Punjab News: ਪਟਿਆਲਾ ਵਿਚ ਦੇਰ ਰਾਤ ਪ੍ਰਵਾਰ 'ਤੇ ਚਾਕੂਆਂ ਨਾਲ ਹਮਲਾ; ਪਿਤਾ ਦੀ ਮੌਤ ਤੇ ਪੁੱਤਰਾਂ ਦੀ ਹਾਲਤ ਗੰਭੀਰ
Published : Nov 15, 2023, 1:15 pm IST
Updated : Nov 15, 2023, 2:22 pm IST
SHARE ARTICLE
Attack on family in patiala
Attack on family in patiala

ਦੋ ਪੁੱਤਰ ਅਜੈ ਕੁਮਾਰ ਅਤੇ ਜਤਿਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਹਨ।

Punjab News: ਦੇਰ ਰਾਤ ਪਟਿਆਲਾ ਦੀ ਲਹਿਲ ਕਲੋਨੀ ਵਿਚ ਇਕ ਪ੍ਰਵਾਰ ਉਤੇ 4 ਤੋਂ 5 ਹਮਲਾਵਰਾਂ ਵਲੋਂ ਹਮਲਾ ਕਰ ਦਿਤਾ ਗਿਆ। ਇਸ ਕਾਰਨ ਜ਼ਖਮੀ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ। ਜਦਕਿ ਉਸ ਦੇ ਦੋਵੇਂ ਪੁੱਤਰ ਹਸਪਤਾਲ ਵਿਚ ਜ਼ੇਰੇ ਇਲਾਜ ਹਨ। ਮ੍ਰਿਤਕ ਦੀ ਪਛਾਣ ਪ੍ਰੀਤਮ ਚੰਦ (52) ਵਜੋਂ ਹੋਈ ਹੈ। ਉਸ ਦੇ ਦੋ ਪੁੱਤਰ ਅਜੈ ਕੁਮਾਰ ਅਤੇ ਜਤਿਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਹਨ।

ਪਟਿਆਲਾ ਦੇ ਡੀਐਸਪੀ ਸੰਜੀਵ ਸਿੰਗਲਾ ਨੇ ਦਸਿਆ ਕਿ ਘਟਨਾ ਨੂੰ ਮੰਗਲਵਾਰ ਦੇਰ ਰਾਤ ਨੂੰ ਅੰਜਾਮ ਦਿਤਾ ਗਿਆ। ਦੇਰ ਰਾਤ ਪੁਲਿਸ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਕਿ ਪ੍ਰਵਾਰ ਦੇ ਤਿੰਨ ਮੈਂਬਰਾਂ ’ਤੇ ਹਮਲਾ ਹੋਇਆ ਹੈ। ਸੂਚਨਾ ਦੇ ਆਧਾਰ 'ਤੇ ਪਟਿਆਲਾ ਪੁਲਿਸ ਅਤੇ ਸੀ.ਆਈ.ਏ ਸਟਾਫ਼ ਦੀਆਂ ਟੀਮਾਂ ਜਾਂਚ ਲਈ ਮੌਕੇ 'ਤੇ ਪਹੁੰਚ ਗਈਆਂ।

ਪੁਲਿਸ ਨੇ ਫਿਲਹਾਲ ਇਲਾਕੇ ਦੇ ਸੀਸੀਟੀਵੀ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿਤੀ ਹੈ। ਇਸ ਦੇ ਨਾਲ ਹੀ ਅਜੇ ਤਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮ੍ਰਿਤਕ ਪ੍ਰੀਤਮ ਚੰਦ ਮਿਸਤਰੀ ਸੀ। ਉਹ ਪ੍ਰਵਾਰ ਦਾ ਇਕਲੌਤਾ ਕਮਾਊ ਮੈਂਬਰ ਸੀ। ਫਿਲਹਾਲ ਪ੍ਰੀਤਮ ਚੰਦ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਟਿਆਲਾ ਭੇਜ ਦਿਤਾ ਗਿਆ ਹੈ।

(For more news apart from Attack on family in Patiala, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement