
ਸੂਬਾ ਸਰਕਾਰ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਬਿਲਾਂ ਨੂੰ ਮਨਜ਼ੂਰੀ ਨਾ ਦੇਣ ਲਈ ਰਾਜਪਾਲ ਪੁਰੋਹਿਤ ਵਿਰੁਧ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ।
Punjab Vidhan Sabha: ਪੰਜਾਬ ਵਿਧਾਨ ਸਭਾ ਸਕੱਤਰੇਤ ਨੇ ਬੁਧਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਮਾਰਚ ਵਿਚ ਹੋਏ ਬਜਟ ਸੈਸ਼ਨ ਨੂੰ ਉਠਾਣ ਦੇਣ ਲਈ ਕਿਹਾ ਹੈ। ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਇਸ ਗੱਲ ’ਤੇ ਸਵਾਲ ਖੜੇ ਕੀਤੇ ਸਨ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਾਰ-ਵਾਰ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਰਹੀ ਹੈ ਅਤੇ ਸੈਸ਼ਨ ਨੂੰ ਮੁਲਤਵੀ ਨਹੀਂ ਕਰ ਰਹੀ ਹੈ।
ਸੂਬਾ ਸਰਕਾਰ ਨੇ ਵਿਧਾਨ ਸਭਾ ਵਲੋਂ ਪਾਸ ਕੀਤੇ ਬਿਲਾਂ ਨੂੰ ਮਨਜ਼ੂਰੀ ਨਾ ਦੇਣ ਲਈ ਰਾਜਪਾਲ ਪੁਰੋਹਿਤ ਵਿਰੁਧ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ। ਇਕ ਅਧਿਕਾਰੀ ਨੇ ਦਸਿਆ ਕਿ ਵਿਧਾਨ ਸਭਾ ਸਕੱਤਰੇਤ ਨੇ ਬੁਧਵਾਰ ਨੂੰ ਬਜਟ ਸੈਸ਼ਨ ਦੀ ਸਮਾਪਤੀ ਲਈ ਰਾਜਪਾਲ ਨੂੰ ਚਿੱਠੀ ਲਿਖੀ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਸੈਸ਼ਨ ਨੂੰ ਉਠਾਉਣ ਦੀ ਮਨਜ਼ੂਰੀ ਦੇ ਦਿਤੀ ਸੀ।
ਨਿਯਮਾਂ ਦੇ ਤਹਿਤ ਵਿਧਾਨ ਸਭਾ ਦੇ ਸੈਸ਼ਨ ਨੂੰ ਸਪੀਕਰ ਵਲੋਂ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿਤਾ ਜਾਂਦਾ ਹੈ। ਇਸ ਤੋਂ ਬਾਅਦ ਸੈਸ਼ਨ ਨੂੰ ਆਮ ਤੌਰ ’ਤੇ ਰਾਜਪਾਲ ਦੁਆਰਾ ਅਣਮਿੱਥੇ ਸਮੇਂ ਲਈ ਉਠਾ ਦਿਤਾ ਜਾਂਦਾ ਹੈ। ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਦਾ ਇਜਲਾਸ ਨਵੰਬਰ ਦੇ ਆਖ਼ਰੀ ਹਫ਼ਤੇ ’ਚ ਹੋਣ ਦੀ ਉਮੀਦ ਹੈ।