
ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਅੱਜ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਹੈ।
ਅੰਮ੍ਰਿਤਸਰ: ਭਾਰਤੀ ਸੀਮਾ ਸੁਰੱਖਿਆ ਬਲ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੌਮਾਂਤਰੀ ਸਰਹੱਦ ਨੇੜਿਓਂ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਪਿੰਡ ਦਾਉਕੇ 'ਚ 4.490 ਕਿਲੋ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ 22.5 ਕਰੋੜ ਰੁਪਏ ਦੱਸੀ ਜਾਂਦੀ ਹੈ।
ਜਾਣਕਾਰੀ ਅਨੁਸਾਰ ਬੀਐਸਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਅੱਜ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਬਰਾਮਦ ਕੀਤੀ ਹੈ। ਬੀਐਸਐਫ ਵੱਲੋਂ ਇਲਾਕੇ ਵਿਚ ਤਲਾਸ਼ੀ ਅਭਿਆਨ ਜਾਰੀ ਹੈ।