Ludhiana News : ਸਕੀ ਚਾਚੀ ਨੇ ਦੋ ਸਾਲ ਦੇ ਬੱਚੀ ਕੀਤੀ ਚੋਰੀ, ਪੁਲਿਸ ਨੇ ਕੁਝ ਹੀ ਘੰਟਿਆਂ ’ਚ ਬੱਚੀ ਨੂੰ ਕੀਤਾ ਬਰਾਮਦ

By : BALJINDERK

Published : Nov 15, 2024, 1:50 pm IST
Updated : Nov 15, 2024, 1:50 pm IST
SHARE ARTICLE
ਪਰਿਵਾਰ ਵਾਲੇ ਬੱਚੀ ਨੂੰ ਘਰ ਲਿਜਾਂਦੇ ਹੋਏ
ਪਰਿਵਾਰ ਵਾਲੇ ਬੱਚੀ ਨੂੰ ਘਰ ਲਿਜਾਂਦੇ ਹੋਏ

Ludhiana News : ਸੀਸੀਟੀਵੀ ਤਸਵੀਰਾਂ ਦੀ ਮਦਦ ਨਾਲ ਪੁਲਿਸ ਨੇ ਕੁਝ ਹੀ ਘੰਟਿਆਂ ’ਚ ਬੱਚੀ ਨੂੰ ਕੀਤਾ ਬਰਾਮਦ

Ludhiana News : ਲੁਧਿਆਣਾ ਤੇ ਥਾਣਾ ਡਿਵੀਜ਼ਨ ਨੰਬਰ 3 ਦੇ ਅਧੀਨ ਆਉਂਦੇ ਇਲਾਕੇ ’ਚ ਇੱਕ ਕਰੀਬ 2 ਸਾਲ ਦੀ ਬੱਚੀ ਦੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ। ਬੱਚੀ ਨੂੰ ਘਰੋਂ ਲੈ ਜਾਣ ਦੀ ਸੀਸੀਟੀਵੀ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਅਤੇ ਇਸ ਵਾਰਦਾਤ ਨੂੰ ਅੰਜਾਮ ਕਿਸੇ ਹੋਰ ਵੱਲੋਂ ਨਹੀਂ ਬਲਕਿ ਬੱਚੀ ਦੀ ਹੀ ਸਕੀ ਚਾਚੀ ਵੱਲੋਂ ਦਿੱਤਾ ਗਿਆ ਹੈ।

ਪੁਲਿਸ ਨੇ ਸੀਸੀਟੀਵੀ ਤਸਵੀਰਾਂ ਦੇ ਮਦਦ ਦੇ ਨਾਲ ਬੱਚੀ ਨੂੰ ਕੁਝ ਹੀ ਘੰਟਿਆਂ ਵਿੱਚ ਬਰਾਮਦ ਕਰਕੇ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਅੱਗੇ ਜਾਰੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਲੁਧਿਆਣੇ ਵਿੱਚ ਅਜਿਹੀਆਂ ਵਾਰਦਾਤਾਂ ਸਾਹਮਣੇ ਆ ਚੁੱਕੀਆਂ ਹਨ ਅਤੇ ਇੱਕ ਵਾਰਦਾਤ ਵਿੱਚ ਤਾਂ ਬੱਚੇ ਦੀ ਹੱਤਿਆ ਵੀ ਕਰ ਦਿੱਤੀ ਗਈ ਸੀ।

ਪੀੜਤ ਬੱਚੀ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਦੁਪਹਿਰ ਵੇਲੇ ਕਰੀਬ ਉਹਨਾਂ ਦੀ ਬੱਚੀ ਅਚਾਨਕ ਘਰੋਂ ਗਾਇਬ ਹੋ ਗਈ। ਜਿਸ ਤੋਂ ਬਾਅਦ ਉਹਨਾਂ ਨੇ ਕਾਫੀ ਭਾਲ ਕੀਤੀ, ਜਦੋਂ ਬੱਚੀ ਨਹੀਂ ਮਿਲੀ ਤਾਂ ਉਹਨਾਂ ਨੇ ਸੀਸੀਟੀਵੀ ਫੁਟੇਜ ਚੈੱਕ ਕੀਤੀ ਤਾਂ ਪਤਾ ਲੱਗਿਆ ਕਿ ਬੱਚੀ ਨੂੰ ਉਸਦੀ ਚਾਚੀ ਹੀ ਐਕਟੀਵਾ ’ਤੇ ਲੈ ਕੇ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਉਹ ਸੀਸੀਟੀਵੀ ਪੁਲਿਸ ਨੂੰ ਦਿੱਤੀ।

ਪੁਲਿਸ ਨੇ ਸੀਸੀ ਟੀਵੀ ਦੀ ਮਦਦ ਨਾਲ ਕੁਝ ਹੀ ਘੰਟਿਆਂ ਵਿੱਚ ਬੱਚੀ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਹੈ। ਪੀੜਿਤ ਬੱਚੇ ਦੇ ਪਰਿਵਾਰਿਕ ਮੈਂਬਰ ਦੋਸ਼ੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਬੱਚੀ ਗੁੰਮ ਹੋਣ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਵੱਲੋਂ ਹੀ ਸੀਸੀਟੀਵੀ ਫੁਟੇਜ ਮੁਹਈਆ ਕਰਾਈ ਗਈ ਹੈ। ਜਿਸ ਦੇ ਅਧਾਰ ’ਤੇ ਬੱਚੀ ਨੂੰ ਕੁਝ ਹੀ ਘੰਟਿਆਂ 'ਚ ਬਰਾਮਦ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਬੱਚੀ ਨੂੰ ਉਸਦੀ ਚਾਚੀ ਹੀ ਲੈ ਕੇ ਗਈ ਸੀ ਅਤੇ ਉਨ੍ਹਾਂ ਵੱਲੋਂ ਹੁਣ ਮਾਮਲੇ ਦੇ ਅੱਗੇ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

(For more news apart from Saki Chachi stole two-year-old girl, police recovered the girl within few hours News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement