
ਲਾਡੋਵਾਲ ਟੋਲ ਪਲਾਜ਼ਾ ਕੀਤਾ ਬੰਦ
ਲੁਧਿਆਣਾ: ਟੋਲ ਦੇ ਨਵੇ ਰੇਟਾਂ ਨੂੰ ਲੈ ਕੇ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਸ਼ਹਿਰ ਦਾ ਲਾਡੋਵਾਲ ਟੋਲ ਪਲਾਜ਼ਾ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਵਾਲੇ ਰੇਟ ਲਾਗੂ ਕਰੇ, ਨਹੀਂ ਤਾਂ ਧਰਨਾ ਜਾਰੀ ਰਹੇਗਾ।
PHOTO
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਦਸੰਬਰ ਤੋਂ ਟੋਲ ਪਲਾਜ਼ੇ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਰੇਟਾਂ 'ਚ ਵਾਧਾ ਹੋਣ ਕਾਰਨ ਅਗਲੀ ਮੀਟਿੰਗ ਤੱਕ ਬਾਕੀ ਟੋਲ ਪਲਾਜ਼ਿਆਂ ਵਾਂਗ ਲਾਡੋਵਾਲ ਟੋਲ ਪਲਾਜ਼ਾ ਵੀ ਬੰਦ ਰਹੇਗਾ।