
ਪਹਿਲਾਂ ਇਹ ਰਸਮ ਸ਼ਾਮ ਪੰਜ ਵਜੇ ਸ਼ੁਰੂ ਹੁੰਦੀ ਸੀ।
Retreat ceremony timing: ਭਾਰਤ ਅਤੇ ਪਾਕਿਸਤਾਨ ਵਿਚਾਲੇ ਰੀਟਰੀਟ ਸੈਰਮਨੀ ਦਾ ਸਮਾਂ ਬਦਲ ਗਿਆ ਹੈ। ਮੌਸਮ ਵਿਚ ਆਏ ਬਦਲਾਅ ਦੇ ਮੱਦੇਨਜ਼ਰ ਹੁਣ ਰੀਟਰੀਟ ਸੈਰਮਨੀ ਦਾ ਸਮਾਂ ਬਦਲ ਕੇ ਸ਼ਾਮ 4.30 ਕਰ ਦਿਤਾ ਗਿਆ ਹੈ। ਪਹਿਲਾਂ ਇਹ ਰਸਮ ਸ਼ਾਮ ਪੰਜ ਵਜੇ ਸ਼ੁਰੂ ਹੁੰਦੀ ਸੀ। ਦੋਵਾਂ ਦੇਸ਼ਾਂ ਵਿਚਕਾਰ ਤਿੰਨ ਥਾਵਾਂ 'ਤੇ ਰੀਟਰੀਟ ਸਮਾਰੋਹ ਹੁੰਦੇ ਹਨ, ਜਿਸ ਵਿਚ ਪਾਕਿਸਤਾਨ ਰੇਂਜਰਾਂ ਦੇ ਨਾਲ ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨ ਹਿੱਸਾ ਲੈਂਦੇ ਹਨ।
ਇਹ ਰੀਟਰੀਟ ਸੈਰਮਨੀ ਅੰਮ੍ਰਿਤਸਰ ਦੇ ਅਟਾਰੀ ਬਾਰਡਰ, ਫਾਜ਼ਲਿਕਾ ਦੀ ਸੈਦਕੇ ਚੌਂਕੀ ਅਤੇ ਫ਼ਿਰੋਜ਼ਪੁਰ ਵਿਚ ਹੁਸੈਨੀਵਾਲਾ ਬਾਰਡਰ 'ਤੇ ਹੁੰਦਾ ਹੈ। ਇਸ ਰੀਟਰੀਟ ਸੈਰਮਨੀ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਆਉਂਦੇ ਹਨ।
ਕਰੀਬ 40 ਮਿੰਟ ਤਕ ਚੱਲਣ ਵਾਲੇ ਇਸ ਰਿਟਰੀਟ ਸਮਾਰੋਹ ਦੌਰਾਨ ਪੂਰਾ ਮਾਹੌਲ ਦੇਸ਼ ਭਗਤੀ ਨਾਲ ਭਰਿਆ ਹੁੰਦਾ ਹੈ। ਭਾਰਤੀ ਸਰਹੱਦ 'ਤੇ ਭਾਰਤੀ ਅਤੇ ਪਾਕਿਸਤਾਨੀ ਨਾਗਰਿਕ ਅਪਣੇ ਦੇਸ਼ ਦੇ ਨਾਅਰੇ ਲਗਾ ਕੇ ਦੇਸ਼ ਭਗਤੀ ਦਾ ਪ੍ਰਗਟਾਵਾ ਕਰਦੇ ਹਨ। ਲੋਕ ਦੇਸ਼ ਭਗਤੀ ਦੇ ਗੀਤਾਂ 'ਤੇ ਨੱਚਦੇ ਨਜ਼ਰ ਆਉਂਦੇ ਹਨ।
(For more news apart from Retreat ceremony timing changed, stay tuned to Rozana Spokesman)