ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਨਵੀਨ ਅਰੋੜਾ ਨੂੰ ਮਾਰੀਆਂ ਗੋਲੀਆਂ
ਫਿਰੋਜ਼ਪੁਰ: ਫਿਰੋਜ਼ਪੁਰ ’ਚ ਆਰ ਐਸ ਐਸ ਆਗੂ ਬਲਦੇਵ ਅਰੋੜਾ ਦੇ ਨੌਜਵਾਨ ਪੁੱਤਰ ਨਵੀਨ ਅਰੋੜਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਭੀੜ ਭਰੇ ਬਜਾਰ ਵਿਚ ਹਮਲਾਵਰਾਂ ਨੇ ਸ਼ਰੇਆਮ ਗੋਲੀ ਮਾਰ ਕੇ ਨਵੀਨ ਅਰੋੜਾ ਦਾ ਕਤਲ ਕਰ ਦਿੱਤਾ। ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਹਮਲਾਵਰ ਬੜੀ ਤੇਜ਼ੀ ਨਾਲ ਆਏ ਅਤੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਚਲੇ ਗਏ। ਨੌਜਵਾਨ ਦੀ ਮੌਤ ਤੋਂ ਬਾਅਦ ਪੂਰੇ ਸ਼ਹਿਰ ਵਿਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
