ਸਵਿਫ਼ਟ ਕਾਰ ਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ
ਫ਼ਿਰੋਜ਼ਪੁਰ/ਗੁਰੂਹਰਸਹਾਏ (ਤਪਿੰਦਰ ਸਿੰਘ) : ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ਉਤੇ ਪਿੰਡ ਟਿੱਲੂ ਅਰਾਈਂ ਬੱਸ ਅੱਡੇ ’ਤੇ ਸਵਿਫ਼ਟ ਕਾਰ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਦੌਰਾਨ ਤਿੰਨ ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਸਵਿਫ਼ਟ ਕਾਰ ਜੋ ਕੇ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਰੋਡ ਨੂੰ ਜਾ ਰਹੀ ਸੀ ਤੇ ਮੋਟਰਸਾਈਕਲ ਸਵਾਰ ਫ਼ਾਜ਼ਿਲਕਾ ਰੋਡ ਤੋਂ ਫ਼ਿਰੋਜ਼ਪੁਰ ਰੋਡ ਨੂੰ ਜਾ ਰਹੇ ਸਨ ਤਾਂ ਪਿੰਡ ਟਿੱਲੂ ਅਰਾਈਂ ਬੱਸ ਅੱਡੇ ਉਪਰ ਭਿਆਨਕ ਟੱਕਰ ਹੋ ਗਈ, ਜਿਸ ਕਾਰਨ ਲਵਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਖੇਉ ਵਾਲ ਜ਼ਿਲ੍ਹਾ ਫ਼ਾਜ਼ਿਲਕਾ, ਕੁਲਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬੂੜੇ ਵਾਲਾਂ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ, ਮਾਇਆ ਪਤਨੀ ਕੁਲਵਿੰਦਰ ਸਿੰਘ ਵਾਸੀ ਬੂੜੇ ਵਾਲਾਂ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ ਦੀ ਮੌਤ ਹੋ ਗਈ।
ਇਸ ਮੌਕੇ ਡੀਐੱਸਪੀ ਰਾਜਵੀਰ ਸਿੰਘ ਗੁਰੂਹਰਸਹਾਏ, ਐੱਸਐੱਚਓ ਗੁਰਜੰਟ ਸਿੰਘ ਗੁਰੂਹਰਸਹਾਏ ਮੌਕੇ ’ਤੇ ਪਹੁੰਚੇ ਤੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ ਤੇ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
