ਭਾਜਪਾ ਹੀ ਦੇਸ਼ ਵਿਚਲਾ ਅਸਲੀ ਟੁਕੜੇ ਟੁਕੜੇ ਗੈਂਗ - ਸੁਖਬੀਰ ਬਾਦਲ 
Published : Dec 15, 2020, 5:02 pm IST
Updated : Dec 15, 2020, 5:02 pm IST
SHARE ARTICLE
Sukhbir Badal
Sukhbir Badal

ਭਾਜਪਾ ਦੇਸ਼ ਭਗਤ ਪੰਜਾਬ ਨੂੰ ਫ਼ਿਰਕੂ ਨਫ਼ਰਤ ਦੀ ਅੱਗ 'ਚ ਧੱਕ ਰਹੀ ਹੈ।''

ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ‘ਤੇ ਵੱਡਾ ਹਮਲਾ ਬੋਲਿਆ ਹੈ। ਅੱਜ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਵਿਚ ਅਸਲ ਗਿਰੋਹ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਕੌਮੀ ਏਕਤਾ ਨੂੰ ਤਾਰ-ਤਾਰ ਕੀਤਾ ਹੈ। ਬੇਸ਼ਰਮੀ ਦੇ ਨਾਲ ਹਿੰਦੂਆਂ ਨੂੰ ਮੁਸਲਮਾਨਾਂ ਵਿਰੁੱਧ ਭੜਕਾਇਆ ਅਤੇ ਹੁਣ ਸ਼ਾਂਤੀ ਪਸੰਦ ਪੰਜਾਬੀਆਂ ਨੇ ਹਿੰਦੂਆਂ ਨੂੰ ਸਿੱਖਾਂ ਖ਼ਾਸਕਰ ਕਿਸਾਨੀ ਖ਼ਿਲਾਫ਼ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੁਖਬੀਰ ਬਾਦਲ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਵੀਡੀਓ ਸ਼ੇਅਰ ਕਰਦੇ ਹੋਏ ਭਾਜਪਾ 'ਤੇ ਜੰਮ ਕੇ ਨਿਸ਼ਾਨੇ ਸਾਧੇ ਉਹਨਾਂ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ ''ਭਾਜਪਾ ਹੀ ਦੇਸ਼ ਵਿਚਲਾ ਅਸਲੀ ਟੁਕੜੇ ਟੁਕੜੇ ਗੈਂਗ ਹੈ। ਇਸ ਨੇ ਕੌਮੀ ਏਕਤਾ ਦੇ ਟੁਕੜੇ ਕੀਤੇ, ਸਮਾਜਿਕ ਸਦਭਾਵਨਾ ਦਾ ਘਾਣ ਕਰਕੇ ਇਸ ਨੇ ਹਿੰਦੂਆਂ ਨੂੰ ਮੁਸਲਮਾਨਾਂ ਵਿਰੁੱਧ ਭੜਕਾਇਆ, ਅਤੇ ਹੁਣ ਪੰਜਾਬੀ ਹਿੰਦੂਆਂ ਨੂੰ ਆਪਣੇ ਸਿੱਖ ਭਰਾਵਾਂ ਤੇ ਖ਼ਾਸ ਕਰਕੇ ਕਿਸਾਨਾਂ ਖ਼ਿਲਾਫ਼ ਭੜਕਾ ਕੇ ਭਾਈਚਾਰਕ ਸਾਂਝ ਤੇ ਬੜੀ ਘਾਲਣਾ ਨਾਲ ਸਥਾਪਿਤ ਹੋਈ ਸ਼ਾਂਤੀ ਨੂੰ ਭੰਗ ਕਰਨ 'ਤੇ ਉਤਾਰੂ ਹੈ। ਭਾਜਪਾ ਦੇਸ਼ ਭਗਤ ਪੰਜਾਬ ਨੂੰ ਫ਼ਿਰਕੂ ਨਫ਼ਰਤ ਦੀ ਅੱਗ 'ਚ ਧੱਕ ਰਹੀ ਹੈ।''

sukhbir badalsukhbir badal

ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ 'ਤੇ, ਅਕਾਲੀ ਦਲ ਨੇ ਆਪਣੇ ਆਪ ਨੂੰ ਐਨਡੀਐਸ ਤੋਂ ਵੱਖ ਕਰਨ ਦਾ ਫੈਸਲਾ ਕੀਤਾ ਸੀ। ਇਸ ਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਵੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦਿਆਂ ਕੇਂਦਰੀ ਮੰਤਰੀ ਮੰਡਲ ਨੂੰ ਅਸਤੀਫਾ ਦੇ ਦਿੱਤਾ ਸੀ। ਅਕਾਲੀ ਦਲ ਅਤੇ ਭਾਜਪਾ 23 ਸਾਲਾਂ ਤੋਂ ਇਕੱਠੇ ਰਹੇ, ਪਰ ਕਿਸਾਨਾਂ ਦੇ ਮੁੱਦੇ 'ਤੇ ਆ ਕੇ ਉਹਨਾਂ ਦਾ ਸਾਥ ਟੁੱਟ ਗਿਆ। 


 

SHARE ARTICLE

ਏਜੰਸੀ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement