ਫਿਰੋਜ਼ਪੁਰ ਦੇ ਪਿੰਡ ਮਹਿਮਾ ਦਾ ਰਹਿਣ ਵਾਲਾ ਸੀ ਮ੍ਰਿਤਕ ਰਣਜੀਤ ਸਿੰਘ
ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਵਿਆਹਾਂ 'ਚ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਚਾਹੇ ਅਜਿਹਾ ਹੋਵੇ ਤਾਂ ਜੋ ਵਿਆਹ ਸ਼ਾਦੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ, ਪਰ ਵਿਆਹ ਸ਼ਾਦੀਆਂ 'ਚ ਮਾਮੂਲੀ ਝਗੜੇ ਨੂੰ ਲੈ ਕੇ ਹੋਈਆਂ ਹਿੰਸਕ ਝੜਪਾਂ ਦਾ ਤਾਜ਼ਾ ਮਾਮਲਾ ਰੁਕਦਾ ਨਜ਼ਰ ਨਹੀਂ ਆ ਰਿਹਾ।
ਫਿਰੋਜ਼ਪੁਰ ਸ਼ਹਿਰ ਦੇ ਇਲਾਕੇ ਸਿਟੀ ਪਾਰਕ ਪਲਾਜ਼ਾ 'ਚ ਚੱਲ ਰਹੇ ਵਿਆਹ ਸਮਾਗਮ 'ਚ ਮਾਮੂਲੀ ਝਗੜਾ ਇੰਨਾ ਵੱਧ ਗਿਆ ਕਿ ਦੂਜੇ ਗੁੱਟ ਦੇ ਕੁਝ ਲੋਕਾਂ ਨੇ ਇਕ ਵਿਅਕਤੀ ਰਣਜੀਤ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਰਣਜੀਤ ਸਿੰਘ ਦੀ ਛਾਤੀ 'ਤੇ ਤੇਜ਼ਧਾਰ ਹਥਿਆਰ ਦਾ ਵਾਰ ਹੋਣ ਕਾਰਨ ਮੌਤ ਹੋ ਗਈ। ਜ਼ਖਮੀ ਹਾਲਤ ਵਿਚ ਰਣਜੀਤ ਸਿੰਘ ਨੂੰ ਜਦੋਂ ਤੱਕ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਉਦੋਂ ਤੱਕ ਰਣਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ। ਉਸਦੀ ਛਾਤੀ 'ਤੇ ਡੂੰਗੀਆਂ ਸੱਟਾਂ ਲੱਗਣ ਕਾਰਨ ਉਸਦੀ ਮੌਤ ਹੋ ਗਈ ਸੀ।
ਉੱਥੇ ਹੀ ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਛਾ ਗਿਆ ਹੈ, ਮ੍ਰਿਤਕ ਦੇ ਚਚੇਰੇ ਭਰਾ ਨੇ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਆਹ ਸਮਾਗਮ 'ਚ ਦੋ ਗੁੱਟਾਂ 'ਚ ਝਗੜਾ ਹੋ ਰਿਹਾ ਸੀ ਅਤੇ ਰਣਜੀਤ ਸਿੰਘ ਉਨ੍ਹਾਂ ਨੂੰ ਰੋਕ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਨੇ ਉਸ ਦੇ ਭਰਾ 'ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ।