ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦਿਆਂ ਪੰਚਾਇਤੀ ਰਾਜ ਦੇ JE ਨੂੰ ਕੀਤਾ ਕਾਬੂ
Published : Nov 15, 2022, 9:07 pm IST
Updated : Nov 15, 2022, 9:07 pm IST
SHARE ARTICLE
Punjab News
Punjab News

ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗੇ ਸਨ 50 ਹਜ਼ਾਰ ਰੁਪਏ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਾਇਤੀ ਰਾਜ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਜੇ.ਈ. ਬਲਬੀਰ ਕੁਮਾਰ ਨੂੰ ਸਰਪੰਚ ਅਪਾਰ ਸਿੰਘ ਵਾਸੀ ਪਿੰਡ ਜੁਲਕਾਂ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਜੇ.ਈ. ਉਸ ਨੂੰ ਗ੍ਰਾਮ ਪੰਚਾਇਤ ਵੱਲੋਂ ਮੁਕੰਮਲ ਕੀਤੇ ਵਿਕਾਸ ਕਾਰਜਾਂ ਲਈ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਟਿਆਲਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੰਚਾਇਤਾਂ ਅਤੇ ਪੇਂਡੂ ਵਿਕਾਸ ਵਿਭਾਗ, ਪੰਜਾਬ ਦੇ ਉਕਤ ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਦੋਸ਼ੀ ਜੇ.ਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM

ਹਰਿਆਣਾ 'ਚ ਸਰਕਾਰ ਬਣੀ ਤਾਂ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਮੰਤਰੀ ?

08 Oct 2024 9:18 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:23 AM

ਸਤਿੰਦਰ ਸਰਤਾਜ ਦੀ ਦਸਤਾਰ 'ਤੇ ਟੋਪੀ ਰੱਖਣ ਨੂੰ ਲੈ ਕੇ ਹੋਏ ਵਿਵਾਦ 'ਤੇ ਚਿੰਤਕ ਨੇ ਦੱਸਿਆ ਕਿ ਉਹ ਸਿੱਖ ਨਹੀਂ ਗੁਰੂ ਦਾ !

07 Oct 2024 9:21 AM

Big News: BDPO Office 'ਚ MLA Narinder Kaur Bharaj Raid, BDPO 'ਤੇ Bribe ਲੈ ਕੇ ਉਮੀਦਵਾਰਾਂ ਦੇ ਕਾਗਜ਼ ਪਾਸ .

06 Oct 2024 10:00 AM
Advertisement