ਲੁਧਿਆਣਾ ਵਿਖੇ 17 ਨਵੰਬਰ ਨੂੰ ਹੋਵੇਗਾ ਖੇਡਾਂ ਵਤਨ ਪੰਜਾਬ ਦੀਆਂ 2022 ਦਾ ਸਮਾਪਤੀ ਸਮਾਗਮ 
Published : Nov 15, 2022, 8:47 pm IST
Updated : Nov 15, 2022, 8:47 pm IST
SHARE ARTICLE
Punjab News
Punjab News

CM ਮਾਨ 9 ਹਜ਼ਾਰ ਤੋਂ ਵੱਧ ਜੇਤੂ ਖਿਡਾਰੀਆਂ ਨੂੰ ਵੰਡਣਗੇ 6.85 ਕਰੋੜ ਰੁਪਏ ਦੇ ਇਨਾਮ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਲਈ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਵੱਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ 2022’ ਦਾ ਸਮਾਪਤੀ ਸਮਾਰੋਹ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ 17 ਨਵੰਬਰ ਨੂੰ ਹੋਵੇਗਾ।

ਅੱਜ ਇੱਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਈਆਂ ਗਈਆਂ ਇਨ੍ਹਾਂ ਖੇਡਾਂ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ, ਜਿਸਦਾ ਪ੍ਰਤੱਖ ਸਬੂਤ ਹੈ ਕਿ 3 ਲੱਖ ਤੋਂ ਵੱਧ ਖਿਡਾਰੀਆਂ ਨੇ 29 ਖੇਡਾਂ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ ਅੰਡਰ 14 ਤੋਂ 50 ਸਾਲ ਤੋਂ ਵੱਧ ਵੱਖ-ਵੱਖ 6 ਉਮਰ ਵਰਗਾਂ ਵਿੱਚ ਹਿੱਸਾ ਲਿਆ। 

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸਮਾਪਤੀ ਸਮਾਰੋਹ ਦੌਰਾਨ ਮੁੱਖ ਮੰਤਰੀ ਡੀ.ਬੀ.ਟੀ. (ਸਿੱਧੇ ਲਾਭ ਟਰਾਂਸਫਰ) ਰਾਹੀਂ ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉੱਤੇ ਆਏ 9000 ਤੋਂ ਵੱਧ ਜੇਤੂ ਖਿਡਾਰੀਆਂ ਨੂੰ 6.85 ਕਰੋੜ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕਰਨਗੇ। ਇਸ ਤੋਂ ਇਲਾਵਾ ਤਮਗਾ ਸੂਚੀ ਵਿੱਚ ਓਵਰ ਆਲ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਜ਼ਿਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।  ਇਸ ਮੌਕੇ ਰੰਗਾਰੰਗ ਸਮਾਰੋਹ ਦੌਰਾਨ ਪੰਜਾਬ ਦੇ ਲੋਕ ਸੰਗੀਤ ਤੇ ਲੋਕ ਨਾਚਾਂ ਦੀਆਂ ਵੰਨਗੀਆਂ ਤੋਂ ਇਲਾਵਾ ਨਾਮਵਾਰ ਲੋਕ ਗਾਇਕ ਕੁਲਵਿੰਦਰ ਬਿੱਲਾ, ਪਰੀ ਪੰਧੇਰ ਤੇ ਅਰਮਾਨ ਢਿੱਲੋਂ ਦਰਸ਼ਕਾਂ ਦਾ ਮਨੋਰੰਜਨ ਕਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement