ਸਿੱਖਿਆ ਮੰਤਰੀ ਦੇ ਘਰ 'ਚ ਦਾਖਲ ਹੋ ਕੇ ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ
Published : Nov 15, 2021, 5:59 pm IST
Updated : Nov 15, 2021, 6:00 pm IST
SHARE ARTICLE
Teachers Protest
Teachers Protest

ਜੰਮ ਕੇ ਕੀਤੀ ਨਾਅਰੇਬਾਜ਼ੀ

 

ਜਲੰਧਰ - ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਦਰਅਸਲ ਅੱਜ  ਪੀਟੀਆਈ ਅਤੇ ਡੀਪੀਆਈ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਕੀਤਾ। ਪੁਲਿਸ ਨੇ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ ਪਰ ਪ੍ਰਦਰਸ਼ਨਕਾਰੀ ਅਧਿਆਪਕ ਬੈਰੀਕੇਡ ਤੋੜ ਕੇ ਪਰਗਟ ਸਿੰਘ ਦੇ ਘਰ ਅੰਦਰ ਦਾਖਲ ਹੋ ਗਏ। ਇਹ ਧਰਨਾ ਪੀਟੀਆਈ ਦੀਆਂ 5000 ਅਤੇ ਡੀਪੀਆਈ ਦੀਆਂ 3000 ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ 'ਚ ਲਾਇਆ ਗਿਆ ਸੀ।

Teachers Protest Teachers Protest

ਅਧਿਆਪਕਾਂ ਨੇ ਸਿੱਖਿਆ ਮੰਤਰੀ 'ਤੇ ਮਾੜੇ ਵਤੀਰੇ ਅਤੇ ਮਾੜੀ ਬੋਲੀ ਦਾ ਦੋਸ਼ ਲਾਇਆ। ਉਧਰ ਪੁਲਿਸ ਮੁਲਾਜ਼ਮਾਂ ਨੇ ਆਰੋਪ ਲਾਇਆ ਕਿ ਅਧਿਆਪਕਾਂ ਨੇ ਉਹਨਾਂ ਦੀਆਂ ਪੱਗਾਂ ਉਤਾਰ ਦਿੱਤੀਆਂ। ਇਸ ਤੋਂ ਪਹਿਲਾਂ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਮੰਤਰੀ ਦੀ ਕੋਠੀ ਤੱਕ ਰੋਸ ਰੈਲੀ ਕੀਤੀ ਸੀ। ਮੰਤਰੀ ਨਾ ਮਿਲਣ ’ਤੇ ਪਹਿਲਾਂ ਬਾਹਰ ਧਰਨੇ ’ਤੇ ਬੈਠ ਗਏ ਅਤੇ ਬਾਅਦ ਵਿਚ ਬੈਰੀਕੇਡ ਤੋੜ ਕੇ ਘਰ ਦੇ ਅੰਦਰ ਜਾ ਕੇ ਧਰਨਾ ਦਿੱਤਾ। ਅਧਿਆਪਕ ਅਪਣੀਆਂ ਮੰਗਂ 'ਤੇ ਅੜੇ ਹੋਏ ਹਨ।  ਅਧਿਆਪਕਾਂ ਨੂੰ 17 ਨਵੰਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਦਾ ਭਰੋਸਾ ਮਿਲਣ ’ਤੇ ਇਹ ਧਰਨਾ ਚੁੱਕ ਦਿੱਤਾ ਗਿਆ।

Teachers Protest Teachers Protest

ਇਸ ਦੇ ਨਾਲ ਹੀ ਇਸ ਧਰਨੇ ਬਾਰੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਵੀ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਪਹਿਲਾਂ ਕਈ ਵਾਰ ਅਧਿਆਪਕਾਂ ਨਾਲ ਮੀਟਿੰਗ ਕਰ ਚੁੱਕੇ ਹਨ ਪਰ ਅੱਜ ਅਧਿਆਪਕਾਂ ਨੇ ਮੇਰੇ ਘਰ ਦੇ ਅੰਦਰ ਵੜ ਕੇ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਉਹ ਉਸ ਸਮੇਂ ਘਰ ਵਿਚ ਮੌਜੂਦ ਨਹੀਂ ਸਨ ਪਰ ਘਰ ਵਿਚ ਹੋਰ ਬਜ਼ੁਰਗ ਸਨ ਜੋ ਕਿ ਦਿਲ ਦੀ ਬਿਮਾਰੀ ਨਾਲ ਪੀੜਤ ਜਾਂ ਹੋਰ ਬਿਮਾਰੀ ਨਾਲ ਪੀੜਤ ਹਨ ਤੇ ਅਧਿਆਪਕਾਂ ਨੂੰ ਅਪਣੇ ਦਾਇਰੇ ਅੰਦਰ ਰਹਿ ਕੇ ਹੀ ਪ੍ਰਦਰਸ਼ਨ ਕਰਨਾ ਚਾਹੀਦਾ ਹੈ।  

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement