
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਲਕੇ 16 ਦਸੰਬਰ ਨੂੰ ਸੂਬਾਈ ਚੋਣ ਕਮੇਟੀ ਦੀ ਮੀਟਿੰਗ ਸੱਦੀ ਹੈ।
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਲਕੇ 16 ਦਸੰਬਰ ਨੂੰ ਸੂਬਾਈ ਚੋਣ ਕਮੇਟੀ ਦੀ ਮੀਟਿੰਗ ਸੱਦੀ ਹੈ। ਇਹ ਬੈਠਕ ਸ਼ਾਮ 5 ਵਜੇ ਕਾਂਗਰਸ ਭਵਨ 'ਚ ਹੋਵੇਗੀ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਸਾਰਿਆਂ ਨੂੰ ਇਸ ਮੀਟਿੰਗ ਵਿਚ ਹਾਜ਼ਰ ਹੋਣ ਦੀ ਅਪੀਲ ਕੀਤੀ ਹੈ।
Tweet
ਦੱਸ ਦਈਏ ਕਿ ਪੰਜਾਬ ਕਾਂਗਰਸ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜੁਟੀ ਹੋਈ ਹੈ। ਇਸੇ ਕੜੀ 'ਚ ਅੱਜ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖ਼ੜ ਦੀ ਅਗਵਾਈ ਹੇਠ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੀ ਅਹਿਮ ਮੀਟਿੰਗ ਹੋ ਰਹੀ ਹੈ, ਜਿਸ 'ਚ ਨਵਜੋਤ ਸਿੰਘ ਸਿੱਧੂ ਵੀ ਪਹੁੰਚੇ ਹਨ।