ਸੁਨੀਲ ਜਾਖੜ ਨੇ ਚੰਨੀ ਤੇ ਸਿੱਧੂ ਨਾਲ ਪ੍ਰਚਾਰ ਕਮੇਟੀ ਦੀ ਕੀਤੀ ਮੀਟਿੰਗ
Published : Dec 15, 2021, 7:30 pm IST
Updated : Dec 15, 2021, 7:30 pm IST
SHARE ARTICLE
Photo
Photo

'ਮੇਰੀ ਪਾਰਟੀ 'ਚ ਕਿਸੇ ਨਾਲ ਕੋਈ ਮਤਭੇਦ ਨਹੀਂ'

 

ਚੰਡੀਗੜ੍ਹ: ਕਾਂਗਰਸ ਹਾਈਕਮਾਂਡ ਅਤੇ ਆਪਣੇ ਚਹੇਤਿਆਂ ਤੋਂ ਨਾਰਾਜ਼ ਚੱਲ ਰਹੇ ਸੁਨੀਲ ਜਾਖੜ ਨੇ ਪਹਿਲੀ ਵਾਰ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਚੋਣ ਪ੍ਰਚਾਰ ਕਮੇਟੀ ਦੀ ਮੀਟਿੰਗ ਕੀਤੀ।

PHOTOPHOTO

 

ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ​ਕਰਨ ਲਈ ਪ੍ਰਚਾਰ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜਾਖੜ ਦੀ ਸਰਗਰਮੀ ਦੇਖਣ ਨੂੰ ਮਿਲੀ। ਕਰੀਬ ਇੱਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਚੰਨੀ ਅਗਲੇ ਪ੍ਰੋਗਰਾਮ ਵੱਲ ਤੁਰ ਪਏ। ਇਸ ਤੋਂ ਬਾਅਦ ਚੋਣ ਕਮੇਟੀ ਦੇ ਮੁਖੀ ਰਹੇ ਸਿੱਧੂ ਅਤੇ ਜਾਖੜ ਵਿਚਾਲੇ ਲੰਬੀ ਮੀਟਿੰਗ ਹੋਈ।

 

sunil jakharSunil jakhar

 

ਮੀਟਿੰਗ ਖਤਮ ਹੋਣ ਤੋਂ ਬਾਅਦ ਜਾਖੜ ਨੇ ਕਿਹਾ ਕਿ ਮੁੱਢਲੇ ਏਜੰਡੇ 'ਤੇ ਚਰਚਾ ਹੋਈ। ਪ੍ਰਚਾਰ ਤਾਂ ਚੱਲ ਰਿਹਾ ਹੈ ਪਰ ਇਸ ਨੂੰ ਯੋਜਨਾਬੱਧ ਤਰੀਕੇ ਨਾਲ ਕਿਵੇਂ ਅੱਗੇ ਲਿਜਾਇਆ ਜਾਵੇ, ਇਸ ਬਾਰੇ ਚਰਚਾ ਕੀਤੀ ਗਈ। ਕਾਂਗਰਸ ਹਾਈਕਮਾਂਡ ਦੀ ਅਗਵਾਈ ਹੇਠ ਚੋਣ ਪ੍ਰਚਾਰ ਸਬੰਧੀ ਦਿਸ਼ਾ ਤੈਅ ਕੀਤੀ ਜਾਵੇਗੀ। ਜਾਖੜ ਨੇ ਕਿਹਾ ਕਿ ਮੇਰੀ ਨੀਅਤ ਸਾਫ ਹੈ। ਮੇਰੀ ਪਾਰਟੀ ਵਿੱਚ ਕਿਸੇ ਨਾਲ ਕੋਈ ਮਤਭੇਦ ਨਹੀਂ ਹੈ। ਮੈਂ ਪਾਰਟੀ ਨਾਲ ਜੁੜਿਆ ਹੋਇਆ ਹਾਂ ਨਾ ਕਿ ਕਿਸੇ ਵਿਅਕਤੀ ਵਿਸ਼ੇਸ਼ ਨਾਲ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement