
ਪੁਲਸ ਵਲੋਂ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਦੀ ਫੁਟੇਜ ਵੀ ਦੇਖੀਆਂ ਜਾ ਰਹੀਆਂ ਹਨ...
ਤਰਨਤਾਰਨ: ਸ਼ਹਿਰ ‘ਚ ਸਵਾਰੀਆਂ ਨਾਲ ਭਰੀ ਇਕ ਬੱਸ ‘ਤੇ ਅਣਪਛਾਤਿਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਕਾਰਨ ਨੇੜਲੇ ਇਲਾਕੇ ‘ਚ ਪੂਰੀ ਤਰ੍ਹਾਂ ਦਹਿਸ਼ਤ ਦਾ ਮਾਹੌਲ ਬਣ ਗਿਆ।
Punjabਜਾਣਕਾਰੀ ਮੁਤਾਬਕ ਸ਼ਹਿਰ ਦੇ ਟੋਲ ਪਲਾਜ਼ਾ ਉਸਮਾਂ ਨੇੜੇ ਰਾਜ ਬੱਸ ‘ਤੇ ਸਵਿਫਟ ਕਾਰ ‘ਚ ਸਵਾਰ ਹੋ ਕੇ ਆਏ ਅਣਪਛਾਤਿਆਂ ਵਲੋਂ ਹਮਲਾ ਕਰ ਦਿੱਤਾ ਗਿਆ, ਜਿਸ ਦੌਰਾਨ ਹਮਲਾਵਰਾਂ ਵਲੋਂ ਬੱਸ ‘ਤੇ ਅੰਨ੍ਹੇਵਾਹ ਚਲਾਈਆਂ ਗਈਆਂ। ਹਾਲਾਂਕਿ ਇਸ ਦੌਰਾਨ ਬੱਸ ‘ਚ ਸਵਾਰ ਸਵਾਰੀਆਂ ਵਲੋਂ ਹੇਠਾਂ ਝੁਕ ਕੇ ਆਪਣੀਆਂ ਜਾਨਾਂ ਬਚਾਈਆਂ ਗਈਆਂ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Punjab ਪੁਲਸ ਵਲੋਂ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਦੀ ਫੁਟੇਜ ਵੀ ਦੇਖੀਆਂ ਜਾ ਰਹੀਆਂ ਹਨ ਪਰ ਹਨੇਰਾ ਹੋਣ ਕਾਰਨ ਸੀ. ਸੀ. ਟੀ. ਵੀ. ਫੁਟੇਜ ਸਾਫ ਨਹੀਂ ਆ ਰਹੀਆਂ। ਜਾਂਚ ਦੌਰਾਨ ਪੁਲਸ ਨੂੰ ਸਥਾਨ ਤੋਂ ਗੋ ਲੀਆਂ ਦੇ ਖੋਲ ਮਿਲੇ ਹਨ, ਜਿਨ੍ਹਾਂ ਨੂੰ ਪੁਲਸ ਨੇ ਕਬਜ਼ੇ ‘ਚ ਲੈ ਕੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਅਤੇ ਓਹਨਾ ਦੀ ਭਾਲ ਸਾਰੇ ਪਾਸੇ ਕੀਤੀ ਜਾ ਰਾਹੀ ਹੈ।
Busਦਸ ਦਈਏ ਕਿ ਕੁੱਝ ਦਿਨ ਪਹਿਲਾਂ ਦੋਰਾਹਾ ਦੇ ਜੀ.ਟੀ.ਰੋਡ ‘ਤੇ ਸਥਿਤ ਮੈਰਿਜ਼ ਪੈਲੇਸ ਕਸ਼ਮੀਰ ਗਾਰਡਨ ‘ਚ ਆਯੋਜਿਤ ਇਕ ਵਿਆਹ ਦੇ ਸਮਾਗਮ ਦੌਰਾਨ ਗੋਲੀ ਚੱਲਣ ਨਾਲ 2 ਜਣਿਆਂ ਦੀ ਮੌਤ ਹੋ ਗਈ ਸੀ। ਮ੍ਰਿਤਕਾਂ ਦੀ ਪਛਾਣ ਬੰਤ ਸਿੰਘ ਤੇ ਹਰਜੀਤ ਸਿੰਘ ਵਾਸੀ ਪਿੰਡ ਧਾਂਦਰਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਇੱਕ ਜਗਜੀਤ ਨਾਮ ਦੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Bus ਮਿਲੀ ਜਾਣਕਾਰੀ ਮੁਤਾਬਕ ਬਰਾਤ ‘ਚ ਆਏ ਕੁਝ ਨੌਜਵਾਨਾਂ ‘ਚ ਆਪਸੀ ਤਕਰਾਰਬਾਜ਼ੀ ਸ਼ੁਰੂ ਹੋ ਗਈ ਤੇ ਉਨ੍ਹਾਂ ਦਾ ਆਪਸੀ ਵਿਵਾਦ ਏਨਾ ਵੱਧ ਗਿਆ ਕਿ ਇਕ ਨੌਜਵਾਨ ਨੇ ਆਪਣੀ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ।ਮੌਕੇ ‘ਤੇ ਮੈਰਿਜ਼ ਪੈਲੇਸ ਦੇ ਹਾਲ ‘ਚ ਮੌਜੂਦ ਲੋਕਾਂ ‘ਚ ਭੱਜਦੌੜ ਮੱਚ ਗਈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।