
ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਸਪਸ਼ਟ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ ।
ਸੁਨਾਮ ਊਧਮ ਸਿੰਘ ਵਾਲਾ : ਬੀਤੇ ਕੱਲ੍ਹ ਸਥਾਨਕ ਤਰਖਾਣਾ ਵਾਲੇ ਮੁਹੱਲੇ ਵਿਚ ਇਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ ਦੱਸ ਦੇਈਏ ਕਿ ਇਹ ਹਾਦਸਾ ਸ਼ਾਮ 6 ਕੁ ਵਜੇ ਦੇ ਕਰੀਬ ਹੋਇਆ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।
fire brigade
ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਕੋਈ ਸਪਸ਼ਟ ਤੌਰ 'ਤੇ ਪਤਾ ਨਹੀਂ ਲੱਗ ਸਕਿਆ ਹੈ । ਦੱਸਣਯੋਗ ਹੈ ਕਿ ਐਤਵਾਰ ਹੋਣ ਕਾਰਨ ਦੁਕਾਨ ਬੰਦ ਸੀ। ਕੱਪੜਾ ਹੋਣ ਕਾਰਨ ਦੇਖਦੇ ਹੀ ਦੇਖਦੇ ਸਾਰੀ ਦੁਕਾਨ ਸੜ ਕੇ ਸੁਆਹ ਹੋ ਗਈ ।
ਮੁਹੱਲੇ ਵਾਲਿਆਂ ਨੇ ਅੱਗ ਬੁਝਾਉਣ ਲਈ ਭਾਰੀ ਜੱਦੋ-ਜਹਿਦ ਕੀਤੀ,ਫ਼ਾਇਰ ਬ੍ਰਿਗੇਡ ਨੂੰ ਵੀ ਮੌਕੇ 'ਤੇ ਬੁਲਾਇਆ ਗਿਆ।ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਉਦੋਂ ਤੱਕ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਸੀ।