Mohali News : ਪ੍ਰਵਾਸੀਆਂ ਵਲੋਂ ਨੌਜਵਾਨ ਦਾ ਕਤਲ ਮਾਮਲੇ ’ਚ ਪਰਿਵਾਰ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ

By : BALJINDERK

Published : Nov 15, 2024, 12:48 pm IST
Updated : Nov 15, 2024, 5:42 pm IST
SHARE ARTICLE
ਰੋਸ ਪ੍ਰਦਰਸ਼ਨ ਕਰਦੇ ਹੋਏ ਪਰਿਵਾਰ ਵਾਲੇ ਤੇ ਪਿੰਡ ਵਾਸੀ
ਰੋਸ ਪ੍ਰਦਰਸ਼ਨ ਕਰਦੇ ਹੋਏ ਪਰਿਵਾਰ ਵਾਲੇ ਤੇ ਪਿੰਡ ਵਾਸੀ

Mohali News : ਕੁੰਭੜਾ ਕਤਲ ਕਾਂਡ ਵਿੱਚ ਮੁੱਖ ਆਰੋਪੀ ਮੋਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ

Mohali News : 13 ਨਵੰਬਰ ਨੂੰ ਪਿੰਡ ਕੁੰਭੜਾ ’ਚ ਹੋਈ ਕਾਤਲ ਦੀ ਵਾਰਦਾਤ ਨੂੰ ਲੈ ਕੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਸੈਕਟਰ 78 ਤੇ 79 ਦੀਆਂ ਲਾਈਟਾਂ ਵਿਚਕਾਰ ਮ੍ਰਿਤਕ ਦੇਹ ਨੂੰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਦੁੱਖ ਦੀ ਗੱਲ ਇਹ ਹੈ ਕਿ ਪੁਲਿਸ ਵੱਲੋਂ ਅਜੇ ਤੱਕ ਕੋਈ ਵੀ ਦੋਸ਼ੀ ਗਿਰਫ਼ਤਾਰ ਨਹੀਂ ਕੀਤਾ ਗਿਆ ਤੇ ਪ੍ਰਸ਼ਾਸਨ ਵੱਲੋਂ ਧਰਨਾ ਚੁਕਵਾਉਣ ਲਈ ਪਰਿਵਾਰ ’ਤੇ ਦਬਾਅ ਪਾਇਆ ਜਾ ਰਿਹਾ ਹੈ। ਜਦੋਂ ਕਿ ਪਰਿਵਾਰ ਦਾ ਕਹਿਣਾ ਹੈ ਕਿ ਸਾਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ।

ਦੋ ਦਿਨ ਬੀਤ ਜਾਣ ਤੋਂ ਬਾਅਦ ਪ੍ਰਸ਼ਾਸਨ ਦੀ ਹੱਕ ਖੁੱਲੀ ਜਦੋਂ ਅੱਜ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਇੱਕ ਘੰਟੇ ਦੇ ਸਮੇਂ ਅੰਦਰ ਜਿਲ੍ਹਾ ਅਧਿਕਾਰੀ ਡੀਸੀ, ਐਸ ਐਸ ਪੀ ਜਾਂ ਹਲਕੇ ਦੇ ਵਿਧਾਇਕ ਵੱਲੋਂ ਪਰਿਵਾਰ ਦੀ ਸਾਰ ਨਾ ਲਾਈ ਗਈ ਤਾਂ ਇਹ ਮੋਰਚਾ ਵਿਧਾਇਕ ਦੇ ਦਫ਼ਤਰ ਦੇ ਬਾਹਰ ਦਿੱਤਾ ਜਾਵੇਗਾ ਤਾਂ ਪੁਲਿਸ ਨੂੰ ਉਸ ਮੌਕੇ ਹੱਥਾਂ ਪੈਰਾਂ ਦੀ ਪੈ ਗਈ। ਮੌਕੇ ’ਤੇ ਐਮਐਲਏ ਕੁਲਵੰਤ ਸਿੰਘ ਤੇ ਐਸਐਸਪੀ ਮੋਹਾਲੀ ਤੁਰੰਤ ਪਹੁੰਚ ਕੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਪ੍ਰਧਾਨ ਅੱਤਿਆਚਾਰ ਤੇ ਭਰਿਸ਼ਟਾਚਾਰ ਵਿਰੋਧੀ ਫਰੰਟ ਪੰਜਾਬ ਉਹਨਾਂ ਦਾ ਕਹਿਣਾ ਹੈ ਕਿ ਪਰਿਵਾਰ ਅਤੇ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਹੀ ਮੋਰਚਾ ਚੁੱਕਿਆ ਜਾਵੇਗਾ।

ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਘਟਨਾ ਦੀ ਸਖ਼ਤ ਨਿੰਦਿਆ ਕੀਤੀ ਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਜਲਦ ਇੰਨਸਾਫ਼ ਦੀ ਮੰਗ ਕੀਤੀ ਹੈ। ਇਸ ਮੌਕੇ ਕੁੰਭੜਾ ਨੇ ਕਿਹਾ ਜਦੋਂ ਤੱਕ ਪਰਿਵਾਰ ਦੀ ਸੰਤੁਸ਼ਟੀ ਨਹੀਂ ਹੋਵੇਗੀ, ਉਦੋਂ ਤੱਕ ਪਰਿਵਾਰ ਤੋਂ ਬਿਨਾਂ ਇਸ ਮ੍ਰਿਤਕ ਦੇਹ ਨੂੰ ਇਸ ਜਗ੍ਹਾ ਤੋਂ ਨਹੀਂ ਹਟਾਇਆ ਜਾਵੇਗਾ। ਜਦੋਂ ਤੱਕ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਸੋ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਆਏ ਤੇ ਨੇੜਲੇ ਪਿੰਡਾਂ ਤੋਂ ਆਏ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਜਿਹਨਾਂ ਨੇ ਦਿਨ ਰਾਤ ਪਰਿਵਾਰ ਦੇ ਨਾਲ ਮੋਢਾ ਜੋੜ ਕੇ ਮਦਦ ਕੀਤੀ।

ਕੁੰਭੜਾ ਕਤਲ ਕਾਂਡ ਵਿੱਚ ਮੁੱਖ ਮੁਲਜ਼ਮਾਂ ਮੁਹਾਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਅੱਜ ਮੋਹਾਲੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਰੋਪੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ। ਹੁਣ ਰਿਮਾਂਡ ਦੌਰਾਨ ਪੁਲਿਸ ਬਾਕੀ ਮੁਲਜ਼ਮਾਂ ਦੀ ਭਾਲ ਕਰੇਗੀ ਅਤੇ ਜਲਦ ਹੀ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕੀਤੀ ਜਾ ਸਕਦੀ ਹੈ।

(For more news apart from In the case murder youth by the migrants, family and villagers staged dharna News in Punjabi, stay tuned to Rozana Spokesman)

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement