ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀ ਅਪਣੀ ਆਤਮਾ ਨੂੰ ਵੀ ਵੇਚ ਦਿਉਗੇ: ਕੈਪ
Published : Dec 15, 2020, 1:15 am IST
Updated : Dec 15, 2020, 1:15 am IST
SHARE ARTICLE
image
image

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀ ਅਪਣੀ ਆਤਮਾ ਨੂੰ ਵੀ ਵੇਚ ਦਿਉਗੇ: ਕੈਪਟਨ

ਚੰਡੀਗੜ੍ਹ, 14 ਦਸੰਬਰ (ਸਪੋਕਸਮੈਨ ਸਮਚਾਰ ਸੇਵਾ): ਅਰਵਿੰਦ ਕੇਜਰੀਵਾਲ ਨੂੰ ਅਕਾਲੀ ਲੀਡਰ ਬਿਕਰਮ ਮਜੀਠੀਆ ਵਲੋਂ ਕੀਤੇ ਮਾਣਹਾਨੀ ਕੇਸ ਵਿਚ ਘਿਰ ਜਾਣ ਮੌਕੇ ਡਰਦੇ ਮਾਰੇ ਭੱਜ ਜਾਣ ਅਤੇ ਮੁਆਫ਼ੀ ਮੰਗਣ ਲਈ ਬੁਜ਼ਦਿਲ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਨਾਲ ਉਸ ਦੀ ਸਰਕਾਰ ਦੀਆਂ ਨਾਕਾਮੀਆਂ 'ਤੇ ਪਰਦਾ ਨਹੀਂ ਪੈ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫ਼ਲ ਰਹਿ ਜਾਣ ਤੋਂ ਬਾਅਦ ਹੁਣ ਕੇਜਰੀਵਾਲ ਅਪਣੀ ਸ਼ਾਨ ਬਚਾਉਣ ਲਈ ਹੱਥ ਪੈਰ ਮਾਰ ਰਿਹਾ ਹੈ ਜੋ ਨਾ ਤਾਂ ਉਸ ਨੂੰ ਕਿਸਾਨਾਂ ਦੇ ਰੋਹ ਤੋਂ ਬਚਾ ਸਕੇਗਾ ਅਤੇ ਨਾ ਹੀ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਉਸ ਦੀ ਪਾਰਟੀ ਦੀ ਡੁੱਬਦੀ ਬੇੜੀ ਨੂੰ ਬਚਾ ਸਕੇਗਾ।  ਕੇਜਰੀਵਾਲ ਵਲੋਂ ਉਨ੍ਹਾਂ (ਕੈਪਟਨ ਅਮਰਿੰਦਰ ਸਿੰਘ) ਵਿਰੁਧ ਲਾਏ ਗਏ ਝੂਠੇ ਦੋਸ਼ਾਂ ਦਾ ਮੋੜਵਾਂ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, ''ਇਹ ਗੱਲ ਹਰ ਪੰਜਾਬੀ ਜਾਣਦਾ ਹੈ ਕਿ ਮੈ ਈ.ਡੀ. ਦੇ ਝੂਠੇ ਕੇਸ ਜਾਂ ਕਿਸੇ ਹੋਰ ਕੇਸਾਂ ਤੋਂ ਡਰਨ ਵਾਲਾ ਨਹੀਂ ਹਾਂ। ਪੰਜਾਬੀ ਇਹ ਵੀ ਜਾਣਦੇ ਹਨ ਕਿ ਜੇਕਰ ਕੇਜਰੀਵਾਲ ਦਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਉਹ ਅਪਣੀ ਆਤਮਾ ਵੀ ਵੇਚ ਦੇਵੇਗਾ।''
