ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੇ ਹੋਏ ਦਰੱਖ਼ਤ ਨਾਲ ਟਕਰਾਈ ਫ਼ਾਰਚੂਨਰ
ਲੁਧਿਆਣਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨੇੜਲੇ ਪਿੰਡ ਸਰਾਭਾ ਕੋਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ ਜਦਕਿ 2 ਗੰਭੀਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਨੋਬਲਦੀਪ ਸਿੰਘ ਵਾਸੀ ਪਿੰਡ ਬ੍ਰਹਮਪੁਰਾ ਅਤੇ ਰਵੀ ਸ਼ੇਰਗਿੱਲ ਵਾਸੀ ਪਿੰਡ ਲਤਾਲਾ ਵਜੋਂ ਹੋਈ ਹੈ। ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਜੋਧਾਂ ਦੀ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਪੱਖੋਵਾਲ ਤੋਂ ਜੋਧਾਂ ਜਾ ਰਹੇ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨਾਲ ਟਕਰਾਉਣ ਬਾਅਦ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖ਼ਤ ਨਾਲ ਟਕਰਾਅ ਗਈ ਸੀ। ਇਸ ਹਾਦਸੇ ਵਿੱਚ ਮੋਟਰਸਾਈਕਲ ਸਰਵਾ ਨੌਜਵਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਜਦੋਂਕਿ ਗੱਡੀ ਸਵਾਰ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਸਨ।
ਇਸ ਮਗਰੋਂ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਜ਼ਖ਼ਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਲੁਧਿਆਣਾ ਭੇਜ ਦਿੱਤਾ ਸੀ। ਜਿਥੇ ਜ਼ਖ਼ਮਾਂ ਦੀ ਤਾਬ ਨਾ ਚੱਲਦੇ ਹੋਏ ਉਨ੍ਹਾਂ ਦੀ ਮੌਤ ਹੋ ਗਈ।
