
ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਿਚਾਰਿਆ ਅਤੇ ਘੋਖਿਆ ਜਾਵੇਗਾ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਦੇ ਨਾਲ ਅੱਜ ਇੱਥੇ ਦੋ ਦਿਨਾਂ ਦੌਰੇ `ਤੇ ਪਹੁੰਚੀ। ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ, ਚੰਦਰ ਭੂਸ਼ਣ ਕੁਮਾਰ, ਨਿਤੇਸ਼ ਵਿਆਸ ਅਤੇ ਟੀ ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ਼ੇਫਾਲੀ ਬੀ ਸ਼ਰਨ ਸ਼ਾਮਲ ਹਨ।
Election Commission team reaches Punjab on 2-day visit to review poll preparedness
ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਮੋਹਾਲੀ ਹਵਾਈ ਅੱਡੇ `ਤੇ ਕਮਿਸ਼ਨ ਦੀ ਟੀਮ ਦਾ ਸੁਆਗਤ ਕਰਨ ਪਹੁੰਚੇ। ਪਹਿਲੇ ਦਿਨ ਸੀਈਸੀ ਚੰਦਰਾ ਦੀ ਅਗਵਾਈ ਵਾਲੀ ਟੀਮ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗ ਕੀਤੀ। ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਰਾਸ਼ਟਰਵਾਦੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
Election Commission team reaches Punjab on 2-day visit to review poll preparedness
ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚਿੰਤਾਵਾਂ ਸੁਣੀਆਂ ਅਤੇ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਵਿਚਾਰਿਆ ਅਤੇ ਘੋਖਿਆ ਜਾਵੇਗਾ। ਇਸ ਤੋਂ ਬਾਅਦ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀਈਓ ਪੰਜਾਬ, ਰਾਜ ਪੁਲਿਸ ਨੋਡਲ ਅਫ਼ਸਰ ਅਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਨਾਲ ਮੀਟਿੰਗ ਕੀਤੀ। ਕਮਿਸ਼ਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਵਾਸਤੇ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।