   ਮੁੱਖ ਮੰਤਰੀ ਨੇ ਦਿੱਲੀ ਵਿਚ ਅਪਣੇ ਹਮਰੁਤਬਾ ਨੂੰ ਅਜਿਹੀ ਇੱਕ ਵੀ ਮਿਸਾਲ ਦੇਣ ਦੀ ਚੁਣੌਤੀ ਦਿੱਤੀ ਜਦੋਂ ਉਹ (ਕੈਪਟਨ ਅਮਰਿੰਦਰ ਸਿੰਘ) ਈ.ਡੀ. ਜਾਂ ਕਿਸੇ ਹੋਰ ਏਜੰਸੀ ਦੇ ਦਬਾਅ ਹੇਠ ਪਿੱਛੇ ਹਟੇ ਹੋਣ। ਮੁੱਖ ਮੰਤਰੀ ਨੇ ਕਿਹਾ ਕਿ ਓਪਰੇਸ਼ਨ ਬਲਿਊ ਸਟਾਰ ਤੋਂ ਲੈ ਕੇ ਸਤਲੁਜ-ਯਮੁਨਾ ਲਿੰਕ ਨਹਿਰ ਤਕ ਅਤੇ ਹੁਣ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਉਹ ਅਪਣੇ ਲੋਕਾਂ ਨਾਲ ਹਮੇਸ਼ਾ ਹੀ ਡਟ ਕੇ ਖੜ੍ਹੇ ਜਦਕਿ ਦੂਜੇ ਪਾਸੇ ਇਸ ਦੇ ਬਿਲਕੁਲ ਉਲਟ ਕੇਜਰੀਵਾਲ ਜੋ ਮਾਣਹਾਨੀ ਦੇ ਮਾਮੂਲੀ ਜਿਹੇ ਕੇਸ ਦਾ ਸਾਹਮਣਾ ਕਰਨ ਤੋਂ ਡਰਦੇ ਮਾਰੇ ਨੂੰ ਲੇਲ੍ਹੜੀਆਂ ਕੱਢਦੇ ਹੋਏ ਪੂਰੇ ਪੰਜਾਬ ਨੇ ਦੇਖਿਆ ਸੀ ਅਤੇ ਇੱਥੇ ਹੀ ਬੱਸ ਨਹੀਂ ਮਹਾਂਮਾਰੀ ਦੇ ਦਰਮਿਆਨ ਵੀ ਮਦਦ ਲਈ ਪੂਰੀ ਦਿੱਲੀ ਨੇ ਉਸ ਨੂੰ ਕੇਂਦਰ ਅੱਗੇ ਤਰਲੇ ਲੈਂਦੇ ਦੇਖਿਆ ਸੀ।  
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰੀ ਦੁਨੀਆਂ ਨੂੰ ਇਹ ਪਤਾ ਲੱਗ ਚੁੱਕਾ ਹੈ ਕਿ ਕਿਵੇਂ ਕੌਮੀ ਰਾਜਧਾਨੀ ਵਿਚ ਕਾਲੇ ਖੇਤੀ ਕਾਨੂੰਨਾਂ ਵਿਚੋਂ ਇਕ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਦੇ ਹਿੱਤ ਵੇਚੇ ਗਏ ਅਤੇ ਇਹ ਘਿਨਾਉਣਾ ਕਦਮ ਵੀ ਉਸ ਵੇਲੇ ਚੁੱਕਿਆ ਜਦੋਂ ਕਿਸਾਨ ਦਿੱਲੀ ਵਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਦਿੱਲੀ ਦੇ ਮੁੱਖ ਮੰਤਰੀ ਦੀ ਕੇਂਦਰ ਸਰਕਾਰ ਨਾਲ ਗੰਢਤੁੱਪ ਜੱਗ-ਜ਼ਾਹਰ ਹੋ ਗਈ।  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਵਲੋਂ ਹਰ ਕਦਮ 'ਤੇ ਝੂਠ ਬੋਲਣ ਦੀ ਸਖ਼ਤ ਨਿਖੇਧੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੁਛਿਆ, ''ਕੇਜਰੀਵਾਲ, ਤੁਸੀਂ ਇਹ ਕਿਉਂ ਕੀਤਾ? ਤੁਹਾਡੇ ਉਤੇ ਕੇਂਦਰ ਨੇ ਕਿਹੜਾ ਦਬਾਅ ਬਣਾਇਆ? ਜਾਂ ਫਿਰ ਇਸ ਲਈ ਕੀਤਾ ਕਿ ਜਦੋਂ ਅਗਲੀ ਵਾਰ ਤੁਹਾਡੀ ਸਰਕਾਰ ਕੋਵਿਡ ਦੇ ਸੰਕਟ ਨਾਲ ਨਜਿੱਠਣ ਵਿਚ ਨਾਕਾਮ ਰਹਿ ਜਾਵੇ, ਜਿਵੇਂ ਕਿ ਦੋ ਵਾਰ ਪਹਿਲਾਂ ਵੀ ਰਹਿ ਚੁੱਕੀ ਹੈ, ਤਾਂ ਤੁਸੀ ਕੇਂਦਰ ਅੱਗੇ ਮੁੜ ਹਾੜੇ ਕੱਢ ਸਕੋ?  



