
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਝੂਠੇ ਵਾਅਦਿਆਂ ਅਤੇ ਐਲਾਨਾਂ ਕਾਰਨ ਤੁਹਾਡੀ ਸਰਕਾਰ ਦੇ ਆਏ ਦਿਨ ਖੁੱਲ੍ਹ ਰਹੇ ਭੇਦਾਂ ਕਾਰਨ ਤੁਹਾਡੀ ਪਰੇਸ਼ਾਨੀ ਨੂੰ ਸਮਝ ਸਕਦੇ ਹਨ।
ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗ਼ਲਤ ਪ੍ਰਾਥਮਿਕਤਾਵਾਂ ਉੱਪਰ ਵਰ੍ਹਦਿਆਂ ਹੋਇਆਂ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਸਵਾਲ ਕੀਤਾ ਹੈ ਕਿ ਕਿਉਂ ਉਨ੍ਹਾਂ ਨੇ ਇਕ ਪੁਲੀਸ ਅਫ਼ਸਰ ਵੱਲੋਂ ਡੀਜੀਪੀ ਨੂੰ ਲਿਖੀ ਚਿੱਠੀ ਦੇ ਵੇਰਵੇ ਲੀਕ ਹੋਣ ਦੇ ਮਾਮਲੇ ਵਿੱਚ ਦਿੱਤੀ ਜਾਂਚ ਦੇ ਆਦੇਸ਼ਾਂ ਦੇ ਤਰਜ਼ ਤੇ ਪੰਜਾਬ ਪੁਲੀਸ ਦੇ ਸੀਨੀਅਰ ਸੁਪਰਡੈਂਟਾਂ ਅਤੇ ਡਿਪਟੀ ਸੁਪਰਡੈਂਟਾਂ ਦੀਆਂ ਨਿਯੁਕਤੀਆਂ ਵਿੱਚ ਹੋਏ ਭ੍ਰਿਸ਼ਟਾਚਾਰ ਸਬੰਧੀ ਦੋਸ਼ਾਂ ਦੀ ਜਾਂਚ ਦੇ ਆਦੇਸ਼ ਨਹੀਂ ਦਿੱਤੇ ਹਨ, ਜਿਹੜੇ ਦੋਸ਼ ਉਨ੍ਹਾਂ ਦੀ ਹੀ ਕੈਬਨਿਟ ਦੇ ਇਕ ਸਾਥੀ ਵੱਲੋਂ ਲਗਾਏ ਗਏ ਸਨ।
Capt Amarinder Singh
ਇਸ ਲੜੀ ਹੇਠ, ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਦੀ ਚੌਕਸੀ ਅਤੇ ਤਤਕਾਲਤਾ ਉੱਪਰ ਚੁਟਕੀ ਲੈਂਦਿਆਂ ਕਿਹਾ ਕਿ ਤੁਸੀਂ ਇਕ ਸੀਨੀਅਰ ਪੁਲੀਸ ਅਫ਼ਸਰ ਵੱਲੋਂ ਡਾਇਰੈਕਟਰ ਜਨਰਲ ਆਫ ਪੁਲੀਸ ਨੂੰ ਲਿਖੀ ਚਿੱਠੀ ਦੇ ਕੁਝ ਪੰਨਿਆਂ ਦੇ ਲੀਕ ਹੋਣ ਦੇ ਮਾਮਲੇ ਵਿੱਚ ਤਾਂ ਜਾਂਚ ਦੇ ਆਦੇਸ਼ ਦੇ ਦਿੱਤੇ, ਪਰ ਕਿਉਂ ਤੁਸੀਂ ਉਹੀ ਤਤਕਾਲਤਾ ਉਦੋਂ ਨਹੀਂ ਦਿਖਾਈ ਜਦੋਂ ਤੁਹਾਡੇ ਮੰਤਰੀ ਮੰਡਲ ਦੇ ਇੱਕ ਸਾਥੀ ਨੇ ਹਾਲ ਹੀ ਵਿੱਚ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਸ਼ਰ੍ਹੇਆਮ ਐਸ.ਐਸ.ਪੀ ਅਤੇ ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੀ ਨਿਯੁਕਤੀ ਵਿੱਚ ਭ੍ਰਿਸ਼ਟਾਚਾਰ ਹੋਣ ਸਬੰਧੀ ਗੰਭੀਰ ਦੋਸ਼ ਲਗਾਏ ਸਨ।
Charanjeet Channi
ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਝੂਠੇ ਵਾਅਦਿਆਂ ਅਤੇ ਐਲਾਨਾਂ ਕਾਰਨ ਤੁਹਾਡੀ ਸਰਕਾਰ ਦੇ ਆਏ ਦਿਨ ਖੁੱਲ੍ਹ ਰਹੇ ਭੇਦਾਂ ਕਾਰਨ ਤੁਹਾਡੀ ਪਰੇਸ਼ਾਨੀ ਨੂੰ ਸਮਝ ਸਕਦੇ ਹਨ। ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਕੈਪਟਨ ਅਮਰਿੰਦਰ ਨੇ ਯਾਦ ਲੈ ਕੇ ਤੁਸੀਂ ਹਮੇਸ਼ਾ ਹਰ ਕਿਸੇ ਨੂੰ ਸਲਾਖਾਂ ਪਿੱਛੇ ਭੇਜਣ ਲਈ ਦੋ ਦਿਨਾਂ ਲਈ ਅਧਿਕਾਰ ਮੰਗਦੇ ਸੀ। ਪਰ ਹੁਣ ਤਿੰਨ ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਤੇ ਇਕ ਵੀ ਵਿਅਕਤੀ ਹਾਲੇ ਤਕ ਗ੍ਰਿਫ਼ਤਾਰ ਨਹੀਂ ਹੋਇਆ, ਹੁਣ ਕੀ ਹੋ ਗਿਆ ਹੈ।