
ਤਲਾਸ਼ੀ ਦੌਰਾਨ ਕੈਦੀਆਂ ਕੋਲੋਂ 7 ਮੋਬਾਈਲ, 2 ਸਿਮ ਸਣੇ ਹੋਰ ਸਾਮਾਨ ਬਰਾਮਦ
ਕਪੂਰਥਲਾ: ਪੰਜਾਬ ਦੀਆਂ ਜੇਲ੍ਹਾਂ ਵਿਚੋਂ ਫੋਨ ਮਿਲਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਇਸ ਦੌਰਾਨ ਅੱਜ ਫਿਰ ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਕੈਦੀਆਂ ਕੋਲੋਂ 7 ਮੋਬਾਈਲ ਫੋਨ, 2 ਸਿਮ ਕਾਰਡ 3 ਡੋਂਗਲ, 2 ਈਅਰ ਫੋਨ 1 ਚਾਰਜਰ ਅਤੇ 2 ਡਾਟਾ ਕੇਬਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ 3 ਹਵਾਲਾਤੀਆਂ , 1 ਕੈਦੀ ਅਤੇ ਇਕ ਅਣਪਛਾਤੇ ਸਣੇ 5 ਅਰੋਪੀਆਂ ਖਿਲਾਫ਼ ਥਾਣਾ ਕੋਤਵਾਲੀ ਵਿਖੇ 52-A ਪਰੀਜ਼ਨਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।