ਕਿਸਾਨੀ ਅੰਦੋਲਨ ਨੂੰ ਦੇਸ਼ ਵਿਰੋਧੀ ਆਖ ਕੇ ਕਮਜ਼ੋਰ ਕਰਨ ਦੀ ਕੁਝ ਸਵਾਰਥੀ ਹਿੱਤਾਂ ਦੀ ਸਾਜਿਸ਼ ਬਾਰੇ ਕੇਜਰੀਵਾਲ ਵਲੋਂ ਅਪਣੇ ਗੁੱਸੇ ਦੀ ਡੌਂਡੀ ਪਿੱਟਣ ਲਈ ਦਿੱਲੀ ਦੇ ਮੁੱਖ ਮੰਤਰੀ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਖਾਲਿਸਤਾਨੀਆਂ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਤੋਂ ਕਿਸੇ ਹਮਾਇਤ ਦੀ ਲੋੜ ਨਹੀਂ ਹੈ।




ਕੈਪਟਨ ਅਮਰਿੰਦਰ ਨੇ ਕਿਹਾ “ਜੇ ਤੁਸੀਂ ਸੋਚਦੇ ਹੋ ਕਿ ਕਿਸਾਨ ਤੁਹਾਡੀਆਂ ਨੌਟੰਕੀਆਂ ਅਤੇ ਮਗਰਮੱਛ ਦੇ ਹੰਝੂਆਂ ਦੇ ਝਾਂਸੇ ਵਿੱਚ ਆ ਜਾਣਗੇ, ਤਾਂ ਸ੍ਰੀ ਕੇਜਰੀਵਲ, ਤੁਸੀਂ ਹੁਣ ਵੀ ਉਸੇ ਤਰ੍ਹਾਂ ਹੀ ਪੂਰੀ ਤਰ੍ਹਾਂ ਗਲਤ ਹੋ, ਜਿਸ ਤਰ੍ਹਾਂ ਤੁਸੀਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 'ਆਪ' ਦੇ ਜਿੱਤਣ ਦੀ ਉਮੀਦ ਲਾ ਕੇ ਗਲਤ ਸਾਬਤ ਹੋਏ ਸੀ।” ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਤੁਲਨਾ ਉਸ ਧੂੜ ਭਰੀ ਹਨੇਰੀ ਨਾਲ ਕੀਤੀ ਜੋ ਹਵਾ ਦੀ ਦਿਸ਼ਾ ਨੂੰ ਵੇਖਦਿਆਂ ਚਲਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦੀਆਂ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ, ਜਿਸ ਜ਼ਰੀਏ ਉਹ ਆਪਣੇ ਰਾਜਨੀਤਿਕ ਏਜੰਡੇ ਨੂੰ ਉਤਸ਼ਾਹਿਤ ਕਰਨ ਦੇ ਮੌਕੇ ਵਜੋਂ ਵੇਖ ਰਿਹਾ ਹੈ, ਬਿਲਕੁਲ ਵੀ ਸਫਲ ਨਹੀਂ ਹੋਣਗੀਆਂ। ਕੈਪਟਨ ਅਮਰਿੰਦਰ ਨੇ ਕੇਜਰੀਵਾਲ ਨੂੰ ਅੱਗ ਨਾਲ ਖੇਡਣ ਵਿਰੁੱਧ ਚੇਤਾਵਨੀ ਦਿੰਦਿਆਂ ਕਿਹਾ “ਤੁਹਾਨੂੰ ਅਤੇ ਤੁਹਾਡੀ ਪਾਰਟੀ ਨੂੰ ਭਾਰਤ ਦੇ ਰਾਜਨੀਤਿਕ ਨਕਸ਼ੇ ਤੋਂ ਪੂਰੀ ਤਰ੍ਹਾਂ ਮਿਟ ਜਾਣ ਤੋਂ ਪਹਿਲਾਂ ਪਿੱਛੇ ਹਟ ਜਾਣਾ ਚਾਹੀਦਾ ਹੈ।” ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨਾਲ ਧੋਖਾ ਕਰਨ ਵਾਲਾ ਕਦੇ ਵੀ ਜਨਤਾ ਦੇ ਗੁੱਸੇ ਤੋਂ ਬਚਿਆ ਨਹੀਂ ਹੈ ਅਤੇ ਕੇਜਰੀਵਾਲ, ਜਿਸ ਨੇ ਪਹਿਲਾਂ ਹੀ ਕਿਸਾਨਾਂ ਨਾਲ ਇਕ ਤੋਂ ਵੱਧ ਵਾਰ ਧੋਖਾ ਕੀਤਾ ਹੈ, ਨੂੰ ਵੀ ਇਸਦੇ ਨਤੀਜੇ ਭੁਗਤਣੇ ਪੈਣਗੇ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement