
ਭਗਤ ਸਿੰਘ, ਸੁਖਦੇਵ, ਰਾਜਗੁਰੂ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਦੇ ਨਾਂਅ ’ਤੇ ਬਣਾਏ ਜਾਣਗੇ ਸਟੈਂਡ
Anti-drug cycle rally: ਨਸ਼ਿਆਂ ਵਿਰੁਧ ਪੰਜਾਬ ਸਰਕਾਰ ਵਲੋਂ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਦਿਆਰਥੀਆਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਹੁਣ ਲੁਧਿਆਣਾ ਵਿਚ ਸਾਈਕਲ ਰੈਲੀ ਦਾ ਉਦਘਾਟਨ ਕੀਤਾ ਜਾਵੇਗਾ। ਇਸ ਦੇ ਚਲਦਿਆਂ ਭਲਕੇ 16 ਨਵੰਬਰ ਨੂੰ ਭਾਰਤ ਦੀ ਸੱਭ ਤੋਂ ਵੱਡੀ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ।
ਇਸ ਮੌਕੇ ਸ਼ਹਿਰ ਵਿਚ ਪੰਜ ਵੱਖ-ਵੱਖ ਥਾਵਾਂ 'ਤੇ ਸਟੈਂਡ ਬਣਾਏ ਜਾਣਗੇ, ਜਿਨ੍ਹਾਂ ਦਾ ਨਾਂਅ ਭਗਤ ਸਿੰਘ, ਸੁਖਦੇਵ, ਰਾਜਗੁਰੂ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਬਹਾਦਰ ਇਨਕਲਾਬੀਆਂ ਦੇ ਨਾਂਅ 'ਤੇ ਰੱਖਿਆ ਜਾਵੇਗਾ। ਇਸ ਸਾਈਕਲ ਰੈਲੀ ਵਿਚ ਕਰੀਬ 20,000 ਲੋਕ ਸ਼ਾਮਲ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
(For more news apart from Anti-drug cycle rally by cm bhagwant mann to kick off in Ludhiana tomorrow, stay tuned to Rozana Spokesman)