ਅਸ਼ੀਰਵਾਦ ਸਕੀਮ ਲਈ ਅਪਲਾਈ ਕਰਨ ਦਾ ਸਮਾਂ 30 ਦਿਨ ਤੋਂ ਵਧਾ ਕੇ ਕੀਤਾ 60 ਦਿਨ
Published : Nov 15, 2025, 6:12 pm IST
Updated : Nov 15, 2025, 6:12 pm IST
SHARE ARTICLE
Application period for Ashirwad scheme extended from 30 days to 60 days
Application period for Ashirwad scheme extended from 30 days to 60 days

‘ਹੁਣ ਹੋਰ ਆਸਾਨੀ ਨਾਲ ਮਿਲੇਗਾ ਸਕੀਮ ਦਾ ਲਾਭ’

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ।

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੇ ਲੋਕ-ਹਿਤੈਸ਼ੀ ਅਤੇ ਜਨ-ਸੇਵਾ ਮੁੱਖ ਦ੍ਰਿਸ਼ਟੀਕੋਣ ਦਾ ਸਪਸ਼ਟ ਸਬੂਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਲਾਭ ਲੈ ਸਕਣਗੇ।

ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਾਗਰਿਕਾਂ ਲਈ ਵਧੀਆ ਸਹੂਲਤਾਂ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੀ ਸਮਾਂ-ਸੀਮਾ ਵਧਾਉਣਾ ਵੀ ਇਸੇ ਜਨ-ਕੇਂਦ੍ਰਿਤ ਯਤਨ ਦਾ ਹਿੱਸਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ। ਸਮਾਂ-ਸੀਮਾ ਵਿੱਚ ਇਹ ਵਾਧਾ ਉਹਨਾਂ ਪਰਿਵਾਰਾਂ ਲਈ ਵੱਡੀ ਰਾਹਤ ਹੈ ਜੋ ਦਸਤਾਵੇਜ਼ੀ ਕਾਰਵਾਈ ਜਾਂ ਵਿਆਹ ਦੀਆਂ ਰਸਮਾਂ ਕਾਰਨ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਇਹ ਫੈਸਲਾ ਸਾਡੀਆਂ ਧੀਆਂ-ਭੈਣਾਂ ਦੀ ਇੱਜ਼ਤ, ਸੁਰੱਖਿਆ ਅਤੇ ਸਸ਼ਕਤੀਕਰਨ ਪ੍ਰਤੀ ਪੰਜਾਬ ਸਰਕਾਰ ਦੀ ਅਟੱਲ ਵਚਨਬੱਧਤਾ ਦਾ ਸਪਸ਼ਟ ਪ੍ਰਗਟਾਵਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement