
Samana News: ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ ਮ੍ਰਿਤਕ
The school principal committed suicide: ਸਮਾਣਾ ਦੇ ਨਾਲ ਲੱਗਦੇ ਪਿੰਡ ਦੋਦੜਾ ਵਿੱਚ ਸਥਿਤ ਸ਼੍ਰੀ ਗੁਰੂ ਤੇਗ ਬਹਾਦਰ ਸਕੂਲ ਦੇ ਪ੍ਰਿੰਸੀਪਲ ਪ੍ਰਿਤਪਾਲ ਸਿੰਘ ਨੇ ਸਕੂਲ ਦੇ ਕਮਰੇ ਵਿਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਥਾਣਾ ਸਦਰ ਦੇ ਐਸ.ਐਚ.ਓ. ਇੰਸਪੈਕਟਰ ਰੌਣੀ ਸਿੰਘ ਅਤੇ ਮਵੀ ਕਲਾਂ ਥਾਣਾ ਇੰਚਾਰਜ ਹਰਦੀਪ ਸਿੰਘ ਵਿਰਕ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ: Mohali Accident News : ਮੁਹਾਲੀ ਵਿਚ ਵਾਪਰਿਆ ਦਰਦਨਾਕ ਹਾਦਸਾ, ਮਾਂ ਤੇ ਢਾਈ ਸਾਲਾ ਪੁੱਤ ਦੀ ਹੋਈ ਮੌਤ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰਿਤਪਾਲ ਸਿੰਘ (42) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਦੋਦੜਾ ਦੇ ਭਰਾ ਲਖਬੀਰ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਬਚਪਨ ਤੋਂ ਅਪਾਹਜ ਉਸ ਦਾ ਭਰਾ ਉਕਤ ਸਕੂਲ ਦਾ ਮਾਲਕ ਸੀ।
ਇਹ ਵੀ ਪੜ੍ਹੋ: Haryana poison News: ਰੋਹਤਕ 'ਚ ਪਿਤਾ ਨੇ 4 ਬੱਚਿਆਂ ਨੂੰ ਦਿੱਤਾ ਜ਼ਹਿਰ, ਤਿੰਨ ਦੀ ਹੋਈ ਮੌਤ
ਪ੍ਰਿਤਪਾਲ ਸਿੰਘ ਕੁਆਰਾ ਸੀ ਤੇ ਪਿਤਾ ਨਾਲ ਇਸੇ ਸਕੂਲ ਵਿੱਚ ਰਹਿੰਦਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ। ਮੰਗਲਵਾਰ ਸਵੇਰੇ 5.30 ਵਜੇ ਜਦੋਂ ਉਸ ਦਾ ਪਿਤਾ ਘਰ ਲਈ ਰਵਾਨਾ ਹੋਇਆ ਤਾਂ ਉਸ ਨੇ ਕਮਰੇ 'ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਸਟਾਫ਼ ਸਕੂਲ ਪੁੱਜਾ। ਫਿਲਹਾਲ ਨੇ ਮਾਮਲਾ ਦਰਜ ਕਰ ਲਿਆ ਤੇ ਕਾਰਵਾਈ ਕਰ ਰਹੀ ਹੈ।