
ਜਰਮਨ 'ਚ ਭਾਰਤੀਆਂ ਨੇ 'ਕਿਸਾਨ ਅੰਦੋਲਨ' ਦੇ ਹੱਕ 'ਚ ਕਢਿਆ ਵਿਸ਼ਾਲ ਰੋਸ ਮਾਰਚ
ਹਮਬਰਗ : ਕਿਸਾਨਾਂ ਵਲੋਂ ਖੇਤੀਬਾੜੀ ਕਾਨੂੰਨਾਂ ਵਿਰੁਧ ਵਿੱਢੇ ਸੰਘਰਸ਼ ਨੂੰ ਦੁਨੀਆਂ ਦੇ ਸਾਰੇ ਦੇਸ਼ਾਂ 'ਚੋਂ ਸਮਰਥਨ ਮਿਲ ਰਿਹਾ ਹੈ, ਜਿਸ ਤਹਿਤ ਜਰਮਨ ਦੇ ਭਾਰਤੀਆਂ ਨੇ ਵੀ ਕਿਸਾਨਾਂ ਦੇ ਹੱਕ 'ਚ ਨਿਤਰਦਿਆਂ ਵਿਸ਼ਾਲ ਰੋਸ ਮਾਰਚ ਕਢਿਆ ਅਤੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਮੋਦੀ ਸਰਕਾਰ ਨੂੰ ਕੋਸਦੇ ਨਜ਼ਰ ਆਏ। ਜਰਮਨ ਵਿਖੇ ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਨੇ ਦਸਿਆ ਕਿ ਇੱਥੋਂ ਦੇ ਸ਼ਹਿਰ ਹਮਬਰਗ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਇਕੱਠੇ ਹੋਏ, ਜਿਨ੍ਹਾਂ 2 ਵਜੇ ਤੋਂ ਲੈ ਕੇ 4 ਵਜੇ ਤਕ ਮੇਨ ਰੇਲਵੇ ਸਟੇਸ਼ਨ ਹਕਮਨ ਪਲਾਟਸ ਹਾਈਡੀ ਕਾਬਲ ਪਲਾਟਸ ਵਿਖੇ ਰੋਸ ਮਾਰਚ ਕੀਤਾ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਪਾਸ ਕੀਤੇ ਗਏ ਕਾਨੂੰਨਾਂ ਨੂੰ ਤੁਰਤ ਰੱਦ ਕਰੇ।
image