾਸੀ ਭਾਰਤੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ। 

 

Pargat SinghPargat Singh

 

ਸਾਬਕਾ ਓਲੰਪੀਅਨ ਖਿਡਾਰੀਆਂ ਨੇ ਖੇਡ ਮੰਤਰੀ ਵੱਲੋੰ ਖੇਡ ਨੀਤੀ ਬਣਾਉਣ ਲਈ ਸਾਰੇ ਪੁਰਾਣੇ ਖਿਡਾਰੀਆਂ ਨਾਲ ਮਿਲ ਬੈਠ ਕੇ ਮਸ਼ਵਰਾ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਇਸ ਤਰ੍ਹਾਂ ਖਿਡਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਤੇ ਕੋਚਾਂ ਨੇ ਆਪੋ ਆਪਣੇ ਸੁਝਾਅ ਦਿੱਤੇ ਜਿਨ੍ਹਾਂ ਵਿੱਚ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ, ਕੋਚਾਂ ਦੀ ਤਾਇਨਾਤੀ, ਸਕੂਲਾਂ-ਕਾਲਜਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦਾ ਖੇਡ ਵਿਭਾਗ ਨਾਲ ਤਾਲਮੇਲ ਕਰ ਕੇ ਖੇਡ ਸੈਂਟਰ ਚਲਾਉਣੇ, ਸਕੂਲਾਂ ਵਿੱਚ ਇਕ ਦਿਨ ਬੱਚਿਆ ਲਈ ਖੇਡਾਂ ਲਈ ਇਕ ਦਿਨ ਤੈਅ ਕਰਨਾ, ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਸਟੇਡੀਅਮ ਬਣਾਏ ਜਾਣ, ਕੋਚਾਂ ਨੂੰ ਇਨਾਮ, ਪੁਰਾਣੇ ਖਿਡਾਰੀਆਂ ਨੂੰ ਹੀਰੋ ਵਿੱਚ ਉਭਾਰਨਾ, ਸਟੇਟ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਲਈ ਨੌਕਰੀਆਂ ਅਤੇ ਨਗਦ ਇਨਾਮ ਨਿਯਮਤ ਦੇਣੇ, ਖਿਡਾਰੀਆਂ ਦਾ ਸਿਹਤ ਬੀਮਾ, ਸਾਰੇ ਖੇਡ ਸਟੇਡੀਅਮ ਛੁੱਟੀ ਵਾਲੇ ਦਿਨ ਆਮ ਲੋਕਾਂ ਲਈ ਵੀ ਖੋਲ੍ਹੇ ਜਾਣ, ਸਾਬਕਾ ਓਲੰਪੀਅਨਾਂ ਤੇ ਐਵਾਰਡੀਆਂ ਦੀ ਪੈਨਸ਼ਨ ਉਤੇ ਲੱਗੀ ਰੋਕ ਹਟਾਉਣੀ ਆਦਿ ਸ਼ਾਮਲ ਸਨ।

 

Pargat SinghPargat Singh

 

ਇਸ ਤੋਂ ਇਲਾਵਾ ਵੱਡੇ ਸਟੇਡੀਅਮ ਬਣਾਉਣ ਦੀ ਬਜਾਏ ਖੇਡ ਮੈਦਾਨ ਜਿਵੇਂ ਕਿ ਟਰੈਕ, ਐਸਟੋਟਰਫ, ਕੋਰਟ ਆਦਿ ਬਣਾਏ ਜਾਣ ਭਾਵੇਂ ਤਿਆਰੀ ਦੇ ਲਿਹਾਜ਼ ਨਾਲ ਸਿਕਸ-ਏ-ਸਾਈਡ ਮੈਦਾਨ ਜਾਂ ਦੋ/ਤਿੰਨ ਲੇਨ ਟਰੈਕ ਹੀ ਬਣਾਏ ਜਾਣ। ਸਕੱਤਰ ਖੇਡਾਂ ਅਜੋਏ ਸ਼ਰਮਾ ਨੇ ਸੰਬੋਧਨ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ, ਯੁਵਕ ਕਲੱਬਾਂ ਤੇ ਹੋਰ ਜੁੜੇ ਹੋਏ ਲੋਕਾਂ ਵਲ਼ੋ ਮਿਲ ਕੇ ਕੰਮ ਕਰਨ ਦੀ ਲੋੜ ਹੈ। ਅੱਜ ਦੀ ਮੀਟਿੰਗ ਵਿੱਚ ਮਿਲੇ ਸੁਝਾਅ ਵਿਭਾਗ ਨੂੰ ਖੇਡ ਨੀਤੀ ਦਾ ਖਾਕਾ ਉਲੀਕਣ ਵਿੱਚ ਮੱਦਦ ਮਿਲੇਗੀ। 

 

Pargat Singh Pargat Singh

 

ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਵਿਭਾਗ ਵੱਲੋਂ ਖੇਡ ਮੰਤਰੀ ਦੀ ਅਗਵਾਈ ਵਿੱਚ ਸਾਰੇ ਸਾਬਕਾ ਓਲੰਪੀਅਨਾਂ ਦੇ ਰਾਏ ਨਾਲ ਅਜਿਹੀ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਖੇਡ ਵਿਭਾਗ ਦੇ ਡਿਪਟੀ ਸਕੱਤਰ ਕਿਰਪਾਲ ਵੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।

ਮੀਟਿੰਗ ਵਿੱਚ ਦਰੋਣਾਚਾਰੀਆ ਐਵਾਰਡੀ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਸੀਨੀਅਰ, ਓਲੰਪੀਅਨ ਨਿਸ਼ਾਨੇਬਾਜ਼ ਗੁਰਬੀਰ ਸਿੰਘ ਸੰਧੂ, ਅਰਜੁਨਾ ਐਵਾਰਡੀ ਮੁੱਕੇਬਾਜ਼ ਜੈਪਾਲ ਸਿੰਘ, ਅਰਜੁਨਾ ਐਵਾਰਡੀ ਬਾਸਕਟਬਾਲ ਖਿਡਾਰਨ ਸੁਮਨ ਸ਼ਰਮਾ, ਓਲੰਪੀਅਨ ਬਾਸਕਟਬਾਲ ਖਿਡਾਰੀ ਤਰਲੋਕ ਸਿੰਘ ਸੰਧੂ, ਕੌੰਮਾਂਤਰੀ ਹਾਕੀ ਖਿਡਾਰੀ ਤੇ ਓਲੰਪੀਅਨ ਕੋਚ ਸੁਖਬੀਰ ਸਿੰਘ ਗਰੇਵਾਲ ਪਦਮ ਸ੍ਰੀ ਅਥਲੀਟ ਬਹਾਦਰ ਸਿੰਘ, ਓਲੰਪੀਅਨ ਅਥਲੀਟ ਹਰਬੰਸ ਕੌਰ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਾਜਪਾਲ ਸਿੰਘ, ਅਰਜੁਨਾ ਐਵਾਰਡੀ ਓਲੰਪੀਅਨ ਨਿਸ਼ਾਨੇਬਾਜ਼ ਅਵਨੀਤ ਕੌਰ ਸਿੱਧੂ, ਨਿਸ਼ਾਨੇਬਾਜ਼ੀ ਕੋਚ ਤੇਜਿੰਦਰ ਸਿੰਘ ਢਿੱਲੋੰ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement