ਕਿਸਾਨਾਂ ਦੀ ਕੇਂਦਰ ਸਰਕਾਰ ਨੂੰ ਚਿਤਾਵਨੀ - ਪੰਜਾਬ ਦੇ ਸਾਰੇ ਟੋਲ ਨਹੀਂ ਹੋਣਗੇ ਖ਼ਾਲੀ
Published : Dec 15, 2021, 10:54 am IST
Updated : Dec 15, 2021, 10:54 am IST
SHARE ARTICLE
Joginder Singh Ugrahan
Joginder Singh Ugrahan

ਜਿੰਨੀ ਦੇਰ ਤੱਕ ਸਰਕਾਰ ਟੋਲ ਪਲਾਜ਼ਿਆਂ 'ਤੇ ਪੁਰਾਣੀਆਂ ਕੀਮਤਾਂ ਲਾਗੂ ਨਹੀਂ ਕਰਦੀ, ਓਨੀ ਦੇਰ ਤੱਕ ਸਾਰੇ ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨੇ ਜਾਰੀ ਰਹਿਣਗੇ।

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਟੋਲ ਪਲਾਜ਼ਿਆਂ ਦੇ ਧਰਨੇ ਬਾਰੇ ਬੋਲਦਿਆਂ ਕਿਹਾ ਹੈ ਕਿ ਕਿਸਾਨਾਂ ਵੱਲੋਂ ਪੰਜਾਬ 'ਚੋਂ ਸਾਰੇ ਧਰਨੇ ਚੁੱਕਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਸਰਕਾਰ ਨੇ ਟੋਲ ਪਲਾਜ਼ਿਆਂ ਦੀਆਂ ਫ਼ੀਸਾਂ ਦੁੱਗਣੀਆਂ ਕਰ ਦਿੱਤੀਆਂ ਹਨ।

Joginder Singh Ugrahan Joginder Singh Ugrahan


ਜਿਸ ਦੀ ਉਨ੍ਹਾਂ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਸਰਕਾਰ ਟੋਲ ਪਲਾਜ਼ਿਆਂ 'ਤੇ ਪੁਰਾਣੀਆਂ ਕੀਮਤਾਂ ਲਾਗੂ ਨਹੀਂ ਕਰਦੀ, ਓਨੀ ਦੇਰ ਤੱਕ ਸਾਰੇ ਟੋਲ ਪਲਾਜ਼ਿਆਂ 'ਤੇ ਕਿਸਾਨਾਂ ਦੇ ਧਰਨੇ ਜਾਰੀ ਰਹਿਣਗੇ।

Joginder Singh UgrahanJoginder Singh Ugrahan

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਗ਼ਲਤ ਹੈ ਅਤੇ ਅਸੀਂ ਮੰਗ ਕਰਦੇ ਹਾਂ ਕਿ ਸਰਕਾਰ ਨੇ ਜੇਕਰ ਟੋਲ ਪਲਾਜ਼ੇ ਚਲਾਉਣੇ ਹਨ ਤਾਂ ਪਹਿਲੀਆਂ ਫ਼ੀਸਾਂ ਹੀ ਵਸੂਲ ਕਰੇ ਅਤੇ ਜਦੋਂ ਤੱਕ ਸਰਕਾਰ ਅਜਿਹਾ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦੇ ਟੋਲ ਪਲਾਜ਼ਿਆਂ 'ਤੇ ਧਰਨੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜਦੋਂ ਤਕ ਪੰਜਾਬ ਸਰਕਾਰ ਇਨ੍ਹਾਂ ਦੁੱਗਣੀਆਂ ਕੀਮਤਾਂ ਤੋਂ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਇਵੇਂ ਹੀ ਜਾਰੀ ਰਹੇਗਾ।

Joginder Singh Ugrahan Joginder Singh Ugrahan

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਬਿਲਕੁਲ ਗ਼ਲਤ ਹੈ ਅਸੀਂ ਮੰਗ ਕਰਦੇ ਹਾਂ ਪੁਰਾਣੀਆਂ ਕੀਮਤਾਂ ਮੁੜ ਲਾਗੂ ਕੀਤੀਆਂ ਜਾਣ ਉਨ੍ਹਾਂ ਕਿਹਾ ਕਿ ਸਰਕਾਰ ਪਿਛਲੇ ਸਾਲ ਹੋਏ ਘਾਟੇ ਨੂੰ ਪੂਰਾ ਕਰਨਾ ਚਾਹੁੰਦੀ ਹੈ ਜੋ ਕਿ ਧੱਕੇਸ਼ਾਹੀ ਹੈ ਅਤੇ ਅਜਿਹਾ ਨਹੀਂ ਹੋਣ ਦਿਤਾ ਜਾਵੇਗਾ ਦੱਸ ਦੇਈਏ ਕਿ ਕਿਸਾਨਾਂ ਵਲੋਂ ਟੋਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement