ਵਰਕਰਾਂ ਦੀ ਘੱਟੋ-ਘੱਟ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ ਉੱਤੇ ਕੋਈ ਸਮਝੌਤਾ ਨਹੀਂ: ਕਟਾਰੂਚੱਕ
Published : Nov 15, 2022, 9:01 pm IST
Updated : Nov 15, 2022, 9:21 pm IST
SHARE ARTICLE
Cabinet Minister Lal Chand Kataruchak
Cabinet Minister Lal Chand Kataruchak

ਪੰਜਾਬ ਦੀ ਮਾਨ ਸਰਕਾਰ ਹਰ ਵਰਗ ਦੀ ਭਲਾਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਹੈ ਵਚਨਬੱਧ 

ਜੰਗਲਾਤ ਵਰਕਰ ਯੂਨੀਅਨ ਨਾਲ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਵਾਤਾਵਰਨ ਬਚਾਉਣ ਦਾ ਦਿੱਤਾ ਹੋਕਾ

ਲਾਲ ਚੰਦ ਕਟਾਰੂਚੱਕ ਨੇ ਜਾਰੀ ਕੀਤੇ ਨਿਰਦੇਸ਼, ਭਵਿੱਖ ਵਿੱਚ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਕੀਤੀਆਂ ਜਾਣ ਜਾਰੀ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਉਚੇਚੇ ਯਤਨ ਕਰ ਰਹੀ ਹੈ ਅਤੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਤਹਿਤ ਵਰਕਰਾਂ ਦੀ ਉਜਰਤ ਸਮੇਂ ਸਿਰ ਅਦਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮੁੱਦਿਆਂ ਸਬੰਧੀ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। 

ਇਹ ਵਿਚਾਰ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੋਹਾਲੀ ਦੇ ਸੈਕਟਰ 68 ਵਿਖੇ ਸਥਿਤ ਵਣ ਕੰਪਲੈਕਸ ਵਿਖੇ ਜੰਗਲਾਤ ਵਰਕਰ ਯੂਨੀਅਨ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਵੱਖੋ-ਵੱਖ ਮੁੱਦਿਆਂ ਸਬੰਧੀ ਸਪੱਸ਼ਟ ਰੁਖ਼ ਅਪਣਾਉਂਦੇ ਹੋਏ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਸੀਨੀਆਰਤਾ ਸੂਚੀ ਤਿਆਰ ਕਰਨ ਵਿੱਚ ਪਾਰਦਰਸ਼ਤਾ ਵਰਤੀ ਜਾਵੇ ਅਤੇ ਜਿਥੋਂ ਤੱਕ ਵੱਖੋ-ਵੱਖ ਸਕੀਮਾਂ ਤਹਿਤ ਰੁਕੀਆਂ ਤਨਖਾਹਾਂ ਦਾ ਸਬੰਧ ਹੈ ਤਾਂ ਉਹਨਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਛੇਤੀ ਤੋਂ ਛੇਤੀ ਉਸਾਰੂ ਕਾਰਵਾਈ ਕੀਤੀ ਜਾਵੇਗੀ ਅਤੇ ਇਹ ਨਿਰਦੇਸ਼ ਵੀ ਦਿੱਤੇ ਕਿ ਭਵਿੱਖ ਵਿੱਚ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਜਾਰੀ ਕੀਤੀਆਂ ਜਾਣ। ਘੱਟੋ-ਘੱਟ ਉਜਰਤਾਂ ਦੇ ਬਕਾਏ ਸਬੰਧੀ ਉਹਨਾਂ ਭਰੋਸਾ ਦਿੱਤਾ ਕਿ ਇਸ ਸਬੰਧੀ ਹਮਦਰਦੀ ਨਾਲ ਵਿਚਾਰ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਮੰਤਰੀ ਨੇ ਅੱਗੇ ਕਿਹਾ ਕਿ ਜਿੱਥੋਂ ਤੱਕ 5 ਸਾਲ ਤੱਕ ਦੇ ਤਜ਼ਰਬੇ ਵਾਲੇ ਵਰਕਰਾਂ ਨੂੰ ਸਕਿੱਲਡ, 3 ਸਾਲ ਵਾਲਿਆਂ ਨੂੰ ਸੈਮੀ-ਸਕਿੱਲਡ ਅਤੇ 3 ਸਾਲ ਤੋਂ ਘੱਟ ਤਜ਼ਰਬੇ ਵਾਲਿਆਂ ਨੂੰ ਅਨ-ਸਕਿੱਲਡ ਸ਼੍ਰੇਣੀ ਵਿੱਚ ਰੱਖੇ ਜਾਣ ਦਾ ਸਵਾਲ ਹੈ, ਤਾਂ ਇਹ ਤਜ਼ਵੀਜ ਕਿਰਤ ਵਿਭਾਗ ਨੂੰ ਛੇਤੀ ਹੀ ਭੇਜੀ ਜਾਵੇਗੀ। ਇਕ ਹੋਰ ਅਹਿਮ ਮੁੱਦੇ ਸਬੰਧੀ ਮੰਤਰੀ ਨੇ ਕਿਹਾ ਕਿ 50 ਸਾਲ ਤੋਂ ਜ਼ਿਆਦਾ ਉਮਰ ਦੇ ਵਰਕਰਾਂ ਨੂੰ  ਜਿੱਥੋਂ ਤੱਕ ਤਰੱਕੀ ਲਈ ਟਾਇਪ ਟੈਸਟ ਵਿੱਚ ਛੋਟ ਦੇਣ ਦਾ ਸਵਾਲ ਹੈ ਤਾਂ ਇਸ ਸਬੰਧੀ ਮਾਮਲਾ ਸਬੰਧਤ ਵਿਭਾਗ ਕੋਲ ਉਠਾਇਆ ਜਾਵੇਗਾ। 

ਇਸ ਮੌਕੇ ਕਟਾਰੂਚੱਕ ਨੇ ਯੂਨੀਅਨ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਵਾਤਾਵਰਨ ਬਚਾਉਣ ਲਈ ਹਰ ਹੰਭਲਾ ਮਾਰਿਆ ਜਾਵੇ ਅਤੇ ਸੂਬੇ ਭਰ ਵਿੱਚ ਲਾਏ ਗਏ ਬੂਟਿਆਂ ਦੀ ਚੰਗੀ ਤਰ੍ਹਾਂ ਸਾਂਭ-ਸੰਭਾਲ ਕੀਤੀ ਜਾਵੇ ਤਾਂ ਜੋ ਪੰਜਾਬ ਵਿੱਚ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਇਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਫਗਵਾੜਾ-ਚੰਡੀਗੜ੍ਹ ਸੜਕ ਦਾ ਇਸੇ ਯੋਜਨਾ ਤਹਿਤ ਸੁੰਦਰੀਕਰਨ ਕੀਤਾ ਜਾਵੇਗਾ।

ਉਹਨਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਉਪਰੋਕਤ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਦਿੱਤੇ ਗਏ ਦਿਸ਼ਾ-ਨਿਰਦੇਸ਼ ਉੱਤੇ ਤੇਜ਼ੀ ਨਾਲ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਸੂਬਾ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਪ੍ਰਮੁੱਖ ਮੁੱਖ ਵਣਪਾਲ ਆਰ.ਕੇ. ਮਿਸ਼ਰਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement